Home /rupnagar /

Bhakhra Dam : ਭਾਖੜਾ ਡੈਮ 'ਚ ਪਾਣੀ ਦਾ ਪੱਧਰ 1668.64 ਫੁੱਟ 'ਤੇ ਪੁੱਜਿਆ, ਜਾਣੋ ਕਿਸ ਪੱਧਰ ਤੇ ਹੈ ਖਤਰਾ

Bhakhra Dam : ਭਾਖੜਾ ਡੈਮ 'ਚ ਪਾਣੀ ਦਾ ਪੱਧਰ 1668.64 ਫੁੱਟ 'ਤੇ ਪੁੱਜਿਆ, ਜਾਣੋ ਕਿਸ ਪੱਧਰ ਤੇ ਹੈ ਖਤਰਾ

ਫਾਇਲ

ਫਾਇਲ ਫੋਟੋ -  ਭਾਖੜਾ ਡੈਮ  

ਭਾਖੜਾ ਬਿਆਸ ਪ੍ਰਬੰਧਨ ਬੋਰਡ ਅਧੀਨ ਚੱਲ ਰਹੇ ਭਾਖੜਾ ਡੈਮ, ਪੌਂਗ ਡੈਮ, ਪੰਡੋਹ ਡੈਮ ਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ ਪਿਛਲੇ ਸਾਲ ਦੇ ਮੁਕਾਬਲੇ ਵੱਧ ਦਰਜ ਕੀਤਾ ਗਿਆ ਹੈ।

  • Share this:

    ਸੁੱਖਵਿੰਦਰ ਸਾਕਾ

    ਰੂਪਨਗਰ : ਹਿਮਾਚਲ ਪ੍ਰਦੇਸ਼ 'ਚ ਪੈ ਰਹੀ ਭਾਰੀ ਬਰਸਾਤ ਕਾਰਨ ਵੱਖ ਵੱਖ ਡੈਮਾਂ ਵਿੱਚ ਪਾਣੀ ਦਾ ਪੱਧਰ ਬੀਤੇ ਸਾਲ ਦੇ ਮੁਕਾਬਲੇ ਵੱਧ ਦਰਜ ਕੀਤਾ ਗਿਆ ਹੈ। ਦਸ ਦਈਏ ਕਿ ਇਸੇ ਤਰਾਂ ਭਾਖੜਾ ਬਿਆਸ ਪ੍ਰਬੰਧਨ ਬੋਰਡ ਅਧੀਨ ਚੱਲ ਰਹੇ ਭਾਖੜਾ ਡੈਮ, ਪੌਂਗ ਡੈਮ, ਪੰਡੋਹ ਡੈਮ ਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ ਪਿਛਲੇ ਸਾਲ ਦੇ ਮੁਕਾਬਲੇ ਵੱਧ ਦਰਜ ਕੀਤਾ ਗਿਆ ਹੈ।

    ਮਿਲੀ ਜਾਣਕਾਰੀ ਮੁਤਾਬਕ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਹਾਲੇ ਵੀ ਖ਼ਤਰੇ ਦੇ ਨਿਸ਼ਾਨ 1680 ਫੁੱਟ ਤੋਂ ਕਰੀਬ 11 ਫੁੱਟ ਘੱਟ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਸੰਸਾਰ ਪ੍ਰਸਿੱਧ ਭਾਖੜਾ ਡੈਮ ਵਿੱਚ ਬੁੱਧਵਾਰ ਨੂੰ ਪਾਣੀ ਦਾ ਪੱਧਰ 1668.64 ਫੁੱਟ 'ਤੇ ਪਹੁੰਚ ਗਿਆ ਹੈ । ਜੋ ਕਿ ਪਿਛਲੇ ਸਾਲ ਨਾਲੋਂ ਵੱਧ ਹੈ । ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ਵਿੱਚ 1680 ਫੁੱਟ ਤੱਕ ਪਾਣੀ ਸਟੋਰ ਕੀਤਾ ਜਾ ਸਕਦਾ ਹੈ । ਪ੍ਰਾਪਤ ਅੰਕੜਿਆਂ ਅਨੁਸਾਰ ਬੀਤੇ ਸਾਲ ਦੇ ਮੁਕਾਬਲੇ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਹੁਣ ਤੱਕ ਕਰੀਬ 31 ਫੁੱਟ ਵੱਧ ਹੈ।

    Published by:Tanya Chaudhary
    First published:

    Tags: Heavy rain fall, Himachal, Punjab, Ropar