Hola Mohalla 2023 At Anandpur Sahib: ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਵਿੱਚ ਸ਼ਾਮਲ ਹੋਣ ਮੋਟਰਸਾਈਕਲ 'ਤੇ ਜਾ ਰਹੇ 2 ਨੌਜਵਾਨਾਂ ਦੀ ਨਹਿਰ ਵਿੱਚ ਡੁੱਬ ਜਾਣ ਦੀ ਖ਼ਬਰ ਹੈ। ਕਪੂਰਥਲਾ ਜਿ਼ਲ੍ਹੇ ਤੋਂ ਜਾ ਰਹੇ ਦੋਵੇਂ ਨੌਜਵਾਨਾਂ ਵਿੱਚੋ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋ ਗਈ ਹੈ, ਜਦਕਿ ਦੂਜੇ ਦੀ ਭਾਲ ਲਈ ਗੋਤਾਖੋਰਾਂ ਵੱਲੋਂ ਕੋਸਿ਼ਸ਼ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਸਿਮਰਨ ਸਿੰਘ ਵਾਸੀ ਕੈਂਪਪੁਰਾ ਤੇ ਬੀਰ ਸਿੰਘ ਵਾਸੀ ਪਿੰਡ ਇੱਬਣ (ਜ਼ਿਲ੍ਹਾ ਕਪੂਰਥਲਾ) ਹੋਲਾ ਮਹੱਲਾ 'ਤੇ ਅਨੰਦਪੁਰ ਸਾਹਿਬ ਗਏ ਹੋਏ ਸਨ। ਉਨ੍ਹਾਂ ਦੇ ਸਾਥੀ ਕਨਵਰ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨ ਦੇਰ ਰਾਤ ਬਾਥਰੂਮ ਜਾਣ ਤੋਂ ਬਾਅਦ ਹੱਥ ਧੋਣ ਲੱਗੇ ਤਾਂ ਸਿਮਰਨ ਸਿੰਘ ਦਾ ਅਚਾਨਕ ਪੈਰ ਫਿਸਲਣ ਕਾਰਨ ਉਹ ਦਰਿਆ ਵਿਚ ਡਿੱਗ ਗਿਆ, ਜਿਸ ਨੂੰ ਬੀਰ ਸਿੰਘ ਬਚਾਉਣ ਲਈ ਗਿਆ ਤਾਂ ਉਹ ਵੀ ਦਰਿਆ ਵਿਚ ਡੁੱਬ ਗਿਆ।
ਕਨਵਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਤੁਰੰਤ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ, ਜਿਨ੍ਹਾਂ ਨੇ ਗੋਤਾਖੋਰਾਂ ਦੀ ਮਦਦ ਨਾਲ ਸਿਮਰਨ ਸਿੰਘ ਦੀ ਲਾਸ਼ ਨੂੰ ਦਰਿਆ ਵਿਚੋਂ ਕੱਢ ਲਿਆ ਹੈ ਜਦਕਿ ਬੀਰ ਸਿੰਘ ਦੀ ਭਾਲ ਜਾਰੀ ਹੈ। ਇਸ ਦੁਖਦਾਈ ਘਟਨਾ ਦੀ ਸੂਚਨਾ ਮਿਲਣ 'ਤੇ ਪਰਿਵਾਰ ਮੌਕੇ 'ਤੇ ਜਾ ਰਿਹਾ ਹਨ। ਇਸ ਘਟਨਾ ਨੂੰ ਲੈ ਕੇ ਦੋਵਾਂ ਨੈਜਵਾਨਾਂ ਦੇ ਮੁਹੱਲੇ ਤੇ ਪਿੰਡ ਵਿਚ ਸੋਗ ਦੀ ਲਹਿਰ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime news, Hola Mahalla, Kapurthala, Punjab Police