Home /rupnagar /

Rupnagar: ਹਵਾ ਪ੍ਰਦੂਸ਼ਣ ਬਣਾ ਰਿਹਾ ਮਨੁੱਖ ਨੂੰ ਸ਼ਿਕਾਰ, ਸਿਹਤ 'ਤੇ ਦੇਖਣ ਨੂੰ ਮਿਲ ਰਹੇ ਮਾੜੇ ਪ੍ਰਭਾਵ

Rupnagar: ਹਵਾ ਪ੍ਰਦੂਸ਼ਣ ਬਣਾ ਰਿਹਾ ਮਨੁੱਖ ਨੂੰ ਸ਼ਿਕਾਰ, ਸਿਹਤ 'ਤੇ ਦੇਖਣ ਨੂੰ ਮਿਲ ਰਹੇ ਮਾੜੇ ਪ੍ਰਭਾਵ

ਫਾਈਲ ਫੋਟੋ

ਫਾਈਲ ਫੋਟੋ

Rupnagar: ਸੀਨੀਅਰ ਮੈਡੀਕਲ ਅਫਸਰ ਡਾ.ਵਿਧਾਨ ਚੰਦਰ ਨੇ ਦੱਸਿਆ ਕਿ ਹਵਾ ਪ੍ਰਦੂਸ਼ਣ ਇਸ ਸਮੇਂ ਵਿਸ਼ਵ ਵਿੱਚ ਗੰਭੀਰ ਸਮੱਸਿਆ ਬਣਿਆ ਹੋਇਆ ਹੈ । ਇਸ ਨਾਲ ਮਨੁੱਖੀ ਸਿਹਤ 'ਤੇ ਮਾੜੇ ਪ੍ਰਭਾਵ ਦੇਖਣ ਨੂੰ ਮਿਲ ਰਹੇ ਹਨ। ਭਾਰਤ ਵਿੱਚ ਬਹੁਤ ਸਾਰੇ ਖੇਤਰਾਂ ਵਿੱਚ ਹਵਾ ਪ੍ਰਦੂਸ਼ਣ ਦਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ 

ਹੋਰ ਪੜ੍ਹੋ ...
 • Share this:

  ਸੁੱਖਵਿੰਦਰ ਸਾਕਾ


  ਰੂਪਨਗਰ : ਸੀਨੀਅਰ ਮੈਡੀਕਲ ਅਫਸਰ ਡਾ.ਵਿਧਾਨ ਚੰਦਰ ਨੇ ਦੱਸਿਆ ਕਿ ਹਵਾ ਪ੍ਰਦੂਸ਼ਣ ਇਸ ਸਮੇਂ ਵਿਸ਼ਵ ਵਿੱਚ ਗੰਭੀਰ ਸਮੱਸਿਆ ਬਣਿਆ ਹੋਇਆ ਹੈ । ਇਸ ਨਾਲ ਮਨੁੱਖੀ ਸਿਹਤ 'ਤੇ ਮਾੜੇ ਪ੍ਰਭਾਵ ਦੇਖਣ ਨੂੰ ਮਿਲ ਰਹੇ ਹਨ ।ਭਾਰਤ ਵਿੱਚ ਬਹੁਤ ਸਾਰੇ ਖੇਤਰਾਂ ਵਿੱਚ ਹਵਾ ਪ੍ਰਦੂਸ਼ਣ ਦਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ । ਪ੍ਰਦੂਸ਼ਿਤ ਹਵਾ ਤੋਂ ਬਚਣ ਲਈ ਸਾਨੂੰ ਆਪਣੇ ਆਲੇ ਦੁਆਲੇ ਵੱਧ ਤੋਂ ਵੱਧ ਦਰੱਖਤ ਲਗਾਉਣੇ ਚਾਹੀਦੇ ਹਨ । ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਅ ਲਈ ਪਰਾਲੀ , ਸੁੱਕੇ ਪੱਤੇ ਤੇ ਕੂੜੇ ਨੂੰ ਅੱਗ ਨਾ ਲਾਓ, ਤੰਬਾਕੂਨੋਸ਼ੀ ਤੋਂ ਦੂਰ ਰਹੋ, ਧੂੰਏਂ ਵਿੱਚ ਸਵੇਰ ਅਤੇ ਸ਼ਾਮ ਦੀ ਸੈਰ ਤੋਂ ਪਰਹੇਜ਼ ਕਰੋ।

  ਉਨ੍ਹਾਂ ਨੇ ਦੱਸਿਆ ਕਿ ਪ੍ਰਦੂਸ਼ਿਤ ਹਵਾ ਨਾਲ ਦਿਲ ਫੇਫੜਿਆਂ ਦਿਮਾਗ ਅਤੇ ਅੱਖਾਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ। ਹਵਾ ਪ੍ਰਦੂਸ਼ਣ ਨਾਲ ਸਾਡੇ ਫੇਫੜੇ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ । ਧੂੜ ਮਿੱਟੀ ਅਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਨਾਲ ਫੇਫੜੇ ਕਮਜ਼ੋਰ ਹੋ ਜਾਂਦੇ ਹਨ । ਜਿਸ ਕਾਰਨ ਸਾਹ ਲੈਣ 'ਚ ਮੁਸ਼ਕਿਲ ਹੋ ਜਾਂਦੀ ਹੈ। ਜ਼ਿਆਦਾ ਦੇਰ ਤੱਕ ਪ੍ਰਦੂਸ਼ਣ ਵਾਲੀਆਂ ਥਾਵਾਂ 'ਤੇ ਰਹਿਣਾ ਅਸਥਮਾ ਐਲਰਜੀ ਵਰਗੀਆਂ ਅਲਾਮਤਾਂ ਹੋ ਜਾਂਦੀਆਂ ਹਨ । ਇਸ ਤੋਂ ਇਲਾਵਾ ਛਾਤੀ ਵਿੱਚ ਦਰਦ, ਗੈਸ ਦੀ ਸਮੱਸਿਆ ਅੱਖਾਂ ਦਾ ਲਾਲ ਹੋਣਾ, ਮੂੰਹ ਸੁੱਕਣਾ ਵਰਗੇ ਲੱਛਣ ਨਜ਼ਰ ਆ ਸਕਦੇ ਹਨ।

  ਗਰਭਵਤੀ ਔਰਤਾਂ, ਬੱਚਿਆਂ ਬਜ਼ੁਰਗਾਂ ਵਿੱਚ ਦਿਲ ਫੇਫੜੇ ਅਤੇ ਸਾਹ ਦੀਆਂ ਬੀਮਾਰੀਆਂ ਨਾਲ ਪੀੜਤ ਵਿਅਕਤੀਆਂ ਨੂੰ ਵਾਤਾਵਰਣ ਪ੍ਰਦੂਸ਼ਣ ਦਾ ਸਭ ਤੋਂ ਜ਼ਿਆਦਾ ਖਤਰਾ ਹੁੰਦਾ ਹੈ । ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ , ਪ੍ਰਦੂਸ਼ਨ ਨੂੰ ਘਟਾਉਣ ਲਈ ਜਿਨਾਂ ਹੋ ਸਕੇ ਪੈਦਲ ਚੱਲੋ, ਸਾਈਕਲ ਜਾ ਜਨਤਕ ਟ੍ਰਾਂਸਪੋਰਟ ਦੇ ਸਾਧਨਾਂ ਦੀ ਵਰਤੋਂ ਕਰੋ, ਜੇਕਰ ਕਿਸੇ ਨੂੰ ਚੱਕਰ ਆਉਣ ਸਾਹ ਲੈਣ ਵਿੱਚ ਤਕਲੀਫ, ਛਾਤੀ ਵਿਚ ਦਰਦ, ਖੰਘ ਆਉਣਾ, ਅੱਖਾਂ ਵਿੱਚ ਜਲਣ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਲਓ । ਇਸਦੇ ਨਾਲ ਹੀ ਹਵਾ ਪ੍ਰਦੂਸ਼ਣ ਤੋਂ ਬਚਣ ਲਈ ਸਾਨੂੰ ਬਾਹਰ ਨਿਕਲਣ ਸਮੇਂ ਮਾਸਕ ਪਾਉਣਾ ਚਾਹੀਦਾ ਹੈ।

  Published by:Rupinder Kaur Sabherwal
  First published:

  Tags: Air, Air pollution, Health, Punjab, Ropar