Home /rupnagar /

ਮਹਾਤਮਾ ਗਾਂਧੀ ਦੇ ਜਨਮ ਦਿਨ 'ਤੇ ਹੋਵੇਗਾ ਕੁਇਜ਼ ਮੁਕਾਬਲਾ , ਇਸ ਲਿੰਕ 'ਤੇ ਕਲਿੱਕ ਕਰ ਲੈ ਸਕਦੇ ਹੋ ਭਾਗ  

ਮਹਾਤਮਾ ਗਾਂਧੀ ਦੇ ਜਨਮ ਦਿਨ 'ਤੇ ਹੋਵੇਗਾ ਕੁਇਜ਼ ਮੁਕਾਬਲਾ , ਇਸ ਲਿੰਕ 'ਤੇ ਕਲਿੱਕ ਕਰ ਲੈ ਸਕਦੇ ਹੋ ਭਾਗ  

ਫਾਈਲ ਫੋਟੋ

ਫਾਈਲ ਫੋਟੋ

ਭਾਰਤ ਦੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਨ 'ਤੇ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ । ਜਿਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ  ਰੂਪਨਗਰ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ 'ਤੇ ਭਾਰਤ ਦੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਦੇ ਮੌਕੇ 'ਤੇ 2 ਅਕਤੂਬਰ ਦਿਨ ਐਤਵਾਰ ਨੂੰ ਸ਼ਾਮ 4.00 ਵਜੇ ਆਨਲਾਈਨ ਕੁਇਜ ਮੁਕਾਬਲਾ ਕਰਵਾਇਆ ਜਾ ਰਿਹਾ ਹੈ

ਹੋਰ ਪੜ੍ਹੋ ...
 • Share this:

  ਸੁੱਖਵਿੰਦਰ ਸਾਕਾ

  ਰੂਪਨਗਰ: ਭਾਰਤ ਦੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਨ 'ਤੇ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਜਾ ਰਿਹਾ ਹੈ । ਜਿਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਰੂਪਨਗਰ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ 'ਤੇ ਭਾਰਤ ਦੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਦੇ ਮੌਕੇ 'ਤੇ 2 ਅਕਤੂਬਰ ਦਿਨ ਐਤਵਾਰ ਨੂੰ ਸ਼ਾਮ 4.00 ਵਜੇ ਆਨਲਾਈਨ ਕੁਇਜ ਮੁਕਾਬਲਾ ਕਰਵਾਇਆ ਜਾ ਰਿਹਾ ਹੈ।

  ਉਨ੍ਹਾਂ ਨੇ ਦੱਸਿਆ ਕਿ ਇਸ ਆਨਲਾਈਨ ਕੁਇਜ਼ ਦਾ ਲਿੰਕ ਕੁਇਜ਼ ਸ਼ੁਰੂ ਹੋਣ ਤੋਂ 10 ਮਿੰਟ ਪਹਿਲਾਂ ਮੁੱਖ ਚੋਣ ਅਫ਼ਸਰ ਦੇ ਫੇਸਬੁੱਕ ਅਕਾਊਂਟ (https://www.facebook.com/TheCEOPunjab/) ਅਤੇ ਟਵਿੱਟਰ ਅਕਾਊਂਟ (https://twitter.com/theceopunjab?lang=en) 'ਤੇ ਸਾਂਝਾ ਕੀਤਾ ਜਾਵੇਗਾ। ਇਸ ਕੁਇਜ਼ ਪ੍ਰੋਗਰਾਮ ਵਿੱਚ ਭਾਗ ਲੈਣ ਲਈ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਕੁਇਜ਼ ਮੁਕਾਬਲੇ ਵਿੱਚ ਵੱਧ ਤੋਂ ਵੱਧ ਭਾਗ ਲੈਣ। ਇਸ ਕੁਇਜ਼ ਮੁਕਾਬਲੇ ਵਿੱਚ ਪਹਿਲੇ, ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੇ ਪ੍ਰਤਿਯੋਗੀਆਂ ਨੂੰ ਕ੍ਰਮਵਾਰ 5,000/-, 3,000/- ਅਤੇ 2000/- ਰੁਪਏ ਦੀ ਰਾਸ਼ੀ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਦਿੱਤੀ ਜਾਵੇਗੀ।

  Published by:Drishti Gupta
  First published:

  Tags: Anandpur Sahib, Mahatma Gandhi, Punjab