ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਵਾਪਿਸ ਪਰਤਿਆ ਸਿੱਖ ਜਥਾ


Updated: June 30, 2018, 4:51 PM IST
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਵਾਪਿਸ ਪਰਤਿਆ ਸਿੱਖ ਜਥਾ
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਵਾਪਿਸ ਪਰਤਿਆ ਸਿੱਖ ਜਥਾ

Updated: June 30, 2018, 4:51 PM IST
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਗਿਆ ਸਿੱਖ ਜਥਾ ਅੱਜ ਭਾਰਤ ਵਾਪਿਸ ਪਹੁੰਚ ਗਿਆ ਹੈ।  ਇਸ ਮੌਕੇ ਜਥੇ ਦੇ ਲੀਡਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਾਰੇ ਇੰਤਜ਼ਾਮ ਬਹੁਤ ਵਧੀਆ ਕੀਤੇ ਗਏ ਸਨ ਤੇ ਉਨ੍ਹਾਂ ਨੇ ਪਾਕਿਸਤਾਨ ਵਿੱਚ ਕਈ ਸਿੱਖ ਧਾਰਮਿਕ ਸਥਾਨਾਂ ਦੀ ਵੀ ਯਾਤਰਾ ਕੀਤੀ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਭਾਰਤੀ ਦੂਤਾਵਾਸ ਨੂੰ ਜਥੇ ਨਾਲ ਨਹੀਂ ਮਿਲਣ ਦਿੱਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਬਹੁਤ ਦੁੱਖ ਹੈ ਪਰ ਪਾਕਿਸਤਾਨ ਅਧਿਕਾਰੀਆਂ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਅਜਿਹਾ ਕੀਤਾ।
ਇਸ ਦੌਰਾਨ ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਵੀ ਮਨਾਈ ਤੇ ਹੋਰ ਵੀ ਧਾਰਮਿਕ ਸਥਾਨਾਂ ਦੀ ਯਾਤਰਾ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪੰਜਾ ਸਾਹਿਬ ਦੇ ਵੀ ਦਰਸ਼ਨ ਕੀਤੇ ਤੇ ਪਾਕਿਸਤਾਨ ਵਿੱਚ ਉਨ੍ਹਾਂ ਲਈ ਹਰ ਪੁਖਤਾ ਪ੍ਰਬੰਧ ਕੀਤੇ ਗਏ ਸਨ ਜਿਸ ਤੋਂ ਉਹ ਖੁਸ਼ ਹਨ।

 
First published: June 30, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...