ਸੁੱਖਵਿੰਦਰ ਸਾਕਾ
ਰੂਪਨਗਰ : ਸਵੱਛ ਭਾਰਤ ਮਿਸ਼ਨ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ 1 ਜੁਲਾਈ 2022 ਤੋਂ ਸਿੰਗਲ ਯੂਜ਼ ਪਲਾਸਟਿਕ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀਆਂ ਬਣੀਆਂ ਵਸਤੂਆਂ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਕਰਨ ਲਈ ਦੇਸ਼ ਭਰ 'ਚ ਇੰਡੀਅਨ ਸਵੱਛਤਾ ਲੀਗ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਨਗਰ ਕੌਂਸਲ ਨੰਗਲ ਵੱਲੋਂ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ 'ਚ ਜਾਗਰੂਕਤਾ ਰੈਲੀ ਕੱਢੀ ਗਈ।
ਇਸ ਜਾਗਰੂਕਤਾ ਰੈਲੀ ਵਿੱਚ ਸ਼ਹਿਰ ਦੇ ਵੱਖ ਵੱਖ ਕਾਲਜਾਂ, ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ । ਰੈਲੀ ਦੌਰਾਨ ਨਗਰ ਕੌਂਸਲ ਦੇ ਸਮੂਹ ਕਰਮਚਾਰੀ ਅਤੇ ਅਧਿਕਾਰੀ ਵੀ ਹਾਜ਼ਰ ਸਨ । ਵਿਦਿਆਰਥੀਆਂ ਵੱਲੋਂ ਹੱਥਾਂ 'ਚ ਜਾਗਰੂਕਤਾ ਸਬੰਧੀ ਬੈਨਰ ਫੜ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ । ਇਸ ਰੈਲੀ ਦੌਰਾਨ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ , ਘਰਾਂ ਦੇ ਆਲੇ ਦੁਆਲੇ ਦੀ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Punjab, Ropar, Swachh Bharat Mission