ਸੁੱਖਵਿੰਦਰ ਸਾਕਾ
ਰੂਪਨਗਰ : ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਵਿੱਚ ਵਾਧਾ ਕਰਨ ਦੇ ਮਕਸਦ ਤਹਿਤ ਸਰਕਾਰੀ ਸਕੂਲਾਂ ਨੂੰ ਲਈ ਕ ਨਵੇਂ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ । ਜਿਸ ਤਹਿਤ ਹੁਣ ਸਰਕਾਰੀ ਸਕੂਲਾਂ ਵਿੱਚ ਨਵੇਂ ਸ਼ੈਸ਼ਨ ਨੂੰ ਲੈ ਕੇ ਦਾਖਲਿਆਂ ਦੀ ਸ਼ੁਰੂਆਤ ਕੀਤੀ ਗਈ ਹੈ । ਸਰਕਾਰੀ ਸਕੂਲਾਂ ਦੇ ਵਿੱਚ ਸਿਖਿਆਰਥੀਆਂ ਦੀ ਗਿਣਤੀ ਵਧਾਉਣ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਦਾਖਲਾ ਮੁਹਿੰਮ ਚਲਾਈ ਗਈ ਹੈ । ਜਿਸ ਦੌਰਾਨ ਸਕੂਲਾਂ ਦੇ ਬਾਹਰ ਬੂਥ ਲਗਾ ਕੇ ਨਵੇ ਬੱਚਿਆਂ ਦੇ ਦਾਖਲੇ ਕੀਤੇ ਜਾ ਰਹੇ ਹਨ ।
ਗੱਲਬਾਤ ਸਕੂਲੀ ਅਧਿਆਪਕਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਦੇ ਮਕਸਦ ਤਹਿਤ ਸਕੂਲ ਵਿੱਚ ਦਾਖਲਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਸਕੂਲ ਦੇ ਬਾਹਰ ਬੂਥ ਲਗਾ ਕੇ ਨਵੇ ਦਾਖਲੇ ਕੀਤੇ ਜਾ ਰਹੇ ਹਨ ਅਤੇ ਬੱਚਿਆਂ ਦੇ ਮਾਪਿਆਂ ਨੂੰ ਲੋੜੀਂਦੀ ਜਾਣਕਾਰੀ ਮੁਹਈਆ ਕਰਵਾਈ ਜਾ ਰਹੀ ਹੈ । ਉਨ੍ਹਾਂ ਨੇ ਕਿਹਾ ਕਿ ਆਏ ਦਿਨ ਨਵੇਂ ਦਾਖਲਿਆਂ ਵਿੱਚ ਵਾਧਾ ਹੋ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਰੁਝਾਨ ਵੀ ਵਧ ਰਿਹਾ ਹੈ । ਇਹ ਦਾਖਲਾ ਮੁਹਿੰਮ 31 ਮਾਰਚ ਤੱਕ ਇੰਝ ਹੀ ਜਾਰੀ ਰਹੇਗੀ ਤੇ ਸੰਭਾਵਨਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਦਾਖਲਿਆਂ ਦੀ ਗਿਣਤੀ ' ਵੀ ਵਾਧਾ ਹੋਵੇਗਾ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।