ਸੁੱਖਵਿੰਦਰ ਸਾਕਾ
ਰੂਪਨਗਰ : ਕਰੈਸ਼ਰ ਮਾਲਕ ਦੀ ਸ਼ਿਕਾਇਤ ਤੋਂ ਬਾਅਦ ਸੰਘਰਸ਼ ਕਮੇਟੀ ਦੇ ਮੈਂਬਰਾਂ ਉੱਤੇ ਦਰਜ ਹੋਏ ਮਾਮਲੇ ਨੂੰ ਲੈ ਕੇ ਗ੍ਰਿਫਤਾਰੀ ਦੀ ਮੰਗ ਕਰਦੇ ਹੋਏ ਇਲਾਕੇ ਦੇ ਆਪ ਆਗੂਆਂ ਤੇ ਵਰਕਰਾਂ ਵੱਲੋਂ ਪੁਲਿਸ ਥਾਣੇ ਦੇ ਬਾਹਰ ਰੋਸ਼ ਪ੍ਰਦਰਸ਼ਨ ਕੀਤਾ ਗਿਆ । ਸਮੂਹ ਆਗੂਆਂ ਅਤੇ ਵਰਕਰਾਂ ਵੱਲੋਂ ਰੋਸ਼ ਪ੍ਰਦਰਸ਼ਨ ਦੌਰਾਨ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਜਿਨ੍ਹਾਂ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਉਨ੍ਹਾਂ ਦੀ ਛੇਤੀ ਤੋਂ ਛੇਤੀ ਗ੍ਰਿਫਤਾਰੀ ਕੀਤੀ ਜਾਵੇ।
ਗੱਲਬਾਤ ਦੌਰਾਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੇ ਸੰਘਰਸ਼ ਕਮੇਟੀ ਦੇ ਨਾਮ 'ਤੇ ਲੋਕਾਂ ਨੂੰ ਗੁਮਰਾਹ ਕੀਤਾ ਹੈ ਤੇ ਕਰੈਸ਼ਰ ਮਾਲਕਾਂ ਦੀ ਲੁੱਟ ਕੀਤੀ ਹੈ। ਇਹਨਾਂ ਲੋਕਾਂ ਨੂੰ ਗ੍ਰਿਫਤਾਰ ਕਰਕੇ ਇਹਨਾਂ 'ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਦੂਜੇ ਪਾਸੇ ਜਦੋਂ ਇਸ ਸਬੰਧੀ ਥਾਣਾ ਮੁਖੀ ਐਸ ਐਚ ਓ ਦਾਨਿਸ਼ਵੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜਿਨ੍ਹਾਂ ਵਿਚੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ ਅਤੇ ਬਾਕੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।