Home /rupnagar /

Rupnagar: ਸਾਵਧਾਨ! ਫਰਿੱਜ਼ ਦੀ ਟਰੇਅ 'ਚ ਖੜ੍ਹਾ ਹੈ ਪਾਣੀ ਤਾਂ ਹੋ ਸਕਦੇ ਹੋ ਡੇਂਗੂ ਦੇ ਸ਼ਿਕਾਰ  

Rupnagar: ਸਾਵਧਾਨ! ਫਰਿੱਜ਼ ਦੀ ਟਰੇਅ 'ਚ ਖੜ੍ਹਾ ਹੈ ਪਾਣੀ ਤਾਂ ਹੋ ਸਕਦੇ ਹੋ ਡੇਂਗੂ ਦੇ ਸ਼ਿਕਾਰ  

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਅਤੇ ਹੋਰ ਅਧਿਕਾਰੀ  

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਅਤੇ ਹੋਰ ਅਧਿਕਾਰੀ  

ਰੂਪਨਗਰ : ਜ਼ਿਲ੍ਹੇ ਵਿੱਚ ਡੇਂਗੂ ਦੇ ਵਧਦੇ ਕੇਸਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਹਰ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਗੱਲਬਾਤ ਦੌਰਾਨ ਕਰਦਿਆਂ ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ, ਉੱਥੇ ਇਸ ਬਾਬਤ ਲੋਕਾਂ ਦਾ ਸਹਿਯੋਗ ਲਾਜ਼ਮੀ ਹੈ।

ਹੋਰ ਪੜ੍ਹੋ ...
 • Share this:

  ਸੁੱਖਵਿੰਦਰ ਸਾਕਾ

  ਰੂਪਨਗਰ : ਜ਼ਿਲ੍ਹੇ ਵਿੱਚ ਡੇਂਗੂ ਦੇ ਵਧਦੇ ਕੇਸਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਹਰ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਗੱਲਬਾਤ ਦੌਰਾਨ ਕਰਦਿਆਂ ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ, ਉੱਥੇ ਇਸ ਬਾਬਤ ਲੋਕਾਂ ਦਾ ਸਹਿਯੋਗ ਲਾਜ਼ਮੀ ਹੈ।

  ਇਸ ਲਈ ਜ਼ਿਲ੍ਹਾ ਵਾਸੀ ਆਪਣੇ ਘਰਾਂ ਵਿੱਚ ਅਤੇ ਆਲੇ-ਦੁਆਲੇ ਸਾਫ ਸਫਾਈ ਦਾ ਖ਼ਾਸ ਖ਼ਿਆਲ ਰੱਖਣ ਤੇ ਫਰਿੱਜਾਂ ਦੀਆਂ ਟਰੇਆਂ ਖਾਲ੍ਹੀ ਕਰਨ ਵੱਲ ਉਚੇਚਾ ਧਿਆਨ ਦੇਣ ਕਿਉਂਕਿ ਡੇਂਗੂ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਡੇਂਗੂ ਦਾ ਲਾਰਵਾ ਮਿਲਣ ਦੇ ਕਾਫੀ ਕੇਸ ਫਰਿੱਜਾਂ ਦੀਆਂ ਟਰੇਆਂ ਨਾਲ ਸਬੰਧਿਤ ਹਨ । ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਡੇਂਗੂ ਦੇ 349 ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 42 ਐਕਟਿਵ ਹਨ । ਡੇਂਗੂ ਦਾ ਲਾਰਵਾ ਮਿਲਣ ਸਬੰਧੀ ਹੁਣ ਤੱਕ 93 ਚਲਾਨ ਕੀਤੇ ਗਏ ਹਨ।

  ਉਨ੍ਹਾਂ ਨੇ ਅਧਿਕਾਰੀਆਂ ਨੂੰ ਸ਼ਹਿਰਾਂ ਵਿੱਚ ਅਤੇ ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਪਿੰਡਾਂ ਵਿੱਚ ਦਵਾਈਆਂ ਦਾ ਛਿੜਕਾਅ ਅਤੇ ਫੌਗਿੰਗ ਜਾਰੀ ਰੱਖਣ ਦੇ ਆਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ ਜੇਕਰ ਕਿਸੇ ਇਲਾਕੇ ਵਿੱਚ ਡੇਂਗੂ ਦੇ ਮਾਮਲੇ ਜ਼ਿਆਦਾ ਸਾਹਮਣੇ ਆਉਂਦੇ ਹਨ ਤਾਂ ਉਸ ਇਲਾਕੇ ਨੂੰ ਤਵੱਜੋ ਦਿੱਤੀ ਜਾਵੇ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇ । ਜੇਕਰ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਨੂੰ ਜ਼ਮੀਨੀ ਪੱਧਰ 'ਤੇ ਸੁਚਾਰੂ ਰੱਖਣ ਸਬੰਧੀ ਕਿਸੇ ਅਧਿਕਾਰੀ ਜਾਂ ਮੁਲਾਜ਼ਮ ਵੱਲੋਂ ਕੋਈ ਅਣਗਿਹਲੀ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

  Published by:Rupinder Kaur Sabherwal
  First published:

  Tags: Health, Punjab, Ropar