ਸੁੱਖਵਿੰਦਰ ਸਾਕਾ
ਰੂਪਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਮੁਤਾਬਿਕ ਪੰਜਾਬ ਭਰ ਦੇ 117 ਹਲਕਿਆਂ ਵਿੱਚ ਕੁੱਲ 75 ਆਮ ਆਦਮੀ ਕਲੀਨਿਕਾਂ ਦੀ ਸ਼ੁਰੁਆਤ ਕੀਤੀ ਗਈ। ਜਿਸ ਦੇ ਤਹਿਤ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਕੁੱਲ 3 ਆਮ ਆਦਮੀ ਕਲੀਨਿਕ ਖੋਲੇ ਗਏ। ਇਨ੍ਹਾਂ ਕਲੀਨਿਕਾਂ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਕੀਤਾ।
ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਅਹਿਮ ਕਦਮ ਪੁੱਟੇ ਜਾਣਗੇ, ਤਾਂ ਜੋ ਸੂਬਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਸਰਕਾਰੀ ਸਕੂਲਾਂ ਵਿਚ ਬੇਹਤਰੀਨ ਸਿੱਖਿਆ ਵੀ ਪ੍ਰਦਾਨ ਕੀਤੀ ਜਾ ਸਕੇ। ਪੰਜਾਬ ਸਰਕਾਰ ਵਲੋਂ ਆਮ ਆਦਮੀ ਕਲੀਨਿਕ ਸਥਾਪਿਤ ਕਰਕੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਇਕ ਕ੍ਰਾਂਤੀਕਾਰੀ ਕਦਮ ਪੁੱਟਿਆ ਗਿਆ ਹੈ । ਉਨ੍ਹਾਂ ਕਿਹਾ ਕਿ ਇਥੇ ਮੁਫ਼ਤ ਇਲਾਜ ਤੇ ਦਵਾਈਆਂ ਦੀ ਸਹੂਲਤ ਉਪਲਬੱਧ ਹੋਵੇਗੀ।
ਆਮ ਆਦਮੀ ਕਲੀਨਿਕ ਵਿਚ ਓ.ਪੀ.ਡੀ. ਸੇਵਾਵਾਂ, ਟੀਕਾਕਰਨ ਸੇਵਾਵਾਂ, ਲੈਬ ਟੈਸਟ, ਜੱਚਾ-ਬੱਚਾ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ ਆਦਿ ਉਪਲਬੱਧ ਹੋਣਗੀਆਂ। ਉਨ੍ਹਾਂ ਕਿਹਾ ਕਿ 75ਵੇਂ ਆਜ਼ਾਦੀ ਦਿਹਾੜੇ ’ਤੇ ਸੂਬੇ ਵਿੱਚ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਦੀ ਗਿਣਤੀ ਹੋਰ ਵਧਾਈ ਜਾਵੇਗੀ, ਤਾਂ ਜੋ ਸੂਬਾ ਵਾਸੀਆਂ ਨੂੰ ਹਰ ਮੁਹੱਲੇ ਵਿਚ ਇਹ ਸਹੂਲਤ ਉਪਲਬੱਧ ਕਰਵਾਈ ਜਾ ਸਕੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Punjab, Ropar