ਰਾਜ ਕੁਮਾਰ
ਨੰਗਲ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮਾਨਸਾ ਦੀ IPS ਜੋਤੀ ਯਾਦਵ ਨਾਲ ਵਿਆਹ ਦੇ ਬੰਧਨ 'ਚ ਬੱਝੇ। ਬੀਤੇ ਦਿਨੀਂ ਉਨ੍ਹਾਂ ਦੇ ਵਿਆਹ ਦਾ ਕਾਰਡ ਵੀ ਸਾਹਮਣੇ ਆਇਆ ਸੀ। ਜਿਸ ਮੁਤਾਬਕ 25 ਮਾਰਚ ਨੂੰ ਦੋਵਾਂ ਦਾ ਵਿਆਹ ਹੈ। ਦੋਵਾਂ ਨੇ ਨੰਗਲ ਦੇ ਗੁਰਦੁਆਰਾ ਸਾਹਿਬ 'ਚ ਲਾਵਾਂ ਲਈਆਂ। ਵਿਆਹ 'ਚ 'ਆਪ' ਦੇ ਕਈ ਵੱਡੇ ਨੇਤਾ ਵੀ ਸ਼ਾਮਲ ਰਹੇ।
ਜ਼ਿਕਰਯੋਗ ਹੈ ਕਿ ਡਾਕਟਰ ਜੋਤੀ ਯਾਦਵ ਭਾਰਤੀ ਪੁਲਿਸ ਸੇਵਾ (IPS) ਦੇ 2019 ਬੈਚ ਦੀ ਅਧਿਕਾਰੀ ਹੈ। ਉਨ੍ਹਾਂ ਦਾ ਪਰਿਵਾਰ ਗੁਰੂਗ੍ਰਾਮ ਵਿੱਚ ਰਹਿੰਦਾ ਹੈ, ਉਹ ਲੁਧਿਆਣਾ ਵਿੱਚ ACP ਰਹਿ ਚੁੱਕੀ ਹੈ। ਜੋਤੀ ਯਾਦਵ ਇਸ ਸਮੇਂ ਮਾਨਸਾ ਵਿੱਚ ਐਸਪੀ ਹੈੱਡਕੁਆਰਟਰ ਵਜੋਂ ਤਾਇਨਾਤ ਹਨ।
ਜੇਕਰ ਗੱਲ਼ ਕਰੀਏ ਹਰਜੋਤ ਸਿੰਘ ਬੈਂਸ ਦੀ ਤਾਂ ਉਹ ਰੋਪੜ ਜ਼ਿਲ੍ਹੇ ਦੀ ਆਨੰਦਪੁਰ ਸਾਹਿਬ ਸੀਟ ਤੋਂ ਵਿਧਾਇਕ ਹਨ। ਇਸ ਵੇਲੇ ਉਹ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਵਿੱਚ ਸਿੱਖਿਆ ਮੰਤਰੀ ਹਨ। ਇਸ ਤੋਂ ਪਹਿਲਾਂ ਉਹ ਜੇਲ੍ਹ ਮੰਤਰੀ ਵੀ ਰਹਿ ਚੁੱਕੇ ਹਨ।
ਦੱਸਣਯੋਗ ਹੈ ਕਿ ਵਿਆਹ ਤੋਂ ਬਾਅਦ ਹੁਣ ਬਾਕੀ ਸਮਾਗਮ ਨੰਗਲ ਦੇ NFL ਸਟੇਡੀਅਮ ਵਿੱਚ ਹੋਣਗੇ। ਵਿਆਹ ਸਮਾਗਮਾਂ ਦੀ ਗੱਲ਼ ਕਰੀਏ ਤਾਂ ਸਵੇਰੇ 9.30 ਵਜੇ ਦੇ ਕਰੀਬ ਨੰਗਲ ਦੇ ਇਤਿਹਾਸਿਕ ਗੁਰਦੁਆਰਾ ਵਿਭੌਰ ਸਾਹਿਬ ਵਿਖੇ ਉਨ੍ਹਾਂ ਨੇ ਲਾਵਾਂ ਲਈਆਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Harjot Singh Bains, Rupnagar, Wedding news