ਸੁੱਖਵਿੰਦਰ ਸਾਕਾ
ਰੂਪਨਗਰ : ਚੋਣਾਂ ਦੌਰਾਨ ਹੋਈ ਵੱਡੀ ਜਿੱਤ ਤੋਂ ਬਾਅਦ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਆਪਣੇ ਧੰਨਵਾਦੀ ਦੌਰੇ ਦੌਰਾਨ ਨੰਗਲ ਪਹੁੰਚੇ। ਜਿੱਥੇ ਪਹੁੰਚ ਕੇ ਉਹਨਾਂ ਲੋਕਾਂ ਦਾ ਧੰਨਵਾਦ ਕੀਤਾ ਉਥੇ ਹੀ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਲੋਕਾਂ ਦੀ ਮੁਸ਼ਕਿਲਾਂ ਸੁਨਣ ਤੋਂ ਬਾਅਦ ਉਨ੍ਹਾਂ ਲੋਕਾਂ ਨੂੰ ਮੁਸ਼ਕਿਲਾਂ ਦਾ ਹੱਲ ਸਮੇਂ ਸਿਰ ਕਰਵਾਉਣ ਦਾ ਭਰੋਸਾ ਵੀ ਦਿੱਤਾ।
ਸਾਲਾਂ ਤੋਂ ਚੱਲੇ ਆ ਰਹੇ ਨੰਗਲ ਦੇ ਲੀਜ਼ ਮਸਲੇ 'ਤੇ ਬੋਲਦਿਆਂ ਉਹਨਾਂ ਕਿਹਾ ਕਿ ਪਹਿਲਾਂ ਉਨ੍ਹਾਂ ਹੱਥ ਕੋਈ ਪਾਵਰ ਨਹੀਂ ਸੀ ਇਸ ਕਰਕੇ ਉਹਨਾਂ ਇਸ ਸਬੰਧੀ ਲੋਕਾਂ ਨਾਲ ਕੋਈ ਫੋਕਾ ਵਾਇਦਾ ਨਹੀਂ ਕੀਤਾ। ਹੁਣ ਉਹ ਵਿਧਾਇਕ ਹੋਣ ਦੇ ਨਾਲ-ਨਾਲ ਮੰਤਰੀ ਵੀ ਹਨ। ਉਹ ਹੁਣ ਇਸ ਗੰਭੀਰ ਮਸਲੇ ਨੂੰ ਗੰਭੀਰਤਾ ਨਾਲ ਲੈਣਗੇ ਅਤੇ ਜਿਵੇਂ ਵੀ ਹੋ ਸਕਿਆ ਉਹ ਇਸ ਦਾ ਹੱਲ ਕਰਵਾਉਣ ਦਾ ਯਤਨ ਕਰਨਗੇ। ਜਿੰਨਾ ਚਿਰ ਇਸਦਾ ਹੱਲ ਨਹੀਂ ਹੁੰਦਾ ਕੋਈ ਵੀ ਵਿਭਾਗ ਲੋਕਾਂ ਨੂੰ ਤੰਗ ਨਹੀਂ ਕਰੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਸ਼ਹਿਰ ਨੂੰ ਹੋਰ ਵੀ ਸੁੰਦਰ ਬਣਾਉਣ ਲਈ ਸ਼ਹਿਰ ਵਿੱਚਨਵੇਂ ਪ੍ਰੋਜੈਕਟਲਗਾਏ ਜਾ ਰਹੇ ਹਨ। ਨੰਗਲ ਦੇ ਲੋਕਾਂ ਨੇ ਉਨ੍ਹਾਂ ਨੂੰ ਵੱਡੀ ਜਿੱਤ ਹਾਸਿਲ ਕਰਵਾਈ ਹੈ ਉਹ ਵੀ ਹੁਣ ਨੰਗਲ ਦਾ ਵਿਕਾਸ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Harjot Bains, Punjab, Rupnagar