ਸੁੱਖਵਿੰਦਰ ਸਾਕਾ
ਰੂਪਨਗਰ : ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਅਤੇ ਸ਼ਹੀਦ ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਪੰਦਰਵਾੜੇ ਦੀ ਇਤਿਹਾਸਕ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਤੋਂ ਆਰੰਭਤਾ ਹੋ ਗਈ । ਆਰੰਭਤਾ ਮੌਕੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਦੌਰਾਨ ਵੱਖ ਵੱਖ ਧਾਰਮਿਕ ਸ਼ਖਸ਼ੀਅਤਾਂ ਸੰਮੇਤ ਇਲਾਕੇ ਦੀਆਂ ਸੰਗਤਾ ਨੇ ਹਾਜ਼ਰੀ ਭਰੀ ।
ਗੱਲਬਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਇਹ ਉਹ ਅਸਥਾਨ ਹੈ ਜਿਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪਰਿਵਾਰ ਦਾ ਵਿਛੋੜਾ ਹੋਇਆ ਸੀ । ਗੁਰੂ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਉਪਰੰਤ ਜਦੋਂ ਇਧਰ ਨੂੰ ਆਏ ਤਾਂ ਓਦੋਂ ਇੱਥੇ ਸਰਸਾ ਨਦੀ ਵਹਿੰਦੀ ਸੀ ਤੇ ਉਸ ਸਮੇਂ ਇਹ ਸਰਸਾ ਨਦੀ ਪੂਰੇ ਊਫਾਨ 'ਤੇ ਸੀ । ਇਸ ਨਦੀ ਨੂੰ ਪਾਰ ਕਰਦਿਆਂ ਗੁਰੂ ਸਾਹਿਬ ਦਾ ਪ੍ਰੀਵਾਰ ਵਿਛੜ ਗਿਆ ਸੀ । ਜਿਸ ਦੌਰਾਨ ਗੁਰੂ ਸਾਹਿਬ ਅਤੇ ਵੱਡੇ ਸਾਹਿਬਜ਼ਾਦੇ ਅਲੱਗ ਪਾਸੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਅਲੱਗ ਪਾਸੇ ਅਤੇ ਹੋਰ ਸਿੰਘ ਸਾਹਿਬਾਨ ਅਲੱਗ ਪਾਸੇ ਚਲੇ ਗਏ ਸਨ ।
ਇਸ ਨੂੰ ਸਮਰਪਿਤ ਹੀ ਇਸ ਪਾਵਨ ਦਿਹਾੜੇ 'ਤੇ ਸੰਗਤਾਂ ਵੱਲੋਂ ਇਕੱਠੇ ਹੋ ਕੇ ਪਹਿਲੀ ਪੋਹ ਨੂੰ ਗੁਰਦੁਆਰਾ ਪ੍ਰੀਵਾਰ ਵਿਛੋੜਾ ਸਾਹਿਬ ਵਿਖੇ ਇਸ ਦਿਹਾੜੇ ਨੂੰ ਮਨਾਇਆ ਜਾਂਦਾ ਹੈ ਤੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਯਾਦ ਕੀਤਾ ਜਾਂਦਾ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gurdwara, Guru gobind singh, Punjab