Home /rupnagar /

AAP ਵਿਧਾਇਕ ਦੀ ਸ਼ਿਕਾਇਤ ਤੋਂ ਬਾਅਦ ਐਂਬੂਲੈਂਸਾਂ 'ਤੇ ਕਾਰਵਾਈ, ਲੱਖਾਂ ਦਾ ਹੋਇਆ ਜ਼ੁਰਮਾਨਾ

AAP ਵਿਧਾਇਕ ਦੀ ਸ਼ਿਕਾਇਤ ਤੋਂ ਬਾਅਦ ਐਂਬੂਲੈਂਸਾਂ 'ਤੇ ਕਾਰਵਾਈ, ਲੱਖਾਂ ਦਾ ਹੋਇਆ ਜ਼ੁਰਮਾਨਾ

X
ਆਪ

ਆਪ ਵਿਧਾਇਕ ਦੀ ਸ਼ਿਕਾਇਤ ਤੋਂ ਬਾਅਦ ਐਂਬੂਲੈਂਸਾਂ 'ਤੇ ਕਾਰਵਾਈ

ਐਂਬੂਲੈਸਾਂ ਦੇ ਮਾੜੇ ਪ੍ਰਬੰਧਾਂ ਕਾਰਨ ਮੈਸਰਜ਼ ਜ਼ਿਕਿਤਜ਼ਾ ਹੈਲਥ ਕੇਅਰ ਲਿਮਟਿਡ ਨੂੰ 11 ਲੱਖ 98 ਹਜ਼ਾਰ ਰੁਪਏ ਦਾ ਜ਼ੁਰਮਾਨਾ ਹੋਇਆ ਹੈ ।ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਐਂਬੂਲੈਂਸਾਂ ਦੀ ਜਾਂਚ ਤੋਂ ਬਾਅਦ ਕੀਤੀ ਸ਼ਿਕਾਇਤ 'ਤੇ ਇਹ ਵੱਡੀ  ਕਾਰਵਾਈ ਹੋਈ ਹੈ । ਜ਼ੁਰਮਾਨੇ ਉਪਰੰਤ ਐਂਬੂਲੈਂਸਾਂ ਸੇਵਾਵਾਂ ਵਿੱਚ ਸੁਧਾਰ ਵੀ  ਹੋਇਆ ਹੈ?

ਹੋਰ ਪੜ੍ਹੋ ...
  • Share this:

ਸੁੱਖਵਿੰਦਰ ਸਾਕਾ

ਰੂਪਨਗਰ: ਐਂਬੂਲੈਸਾਂ ਦੇ ਮਾੜੇ ਪ੍ਰਬੰਧਾਂ ਕਾਰਨ ਮੈਸਰਜ਼ ਜ਼ਿਕਿਤਜ਼ਾ ਹੈਲਥ ਕੇਅਰ ਲਿਮਟਿਡ ਨੂੰ 11 ਲੱਖ 98 ਹਜ਼ਾਰ ਰੁਪਏ ਦਾ ਜ਼ੁਰਮਾਨਾ ਹੋਇਆ ਹੈ। ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਐਂਬੂਲੈਂਸਾਂ ਦੀ ਜਾਂਚ ਤੋਂ ਬਾਅਦ ਕੀਤੀ ਸ਼ਿਕਾਇਤ 'ਤੇ ਇਹ ਵੱਡੀ ਕਾਰਵਾਈ ਹੋਈ ਹੈ । ਜ਼ੁਰਮਾਨੇ ਉਪਰੰਤ ਐਂਬੂਲੈਂਸਾਂ ਸੇਵਾਵਾਂ ਵਿੱਚ ਸੁਧਾਰ ਵੀ ਹੋਇਆ ਹੈ । ਗੱਲਬਾਤ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਜਿਸ ਸਦਕਾ ਲੋਕਾਂ ਨੂੰ ਸਿਹਤ ਸਹੂਲਤਾਂ ਵਿੱਚ ਚੰਗੇ ਬਦਲਾਅ ਦੇਖਣ ਨੂੰ ਮਿਲ ਰਹੇ ਹਨ।

ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੰਜਾਬ ‘ਚ ਆਮ ਆਦਮੀ ਦੀ ਸਰਕਾਰ ਆਉਂਦਿਆਂ ਸਾਰ ਉਨ੍ਹਾਂ ਵੱਲੋਂ 108 ਐਂਬੂਲੈਂਸ ਸੇਵਾਵਾਂ ਦੇ ਮਾੜੇ ਪ੍ਰਬੰਧਾਂ ਦਾ ਨੋਟਿਸ ਲੈਂਦਿਆਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਕੋਲ ਇਸ ਸਬੰਧੀ ਲਾਪ੍ਰਵਾਹੀ ਵਰਤਣ ਵਾਲੇ ਮੈਸਰਜ਼ ਜ਼ਿਕਿਤਜ਼ਾ ਹੈਲਥ ਕੇਅਰ ਲਿਮਟਿਡ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਵਿਭਾਗ ਵੱਲੋਂ ਇਸ ਲਿਮਟਿਡ ਕੰਪਨੀ ਨੂੰ 11 ਲੱਖ 98 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ।

ਵਿਧਾਇਕ ਚੱਢਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਰੋਪੜ ਦੇ ਵੱਖ-ਵੱਖ ਹਸਪਤਾਲਾਂ ਵਿੱਚ 108 ਐਂਬੂਲੈਂਸਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਸੀ ਜਿੱਥੇ 108 ਐਂਬੂਲੈਂਸਾਂ ਵਿੱਚ ਵੱਡੀਆਂ ਕਮੀਆਂ ਪਾਈਆਂ ਗਈਆਂ ਸਨ । ਸਰਕਾਰੀ ਹਸਪਤਾਲ ਸਿੰਘਪੁਰ ਨੂਰਪੁਰ ਬੇਦੀ ਵਿੱਚ ਰੱਖੀ 108 ਐਂਬੂਲੈਂਸ ਵਿੱਚ ਆਕਸੀਜਨ ਦੀ ਪਾਈਪ ਹੀ ਨਹੀਂ ਸੀ ਜਦਕਿ ਇਸ ਐਂਬੂਲੈਂਸ ਦੀ ਮਕੈਨੀਕਲ ਸਰਵਿਸ ਵੀ ਕਾਫੀ ਸਮੇਂ ਤੋਂ ਨਹੀਂ ਹੋਈ ਸੀ, ਇਸੇ ਤਰ੍ਹਾਂ ਸਰਕਾਰੀ ਹਸਪਤਾਲ, ਰੋਪੜ ਦੀ ਐਂਬੂਲੈਂਸ ਵੀ ਆਕਸੀਜਨ ਪਾਈਪਾਂ ਤੋਂ ਬਿਨਾਂ ਸੀ ਅਤੇ ਇੱਥੋਂ ਤੱਕ ਕਿ ਇਸ ਦੇ ਟਾਇਰ ਅਤੇ ਹਾਲਾਤ ਬਹੁਤ ਹੀ ਖ਼ਤਰਨਾਕ ਹਾਲਤ ਵਿੱਚ ਸਨ ਜੋ ਕਿ ਮੈਸਰਜ਼ ਜ਼ੀਕਿਟਤਜ਼ਾ ਹੈਲਥ ਕੇਅਰ ਲਿਮਟਿਡ ਦੇ ਪ੍ਰਬੰਧਕਾਂ ਦੀ ਅਣਗਹਿਲੀ ਨੂੰ ਦਰਸਾਉਂਦੇ ਸਨ ਤੇ ਹੋਰ ਵੀ ਬਹੁਤ ਸਾਰੀਆਂ ਕਮੀਆਂ ਪਾਈਆ ਗਈਆਂ ਸਨ।

ਇਸ ਤੋਂ ਬਾਅਦ ਸੂਬੇ ਭਰ ਵਿੱਚ ਸਿਹਤ ਵਿਭਾਗ ਵਲੋਂ ਐਂਬੂਲੈਂਸਾਂ ਦੀ ਚੈਕਿੰਗ ਕੀਤੀ ਗਈ। ਜਿਸਦੇ ਖ਼ਿਲਾਫ਼ ਉਹਨਾਂ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਡਾਇਰੈਕਟਰ ਨੂੰ ਬਤੌਰ ਵਿਧਾਇਕ ਪੱਤਰ ਲਿਖਿਆ ਗਿਆ ਸੀ ਜਿਸ ‘ਤੇ ਕਾਰਵਾਈ ਕਰਦਿਆਂ ਵਿਭਾਗ ਨੇ ਇਸ ਕੰਪਨੀ ਉੱਤੇ ਜ਼ੁਰਮਾਨਾ ਲਾਇਆ। ਜਿਸ ਕਾਰਨ ਹੁਣ ਸੂਬੇ ਵਿੱਚ ਚੱਲ ਰਹੀਆਂ 108 ਐਂਬੂਲੈਂਸਾਂ ਵਿੱਚ ਵੱਡਾ ਸੁਧਾਰ ਹੋਇਆ ਹੈ । ਉਨ੍ਹਾਂ ਇਹ ਵੀ ਜ਼ਿਕਰ ਵੀ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਜੇਕਰ ਇਨ੍ਹਾਂ ਐਂਬੂਲੈਂਸਾਂ ਦੀਆਂ ਸੇਵਾਵਾਂ ਵਿਚ ਕੋਈ ਖਾਮੀ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ ।

Published by:Drishti Gupta
First published:

Tags: Ambulance, Anandpur Sahib, Punjab