ਸੁੱਖਵਿੰਦਰ ਸਾਕਾ
ਰੂਪਨਗਰ: ਸ੍ਰੀ ਦਸ਼ਮੇਸ਼ ਮਾਰਸ਼ਲ ਅਕੈਡਮੀ ਵਿਖੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot singh bains) ਦੀ ਯੋਗ ਅਗਵਾਈ ਹੇਠ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਅੰਤਰਗਤ ਅੰਤਰ ਜ਼ਿਲ੍ਹਾ ਅੰਡਰ ਲੜਕੇ ਅਤੇ ਲੜਕੀਆਂ ਦੇ ਬਾਕਸਿੰਗ (Boxing) ਦੇ ਮੁਕਾਬਲੇ ਸ਼ੁਰੂ ਹੋਏ।
ਜਿਨ੍ਹਾਂ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ.ਜਰਨੈਲ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵੱਖ ਵੱਖਜ਼ਿਲ੍ਹਿਆਂ (Districts) ਤੋਂ ਆਏ ਹੋਏ ਖਿਡਾਰੀਆਂ (Players) ਨੂੰ ਸਬੋਧਨ ਕਰਦਿਆਂ ਕਿਹਾ ਕਿ ਕਰੀਬ ਦੋ ਸਾਲ ਬਾਦ ਕਰੋਨਾਂ ਮਹਾਂਮਾਰੀ (Covid-19)ਤੋਂ ਬਾਅਦ ਸਿੱਖਿਆ ਵਿਭਾਗ ਵਲੋਂ ਸਕੂਲਾਂ ਦੇ ਖਿਡਾਰੀਆਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਪ੍ਰਤੀ ਸਕੂਲੀ ਵਿਦਿਆਰਥੀਆਂ ਵਿੱਚ ਕਾਫ਼ੀ ਉਤਸਾਹ ਹੈ।
ਪੰਜਾਬ ਸਰਕਾਰ ਵਲੋਂ ਖੇਡਾਂ (Games) ਦਾ ਮਿਆਰ ਉੱਚਾ ਚੁੱਕਣ ਲਈ ਅਤੇ ਨੋਜਵਾਨ ਪੀੜ੍ਹੀ ਨੂੰ ਖੇਡ ਗਰਾਉਂਡਾਂ ਵੱਲ ਮੋੜਨ ਲਈ ਖੇਡਾਂ ਵਤਨ ਪੰਜਾਬ ਦੀਆਂ ਵੀ ਕਰਵਾਈਆ ਗਈਆਂ ਹਨ। ਜਿਸ ਨਾਲ ਖਿਡਾਰੀਆ ਨੂੰ ਇੱਕ ਵੱਖਰਾ ਪਲੇਟਫਾਰਮ (plateform) ਮਿਲਿਆ ਹੈ । ਖੇਡਾਂ ਨਾਲ ਬੱਚੇ ਦਾ ਸਰਵਪੱਖੀ ਵਿਕਾਸ ਹੁੰਦਾ ਹੈ । ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰ (Government) ਵਲੋਂ ਵੱਖ-ਵੱਖ ਸਰਕਾਰੀ ਵਿਭਾਗਾ ਵਿੱਚ ਨੋਕਰੀਆਂ (Jobs) ਦੇ ਕੇ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ । ਉਹਨਾਂ ਬੱਚਿਆਂ ਨੂੰ ਕਿਹਾ ਕਿ ਉਹ ਖੇਡਾਂ ਦੇ ਨਾਲ ਨਾਲ ਪੜ੍ਹਾਈ ਵੱਲ ਵੀ ਧਿਆਨ ਦੇਣ ।ਇਸ ਮੌਕੇ ਖੇਡਾਂ ਦੇ ਆਲ ਓਵਰ ਇੰਚਾਰਜ ਪ੍ਰਿੰਸੀਪਲ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਖੇਡਾਂ ਵਿੱਚ 200 ਦੇ ਕਰੀਬ ਖਿਡਾਰੀ ਭਾਗ ਲੈ ਰਹੇ ਹਨ ਜਿਹਨਾਂ ਦੇ ਰਿਹਾਇਸ਼ , ਲੰਗਰ ਅਤੇ ਟਰਾਂਸਪੋਰਟ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Anandpur Sahib, Punjab, Sports