Home /rupnagar /

ਸਾਵਧਾਨ ! ਪਲਾਸਟਿਕ ਸਮੱਗਰੀ ਜਾਂ ਕੂੜੇ ਨੂੰ ਅੱਗ ਲਗਾਉਣ 'ਤੇ ਲੱਗੇਗਾ 25000 ਰੁਪਏ ਤੱਕ ਜੁਰਮਾਨਾ  

ਸਾਵਧਾਨ ! ਪਲਾਸਟਿਕ ਸਮੱਗਰੀ ਜਾਂ ਕੂੜੇ ਨੂੰ ਅੱਗ ਲਗਾਉਣ 'ਤੇ ਲੱਗੇਗਾ 25000 ਰੁਪਏ ਤੱਕ ਜੁਰਮਾਨਾ  

ਫਾਈਲ ਫੋਟੋ

ਫਾਈਲ ਫੋਟੋ

ਕੂੜਾ ਕਰਕਟ ਅਤੇ ਪਲਾਸਟਿਕ ਸਮੱਗਰੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪ੍ਰਸ਼ਾਸਨ ਵਲੋਂ ਕਠੋਰ ਕਦਮ ਚੁੱਕੇ ਜਾ ਰਹੇ ਹਨ ਅਤੇ ਲੋਕਾਂ ਨੂੰ ਵੱਖੋ ਵੱਖਰੇ ਤਰੀਕੇ ਨਾਲ ਜਾਗਰੂਕ ਕੀਤਾ ਜਾ ਰਿਹਾ ਹੈ ।  ਜਿਸ ਨੂੰ ਲੈ ਕੇ ਕਾਰਜ ਸਾਧਕ ਅਫਸਰ ਨਗਰ ਪੰਚਾਇਤ ਕੀਰਤਪੁਰ ਸਾਹਿਬ ਗੁਰਬਖ਼ਸ਼ ਸਿੰਘ ਨੇ ਆਮ ਨਾਗਰਿਕਾਂ ਨੂੰ ਅਪੀਲ

ਹੋਰ ਪੜ੍ਹੋ ...
  • Share this:

ਸੁੱਖਵਿੰਦਰ ਸਾਕਾ

ਰੂਪਨਗਰ: ਕੂੜਾ ਕਰਕਟ ਅਤੇ ਪਲਾਸਟਿਕ ਸਮੱਗਰੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪ੍ਰਸ਼ਾਸਨ ਵਲੋਂ ਕਠੋਰ ਕਦਮ ਚੁੱਕੇ ਜਾ ਰਹੇ ਹਨ। ਲੋਕਾਂ ਨੂੰ ਵੱਖੋ ਵੱਖਰੇ ਤਰੀਕੇ ਨਾਲ ਜਾਗਰੂਕ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਕਾਰਜ ਸਾਧਕ ਅਫਸਰ ਨਗਰ ਪੰਚਾਇਤ ਕੀਰਤਪੁਰ ਸਾਹਿਬ ਗੁਰਬਖ਼ਸ਼ ਸਿੰਘ ਨੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਪਲਾਸਟਿਕ, ਕੂੜਾ, ਸੋਲਿਡ ਵੇਸਟ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਨਾ ਸਾੜਿਆ ਜਾਵੇ।

ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਵਾਤਾਵਰਣ ਅਤੇ ਪੋਣ ਪਾਣੀ ਦੀ ਸਾਂਭ ਸੰਭਾਲ ਕਰਨਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਗੁਰਬਖਸ਼ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਅਤੇ ਐਸ.ਡੀ.ਐਮ. ਮਨੀਸ਼ਾ ਰਾਣਾ ਵਲੋਂ ਇਸ ਵਿਸ਼ੇਸ਼ ਮੁਹਿੰਮ ਵਿੱਚ ਸਭ ਤੋਂ ਸਹਿਯੋਗ ਦੀ ਮੰਗ ਕੀਤੀ ਗਈ ਹੈ। ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਰਹਿੰਦ ਖੂੰਹਦ, ਪਲਾਸਟਿਕ ਅਤੇ ਸੋਲਿਡ ਵੇਸਟ/ਕੂੜੇ ਦੇ ਸਾੜਨ 'ਤੇ ਸਖਤ ਮਨਾਹੀ ਹੈ । ਜੇਕਰ ਕੋਈ ਵੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਘੱਟੋ ਘੱਟ 5000/- ਰੁਪਏ ਤੋਂ 25000/- ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਜੁਰਮਾਨੇ ਤੋਂ ਬਚੋ ਅਤੇ ਵਾਤਾਵਰਣ ਦੀ ਰੱਖਿਆ ਕਰਨ ਵਿਚ ਆਪਣਾ ਸਹਿਯੋਗ ਦਿਓ । ਕਾਰਜ ਸਾਧਕ ਅਫਸਰ ਨੇ ਕਿਹਾ ਕਿ ਕੀਰਤਪੁਰ ਸਾਹਿਬ ਇਤਿਹਾਸਕ ਤੇ ਧਾਰਮਿਕ ਨਗਰੀ ਹੈ, ਜਿਥੇ ਰੋਜ਼ਾਨਾ ਹਜ਼ਾਰਾਂ ਸ਼ਰਧਾਲੂ ਬਾਹਰ ਤੋਂ ਆਉਂਦੇ ਹਨ । ਉਨ੍ਹਾਂ ਕਿਹਾ ਕਿ ਸਾਫ ਸੁਥਰਾ ਸ਼ਹਿਰ ਦਾ ਮੁਹੌਲ ਬਣਾ ਕੇ ਰੱਖਣ ਨਾਲ ਅਸੀ ਸੰਗਤਾਂ ਦਾ ਸਵਾਗਤ ਕਰਦੇ ਹਾਂ। ਇਸ ਲਈ ਸ਼ਹਿਰ ਨੂੰ ਗੰਦਗੀ ਤੋਂ ਮੁਕਤ ਸਾਫ ਸੁਥਰਾ ਰੱਖਿਆ ਜਾਵੇ।

Published by:Drishti Gupta
First published:

Tags: Plastic, Punjab