Home /rupnagar /

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਨੇ ਹੈਲਥ ਐਂਡ ਵੈੱਲਨੈਸ ਸੈਂਟਰਾਂ ਦੀ ਕੀਤੀ ਚੈਕਿੰਗ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਨੇ ਹੈਲਥ ਐਂਡ ਵੈੱਲਨੈਸ ਸੈਂਟਰਾਂ ਦੀ ਕੀਤੀ ਚੈਕਿੰਗ

ਚੈਕਿੰਗ ਦੌਰਾਨ ਅਧਿਕਾਰੀ  

ਚੈਕਿੰਗ ਦੌਰਾਨ ਅਧਿਕਾਰੀ  

ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ.ਦਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਹੈਲਥ ਐਂਡ ਵੈੱਲਨੈਸ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਨਿਰੀਖਣ ਕਰਨ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸਿਹਤ ਕਰਮਚਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ।

ਹੋਰ ਪੜ੍ਹੋ ...
  • Share this:

ਸੁੱਖਵਿੰਦਰ ਸਾਕਾ

ਰੂਪਨਗਰ : ਸੀਨੀਅਰ ਮੈਡੀਕਲ ਅਫ਼ਸਰ ਵੱਲੋਂ ਹੈਲਥ ਐਂਡ ਵੈੱਲਨੈਸ ਸੈਂਟਰਾਂ ਦੀ ਚੈਕਿੰਗ ਕੀਤੀ ਗਈ । ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ.ਦਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਹੈਲਥ ਐਂਡ ਵੈੱਲਨੈਸ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਨਿਰੀਖਣ ਕਰਨ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸਿਹਤ ਕਰਮਚਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਸਰਕਾਰ ਵੱਲੋਂ ਨਿਰੰਤਰ ਸਿਹਤ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਰਹੇ ਹਨ ਤਾਂ ਜੋ ਦੂਰ ਦੁਰਾਡੇ ਪੇਂਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਤੱਕ ਇਨ੍ਹਾਂ ਸਿਹਤ ਸਹੂਲਤਾਂ ਦਾ ਲਾਭ ਪਹੁੰਚਾਇਆ ਜਾ ਸਕੇ । ਉਨ੍ਹਾਂ ਦੱਸਿਆ ਕਿ ਸਿਹਤ ਸੇਵਾਵਾਂ ਨੂੰ ਹਰ ਵਰਗ ਦੇ ਲੋਕਾਂ ਤੱਕ ਅਤੇ ਘਰ-ਘਰ ਪਹੁੰਚਾਉਣ ਲਈ ਹੈਲਥ ਐਂਡ ਵੈੱਲਨੈਸ ਸੈਂਟਰਾਂ ਦੀ ਖ਼ਾਸ ਅਹਿਮੀਅਤ ਹੈ ਅਤੇ ਇਹਨਾਂ ਸੈਂਟਰਾਂ 'ਤੇ ਕੰਮ ਕਰਦੇ ਕਮਿਊਨਿਟੀ ਹੈਲਥ ਅਫ਼ਸਰ, ਏ.ਐਨ.ਐਮ ਅਤੇ ਮਲਟੀਪਰਪਜ਼ ਹੈਲਥ ਵਰਕਰ ਵੱਲੋਂ ਪਿੰਡਾਂ ਵਿੱਚ ਘਰ-ਘਰ ਜਾ ਕੇ ਸਿਹਤ ਸੇਵਾਵਾਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਕੋਰੋਨਾ ਦੇ ਦੌਰ ਵਿੱਚ ਇਨ੍ਹਾਂ ਸਿਹਤ ਕਰਮੀਆਂ ਨੇ ਦਿਨ ਰਾਤ ਸੇਵਾਵਾਂ ਨਿਭਾਈਆਂ ਹਨ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਡਾ.ਦਲਜੀਤ ਕੌਰ ਵੱਲੋਂ ਮਮਤਾ ਦਿਵਸ 'ਤੇ ਮਾਂ ਅਤੇ ਬੱਚੇ ਦੇ ਟੀਕਾਕਰਨ ਅਤੇ ਹੋਰ ਸੇਵਾਵਾਂ ਬਾਰੇ ਅਤੇ ਵਿਸਥਾਰ ਸਹਿਤ ਜਾਣਕਾਰੀ ਲਈ ਗਈ ਅਤੇ ਰਿਕਾਰਡ ਚੈੱਕ ਕੀਤਾ ਗਿਆ । ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਅਤੇ ਸਹੂਲਤਾਂ ਬਾਰੇ ਜਾਣਕਾਰੀ ਦੇਣ ਨਾਲ ਲਗਾਏ ਗਏ ਆਈ.ਈ.ਸੀ ਸਮਾਨ ਬਾਰੇ ਵੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ । ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ 'ਤੇ ਦਿੱਤੀਆਂ ਜਾਂਦੀਆਂ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਉਠਾਉਣ ।

Published by:Tanya Chaudhary
First published:

Tags: AAP Punjab, Health care, Ropar