ਸੁੱਖਵਿੰਦਰ ਸਾਕਾ
ਨੰਗਲ ਡੈਮ, ਰੂਪਨਗਰ : ਬਲਾਕ ਕਾਂਗਰਸ ਕਮੇਟੀ ਨੰਗਲ ਦੇ ਸਮੂਹ ਕਾਂਗਰਸੀ ਵਰਕਰਾਂ ਵੱਲੋਂ ਆਜ਼ਾਦੀ ਦੇ 75ਵੇਂ ਸੁਤੰਤਰਤਾ ਦਿਵਸ ਦੇ ਸੰਬੰਧ ਵਿੱਚ ਵਾਹਨਾਂ 'ਤੇ ਤਿਰੰਗੇ ਝੰਡੇ ਲਾ ਕੇ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ। ਇਹ ਤਿਰੰਗਾ ਯਾਤਰਾ ਲਗਪਗ 10 ਕਿਲੋਮੀਟਰ ਤੱਕ ਕੀਤੀ ਗਈ। ਇਸ ਤਿਰੰਗਾ ਯਾਤਰਾ 'ਚ ਕਾਂਗਰਸੀ ਆਗੂਆਂ ਦੇ ਨਾਲ ਨਾਲ ਸਮੂਹ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਇਸ ਤਿਰੰਗਾ ਯਾਤਰਾ ਦਾ ਆਯੋਜਨ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ਹੇਠ ਕੀਤਾ ਗਿਆ । ਗੱਲਬਾਤ ਦੌਰਾਨ ਪ੍ਰਧਾਨ ਸੰਜੇ ਸਾਹਨੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਏਕਤਾ ਤੇ ਅਖੰਡਤਾ ਲਈ ਕਾਂਗਰਸ ਪਾਰਟੀ ਦੇ ਵੱਲੋਂ ਵੱਡਾ ਯੋਗਦਾਨ ਪਾਇਆ ਗਿਆ ਹੈ ਅਤੇ ਅਨੇਕਾਂ ਹੀ ਲੀਡਰਾਂ ਵੱਲੋਂ ਸ਼ਹਾਦਤਾਂ ਦਿੱਤੀਆਂ ਗਈਆਂ ਹਨ ਤਾਂ ਕਿ ਦੇਸ਼ ਅੰਦਰ ਅਮਨ ਕਾਨੂੰਨ ਅਤੇ ਆਪਸੀ ਭਾਈਚਾਰਕ ਸਾਂਝ ਕਾਇਮ ਰਹਿ ਸਕੇ । ਇਸ ਦੇ ਮੱਦੇਨਜ਼ਰ ਹੀ ਇਸ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ ਗਿਆ ਹੈ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Punjab, Ropar