ਸੁੱਖਵਿੰਦਰ ਸਾਕਾ
ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਰਾਹੀ ਦੂਰ ਦੁਰਾਡੇ ਪੇਂਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਕੋਵਿਡ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਕੋਰੋਨਾ ਪਾਜੀਟਿਵ ਹੋਣ 'ਤੇ ਸਿਹਤ ਵਿਭਾਗ ਦੇ ਆਸ਼ਾ ਵਰਕਰ ਤੇ ਮਲਟੀਪਰਪਜ਼ ਹੈਲਥ ਵਰਕਰ ਮਰੀਜ਼ ਦੇ ਘਰ ਤੱਕ ਫਤਿਹ ਕਿੱਟ ਪਹੁੰਚਾਉਣ ਤੋਂ ਇਲਾਵਾ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਵੀ ਜਾਗਰੂਕ ਕਰ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫਸਰ ਡਾ.ਵਿਧਾਨ ਚੰਦਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਮਿਲੇ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹਨ, ਕੋਰੋਨਾ ਦੇ ਜਿਹੜੇ ਵੀ ਮਰੀਜ਼ ਬਲਾਕ ਅਧੀਨ ਪਾਜ਼ੀਟਿਵ ਆਉਂਦੇ ਹਨ, ਉਨ੍ਹਾਂ ਨੂੰ ਸਿਹਤ ਕਰਮਚਾਰੀ ਘਰ-ਘਰ ਜਾ ਕੇ ਕੋਰੋਨਾ ਦੀਆਂ ਫਤਿਹ ਕਿੱਟਾਂ ਮੁਹੱਈਆ ਕਰਵਾ ਰਹੇ ਹਨ।
ਇਸ ਸਬੰਧ ਵਿੱਚ ਡਾ.ਵਿਧਾਨ ਚੰਦਰ ਨੇ ਹੋਰ ਦੱਸਿਆ ਕਿ ਬਲਾਕ ਨੂਰਪੁਰ ਬੇਦੀ ਦੀ ਵੱਖ-ਵੱਖ ਪਿੰਡਾਂ ਵਿੱਚ ਪਾਏ ਜਾ ਰਹੇ ਕੋਵਿਡ-19 ਦੇ ਪਾਜ਼ੀਟਿਵ ਵਿਅਕਤੀਆਂ ਨੂੰ ਮਲਟੀਪਰਪਜ਼ ਹੈਲਥ ਵਰਕਰਾਂ ਅਤੇ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਫਤਿਹ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆ ਹਨ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਕਿੱਟਾਂ ਵਿੱਚ ਜੋ ਦਵਾਈਆਂ ਤੇ ਆਕਸੀਮੀਟਰ ਹਨ ,ਉਨ੍ਹਾਂ ਨੂੰ ਕਿਸ ਤਰ੍ਹਾਂ ਵਰਤਣਾ ਹੈ ਇਸ ਸਬੰਧੀ ਸਟਾਫ ਵੱਲੋ ਮਰੀਜ਼ਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਡਾ.ਵਿਧਾਨ ਚੰਦਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਬਹੁਤ ਹੀ ਵਧੀਆ ਉਪਰਾਲਾ ਕੀਤਾ ਜਾ ਰਿਹਾ ਹੈ। ਕੋਰੋਨਾ ਫ਼ਤਿਹ ਕਿੱਟਾਂ ਵਿੱਚ ਮਰੀਜ਼ਾਂ ਲਈ ਲੋੜੀਂਦੀਆਂ ਦਵਾਈਆਂ ਅਤੇ ਜ਼ਰੂਰੀ ਉਪਕਰਨ ਸ਼ਾਮਿਲ ਹਨ। ਜਿਸ ਵਿੱਚ ਪੁਲਿਸ ਆਕਸੀਮੀਟਰ, ਥਰਮਾਮੀਟਰ, ਮਾਸਕ, ਦਵਾਈਆਂ ਆਦਿ ਸ਼ਾਮਿਲ ਹਨ, ਉਨ੍ਹਾਂ ਨੇ ਦੱਸਿਆ ਕਿ ਸਿਹਤ ਕਰਮਚਾਰੀ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਪੂਰੀ ਜਾਣਕਾਰੀ ਦੇ ਰਹੇ ਹਨ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Anandpur Sahib S19p06, Ccoronavirus, Corona vaccine, Punjab, Test kit