ਯੂ.ਜੀ.ਸੀ ਵੱਲੋਂ ਧਾਰਮਿਕ ਰਸਾਲਿਆਂ ’ਤੇ ਰੋਕ ਦੇ ਫੈਸਲੇ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਵਿਰੋਧ


Updated: July 12, 2018, 4:47 PM IST
ਯੂ.ਜੀ.ਸੀ ਵੱਲੋਂ ਧਾਰਮਿਕ ਰਸਾਲਿਆਂ ’ਤੇ ਰੋਕ ਦੇ ਫੈਸਲੇ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਵਿਰੋਧ

Updated: July 12, 2018, 4:47 PM IST
ਯੂਨੀਵਰਸਿਟੀ ਗਰਾਂਟਸ ਕਮਿਸ਼ਨ ਵੱਲੋਂ ਯੂਨੀਵਰਸਿਟੀਆਂ ਵਿਚ ਆਉਣ ਵਾਲੇ ਧਾਰਮਿਕ ਅਤੇ ਪੰਜਾਬੀ ਨਾਲ ਸਬੰਧਤ ਰਸਾਲਿਆਂ ਉਤੇ ਰੋਕ ਲਾਉਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਸਿੱਖ ਕੌਮ ਦੇ ਚੌਥੇ ਤਖ਼ਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪੁੱਜੇ ਹੋਏ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਯੂ.ਜੀ.ਸੀ ਦੇ ਫੈਸਲਾ ਨੂੰ ਪੰਜਾਬੀ ਵਿਰੋਧੀ ਦੱਸਿਆ।

ਗੋਬਿੰਦ ਸਿੰਘ ਲੌਂਗੋਵਾਲ ਨੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਕੱਪੜੇ ਧੋਣ ਲਈ ਵਿਸ਼ਾਲ ਵਾਸ਼ਿੰਗ ਪਲਾਂਟ ਦਾ ਉਦਘਾਟਨ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੱਤਰਕਾਰਾਂ ਨਾਲ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਵੱਲੋਂ ਯੂਨੀਵਰਸਿਟੀਆਂ ਵਿੱਚ ਆਉਣ ਵਾਲੇ ਧਾਰਮਿਕ ਅਤੇ ਪੰਜਾਬੀ ਨਾਲ ਸਬੰਧਿਤ ਰਸਾਲਿਆਂ ਉਤੇ ਰੋਕ ਲਾਉਣ ਨੂੰ ਪੰਜਾਬੀ ਨਾਲ ਧੱਕਾ ਕਰਾਰ ਦਿੱਤਾ ਹੈ। ਉਧਰ, ਦੂਜੇ ਪਾਸੇ ਮਲੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਸਤਾਰ ਉਤਾਰ ਕੇ ਦਸਤਾਰ ਦੀ ਬੇਅਦਬੀ ਕਰਨ ਦੇ ਵਿਰੋਧੀਆਂ ਵੱਲੋਂ ਉਠਾਏ ਰਹੇ ਸਵਾਲਾਂ ਉਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਨਜਾਣਤਾ ਪ੍ਰਗਟ ਕਰਦੇ ਹੋਏ ਇਸ ਸਬੰਧੀ ਕੋਈ ਪ੍ਰਤੀਕਰਮ ਦੇਣ ਤੋਂ ਇਨਕਾਰ ਕਰ ਦਿੱਤਾ। ਜਦੋਂ ਉਨ੍ਹਾਂ ਨੂੰ ਪੁੱਛਿਆ ਕਿ ਕੀ ਪ੍ਰਧਾਨ ਮੰਤਰੀ ਨੇ ਦਸਤਾਰ ਉਤਾਰ ਕੇ ਠੀਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜੇ ਮਸਲੇ ਦਾ ਸਹੀ ਪਤਾ ਨਹੀਂ ਹੈ।
First published: July 12, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...