ਸੁੱਖਵਿੰਦਰ ਸਾਕਾ
ਰੂਪਨਗਰ: ਬਸੰਤ ਦਾ ਤਿਉਹਾਰ ਨੇੜੇ ਆ ਰਿਹਾ ਹੈ ਜਿਸਦੇ ਤਹਿਤ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਨੂੰ ਠੱਲ੍ਹ ਪਾਉਣ ਲਈ ਵੱਖੋ-ਵੱਖਰੇ ਢੰਗ-ਤਰੀਕੇ ਅਪਣਾਏ ਜਾ ਰਹੇ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਰੋਜ਼ਾਨਾਂ ਦੁਕਾਨਾਂ 'ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਚਾਈਨਾ ਡੋਰ ਦੀ ਵਿਕਰੀ 'ਤੇ ਲਗਾਈ ਪਾਬੰਦੀ ਦੇ ਚੱਲਦਿਆਂ ਸ੍ਰੀ ਅਨੰਦਪੁਰ ਸਾਹਿਬ ਨਗਰ ਕੌਸਲ ਦੇ ਕਾਰਜ ਸਾਧਕ ਅਫ਼ਸਰ ਹਰਬਖਸ਼ ਸਿੰਘ ਦੇ ਦਿਸ਼ਾ - ਨਿਰਦੇਸ਼ਾਂ ਅਨੁਸਾਰ ਸੁਖਬੀਰ ਸਿੰਘ ਦੀ ਅਗਵਾਈ ਵਿੱਚ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੀ ਟੀਮ ਵੱਲੋਂ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਵਿੱਚ ਜਾ ਕੇ ਦੁਕਾਨਾਂ 'ਤੇ ਚੈਕਿੰਗ ਕੀਤੀ ਗਈ।
ਉਨ੍ਹਾਂ ਨੇ ਦੱਸਿਆ ਕਿ ਟੀਮ ਵੱਲੋਂ ਡੋਰ ਵੇਚਣ ਵਾਲੇ ਦੁਕਾਨਦਾਰਾਂ ਨੂੰ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਸਖਤ ਹਦਾਇਤਾਂ ਤੋਂ ਵੀ ਜਾਣੂੰ ਕਰਵਾਇਆ ਗਿਆ ਅਤੇ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਦੇ ਫੜੇ ਜਾਣ 'ਤੇ ਜੁਰਮਾਨੇ ਤੇ ਸਜ਼ਾ ਬਾਰੇ ਵੀ ਦੱਸਿਆ ਗਿਆ। ਕਾਰਜ ਸਾਧਕ ਅਫ਼ਸਰ ਹਰਬਖਸ਼ ਸਿੰਘ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਪੰਜਾਬ ਸਰਕਾਰ ਦੇ ਦਿਸ਼ਾ- ਨਿਰਦੇਸ਼ਾ ਤਹਿਤ ਇਹ ਚੈਕਿੰਗ ਕਰ ਰਹੀ ਹੈ ਤੇ ਚਾਈਨਾ ਡੋਰ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Anandpur Sahib, Punjab