ਸੁੱਖਵਿੰਦਰ ਸਾਕਾ
ਰੂਪਨਗਰ : ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਮੰਦਰਾਂ 'ਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਮੁੱਖ ਸਮਾਗਮ ਸਥਾਨਿਕ ਸ਼੍ਰੀ ਕ੍ਰਿਸ਼ਨ ਮੰਦਿਰ ਵਿਖੇ ਸ਼੍ਰੀ ਸਨਾਤਨ ਧਰਮ ਸਭਾ ਵੱਲੋਂ ਕਰਵਾਇਆ ਗਿਆ।
ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਦੇ ਮੌਕੇ 'ਤੇ ਸ਼੍ਰੀ ਕ੍ਰਿਸ਼ਨ ਮੰਦਰ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਸੀ, ਜਦਕਿ ਮੰਦਰ ਦੇ ਜਿਸ ਹਿੱਸੇ 'ਤੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਬਾਲ ਰੂਪ (ਲੱਡੂ ਗੋਪਾਲ ਅਤੇ ਠਾਕੁਰ ਜੀ) ਨੂੰ ਸਜਾਇਆ ਗਿਆ ਸੀ, ਉਸ ਕਮਰੇ ਨੂੰ ਪੂਰੀ ਤਰ੍ਹਾਂ ਫੁੱਲਾਂ ਨਾਲ ਸਜਾਇਆ ਗਿਆ ਸੀ। ਇਸ ਦੇ ਨਾਲ ਹੀ ਭਗਵਾਨ ਦੇ ਬਾਲ ਰੂਪ ਨੂੰ ਵੀ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਗਏ ਝੂਲੇ 'ਚ ਸਜਾਇਆ ਗਿਆ।
ਰਾਤ 12 ਵਜੇ ਤੱਕ ਚੱਲੇ ਇਸ ਪ੍ਰੋਗਰਾਮ ਦੌਰਾਨ ਜਿਥੇ ਪ੍ਰਭੂ ਦੇ ਨਾਮ ਦਾ ਸੰਕੀਰਤਨ ਹੁੰਦਾ ਰਿਹਾ ਉਥੇ ਹੀ ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਬਾਲ ਸਰੂਪ ਨੂੰ ਝੂਲਾ ਝੁਲਾ ਕੇ ਸ਼ਰਧਾ ਭਾਵਨਾ ਦਾ ਆਨੰਦ ਮਾਣਿਆ ਅਤੇ ਖੁਸ਼ੀਆਂ ਦੀ ਕਾਮਨਾ ਕੀਤੀ। ਇਸ ਸ਼ਾਨਦਾਰ ਸਮਾਗਮ ਦੌਰਾਨ ਜਿਵੇਂ ਹੀ ਅੱਧੀ ਰਾਤ ਨੂੰ ਪ੍ਰਭੂ ਦੇ ਪ੍ਰਕਾਸ਼ ਦਾ ਸਮਾਂ ਆਇਆ ਤਾਂ ਸਾਰਾ ਮੰਦਰ ਘੰਟੀਆਂ ਅਤੇ ਸ਼ੰਖਾਂ ਦੀ ਗੂੰਜ ਨਾਲ ਗੂੰਜ ਉੱਠਿਆ । ਫੁੱਲਾਂ ਦੀ ਵਰਖਾ ਅਤੇ ਤਾੜੀਆਂ ਦੀ ਗੜਗੜਾਹਟ ਵਿਚਕਾਰ ਹੋਈ ਪ੍ਰਮਾਤਮਾ ਦੀ ਆਰਤੀ ਉਪਰੰਤ ਪ੍ਰੋਗਰਾਮ ਦੀ ਸਮਾਪਤੀ ਹੋਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Janmashtami, Punjab, Ropar