ਸੁੱਖਵਿੰਦਰ ਸਾਕਾ
ਰੂਪਨਗਰ : ਅੱਜ ਵਿਸ਼ਵਕਰਮਾ ਦਿਵਸ (Vishwakarma Day) ਵੱਖ ਵੱਖ ਮੰਦਿਰਾਂ 'ਚ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਗਿਆ । ਇਹ ਤਸਵੀਰਾਂ ਨੰਗਲ ਦੇ ਕਰੀਬੀ ਪਿੰਡ ਦੁਭੇਟਾ ਵਿਖੇ ਸਥਿਤ ਵਿਸ਼ਵਕਰਮਾ ਮੰਦਿਰ (Vishwakarma temple) ਦੀਆਂ ਹਨ । ਮੰਦਿਰ ਦੀ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਭਗਵਾਨ ਵਿਸ਼ਵਕਰਮਾ ਜੀ ਦੀ ਪੂਜਾ ਕੀਤੀ ਗਈ । ਉਪਰੰਤ ਸ਼ਰਧਾਲੂਆਂ (devotees) ਲਈ ਲੰਗਰ ਲਗਾਇਆ ਗਿਆ ।
ਇੱਥੇ ਵੱਡੀ ਗਿਣਤੀ 'ਚ ਸ਼ਰਧਾਲੂ ਦੂਰ ਦੁਰਾਡੇ ਤੋਂ ਪਹੁੰਚ ਕੇ ਨਤਮਸਤਕ ਹੋਏ ਅਤੇ ਭਗਵਾਨ ਵਿਸ਼ਵਕਰਮਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ । ਮੰਦਿਰ ਚ ਮੱਥਾ ਟੇਕਣ ਲਈ ਵੱਡੀਆਂ ਕਤਾਰਾਂ ਲੱਗੀਆਂ ਹੋਈਆਂ ਸਨ । ਕਲਾਕਾਰਾਂ ਵੱਲੋਂ ਭਗਵਾਨ ਵਿਸ਼ਵਕਰਮਾ ਜੀ ਦਾ ਗੁਣਗਾਨ ਵੀ ਕੀਤਾ ਗਿਆ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।