Home /rupnagar /

ਚਾਈਨਾਂ ਡੋਰ ਵਰਤਣ ਵਾਲਿਆਂ ਨੂੰ ਪ੍ਰਸ਼ਾਸਨ ਦੀ ਸਖਤ ਚੇਤਾਵਨੀ

ਚਾਈਨਾਂ ਡੋਰ ਵਰਤਣ ਵਾਲਿਆਂ ਨੂੰ ਪ੍ਰਸ਼ਾਸਨ ਦੀ ਸਖਤ ਚੇਤਾਵਨੀ

X
ਜਾਣਕਾਰੀ

ਜਾਣਕਾਰੀ ਦਿੰਦੇ ਹੋਏ ਐਸ ਡੀ ਐਮ ਨੰਗਲ ਕਿਰਨ ਸ਼ਰਮਾ

ਪੰਜਾਬ ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਜ਼ਿਲ੍ਹਾ ਰੂਪਨਗਰ ਦੇ ਵਿਚ ਪ੍ਰਸ਼ਾਸ਼ਨ ਵੱਲੋ ਚਾਈਨਾਂ ਡੋਰ ਵੇਚਣ ਅਤੇ ਖਰੀਦਣ ਵਾਲਿਆਂ ਵਿਰੁੱਧ ਸਖ਼ਤੀ ਵਧਾ ਦਿੱਤੀ ਗਈ ਹੈ  । ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵੱਖੋ ਵੱਖਰੀਆਂ ਟੀਮਾਂ ਬਣਾ ਕੇ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਦੁਕਾਨਦਾਰਾਂ  ਨੂੰ ਸੁਚੇਤ ਕੀਤਾ ਜਾ ਰਿਹਾ ਹੈ ਕਿ ?

ਹੋਰ ਪੜ੍ਹੋ ...
  • Share this:

ਸੁੱਖਵਿੰਦਰ ਸਾਕਾ

ਰੂਪਨਗਰ :

ਪੰਜਾਬ ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਜ਼ਿਲ੍ਹਾ ਰੂਪਨਗਰ ਦੇ ਵਿੱਚ ਪ੍ਰਸ਼ਾਸਨ ਵੱਲੋ ਚਾਈਨਾਂ ਡੋਰ ਵੇਚਣ ਅਤੇ ਖਰੀਦਣ ਵਾਲਿਆਂ ਵਿਰੁੱਧ ਸਖ਼ਤੀ ਵਧਾ ਦਿੱਤੀ ਗਈ ਹੈ । ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵੱਖੋ ਵੱਖਰੀਆਂ ਟੀਮਾਂ ਬਣਾ ਕੇ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਦੁਕਾਨਦਾਰਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਕਿ ਪਲਾਸਟਿਕ/ਚਾਈਨਾਂ ਡੋਰ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਚਲਾਨ ਕੀਤੇ ਜਾਣਗੇ । ਗੱਲਬਾਤ ਦੌਰਾਨ ਵਧੇਰੇ ਜਾਣਕਾਰੀ ਦਿੰਦਿਆਂ ਐਸ ਡੀ ਐਮ ਕਿਰਨ ਸ਼ਰਮਾ ਨੇ ਕਿਹਾ ਕਿ ਡੀ ਸੀ ਰੂਪਨਗਰ ਦੇ ਹੁਕਮਾਂ ਮੁਤਾਬਿਕ ਉਹਨਾਂ ਵੱਲੋਂ ਬਜ਼ਾਰਾਂ ਵਿੱਚ ਚਾਇਨਾਂ ਡੋਰ ਦੇ ਖ਼ਿਲਾਫ਼ ਅਭਿਆਨ ਚਲਾਇਆ ਗਿਆ ਹੈ ਜਿਸ ਸਬੰਧੀ ਉਹਨਾਂ ਦੀ ਟੀਮ ਵਲੋਂ ਦੁਕਾਨਾ 'ਤੇ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ ਤੇ ਦੁਕਾਨਦਾਰਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਕਿ ਅਗਰ ਕਿਸੀ ਦੁਕਾਨਦਾਰ ਦੀ ਦੁਕਾਨ 'ਚ ਚਾਈਨਾਂ ਡੋਰ ਪਾਈ ਗਈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਫਿਲਹਾਲ ਹਾਲੇ ਤੱਕ ਕਿਸੀ ਵੀ ਦੁਕਾਨ ਤੋਂ ਚਾਈਨਾਂ ਡੋਰ ਪ੍ਰਾਪਤ ਨਹੀਂ ਹੋਈ ਹੈ । ਉਨ੍ਹਾਂ ਲੋਕਾ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਚਾਈਨਾਂ ਡੋਰ ਦਾ ਇਸਤੇਮਾਲ ਨਾ ਕਰਨ ਤਾਂ ਜੋ ਇਸ ਨਾਲ ਹੋਣ ਵਾਲੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ ।

Published by:Ashish Sharma
First published: