Home /rupnagar /

ਸਿਹਤ ਵਰਕਰ ਘਰ-ਘਰ ਜਾ ਨਸ਼ਟ ਕਰ ਰਹੇ ਡੇਂਗੂ ਦਾ ਲਾਰਵਾ, ਦੇਖੋ ਰਿਪੋਰਟ

ਸ੍ਰੀ ਆਨੰਦਪੁਰ ਸਾਹਿਬ , ਰੂਪਨਗਰ : ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਡੇਂਗੂ ਸਬੰਧੀ ਚੈਕਿੰਗ ਕੀਤੀ ਜਾ ਰਹੀ ਹੈ, ਤੇ ਡੇਂਗੂ ਦਾ ਲਾਰਵਾ ਨਸ਼ਟ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ.ਜੰਗਜੀਤ ਸਿੰਘ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਮਲਟੀਪਰਪਜ਼ ਹੈਲਥ ਵਰਕਰਾਂ ਵਲ੍ਹੋਂ ਘਰ-ਘਰ ਜਾ ਕੇ ਡੇਂਗੂ ਦੀ ਰੋਕਥਾਮ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿਹਤ ਵਿਭਾਗ ਦੇ ਵਰਕਰਾਂ ਵਲ੍ਹੋਂ ਪਿੰਡਾਂ ਅਤੇ ਸ਼ਹਿਰੀ ਖੇਤਰ ਦੇ ਰਿਹਾਇਸ਼ੀ ਮਕਾਨਾਂ ਵਿੱਚ ਜਾ ਕੇ ਡੇਂਗੂ ਦਾ ਲਾਰਵਾ ਲੱਭਿਆ ਤੇ ਨਸ਼ਟ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ ...
  • Share this:
    ਸੁੱਖਵਿੰਦਰ ਸਾਕਾ

    ਸ੍ਰੀ ਆਨੰਦਪੁਰ ਸਾਹਿਬ , ਰੂਪਨਗਰ : 
    ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਡੇਂਗੂ ਸਬੰਧੀ ਚੈਕਿੰਗ ਕੀਤੀ ਜਾ ਰਹੀ ਹੈ, ਤੇ ਡੇਂਗੂ ਦਾ ਲਾਰਵਾ ਨਸ਼ਟ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ.ਜੰਗਜੀਤ ਸਿੰਘ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਮਲਟੀਪਰਪਜ਼ ਹੈਲਥ ਵਰਕਰਾਂ ਵਲ੍ਹੋਂ ਘਰ-ਘਰ ਜਾ ਕੇ ਡੇਂਗੂ ਦੀ ਰੋਕਥਾਮ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿਹਤ ਵਿਭਾਗ ਦੇ ਵਰਕਰਾਂ ਵਲ੍ਹੋਂ ਪਿੰਡਾਂ ਅਤੇ ਸ਼ਹਿਰੀ ਖੇਤਰ ਦੇ ਰਿਹਾਇਸ਼ੀ ਮਕਾਨਾਂ ਵਿੱਚ ਜਾ ਕੇ ਡੇਂਗੂ ਦਾ ਲਾਰਵਾ ਲੱਭਿਆ ਤੇ ਨਸ਼ਟ ਕੀਤਾ ਜਾ ਰਿਹਾ ਹੈ।

    ਉਨ੍ਹਾਂ ਨੇ ਦੱਸਿਆ ਕਿ ਬਾਰਿਸ਼ ਹੋਣ ਨਾਲ ਮਕਾਨਾਂ ਦੀਆਂ ਛੱਤਾਂ ਉੱਪਰ ਪਏ ਨਾ-ਵਰਤਣਯੋਗ ਅਤੇ ਬੇਕਾਰ ਪਏ ਬਰਤਨਾਂ ਵਿੱਚ ਪਾਣੀ ਭਰ ਜਾਂਦਾ ਹੈ, ਜਿਸ ਵਿੱਚ ਡੇਂਗੂ ਫੈਲਾਉਣ ਵਾਲਾ ਮੱਛਰ, ਐਡੀਜ਼ ਆਪਣਾ ਘਰ ਬਣਾ ਲੈਂਦਾ ਹੈ ਅਤੇ ਪਾਣੀ ਤੇ ਅੰਡੇ ਦਿੰਦਾ ਹੈ, ਕੁੱਝ ਦਿਨਾਂ ਵਿੱਚ ਹੀ ਇਹ ਲਾਰਵਾ ਬਣ ਜਾਂਦਾ ਹੈ ਅਤੇ ਫਿਰ ਮੱਛਰ ਆਪਣੇ ਅਡਲਟ ਰੂਪ ਵਿੱਚ ਆ ਜਾਂਦਾ ਹੈ।

    ਇਸ ਤੋਂ ਇਲਾਵਾ ਘਰਾਂ ਵਿੱਚ ਪਏ ਕੂਲਰਾਂ ਦਾ ਪਾਣੀ ਜੇ ਹਫਤੇ ਵਿੱਚ ਨਾ ਬਦਲਿਆ ਜਾਵੇ ਤਾਂ ਇਹ ਵੀ ਡੇਂਗੂ ਫੈਲਾਉਣ ਵਾਲੇ ਮੱਛਰਾਂ ਲਈ ਵਾਧੇ ਦਾ ਕਾਰਣ ਬਣ ਸਕਦਾ ਹੈ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਅੰਦਰ ਅਤੇ ਬਾਹਰ ਆਸ-ਪਾਸ ਪਾਣੀ ਖੜ੍ਹਾ ਨਾ ਹੋਣ ਦੇਣ। ਗਲ਼ੀਆਂ/ਛੱਪੜਾਂ ਵਿੱਚ ਖੜ੍ਹੇ ਪਾਣੀ ਵਿੱਚ ਕਾਲੇ ਤੇਲ ਦਾ ਛਿੜਕਾਓ ਕੀਤਾ ਜਾਵੇ। ਬੱਚਿਆਂ ਨੂੰ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਹਿਨਾਏ ਜਾਣ ਅਤੇ ਘਰਾਂ ਵਿੱਚ ਮੱਛਰ ਭਜਾਊ ਕਰੀਮਾਂ ਜਾਂ ਹੋਰ ਯੰਤਰਾਂ ਦੀ ਵਰਤੋਂ ਕੀਤੀ ਜਾਵੇ। ਉਹਨਾਂ ਕਿਹਾ ਕਿ ਬੁਖਾਰ ਹੋਣ ਦੀ ਸੂਰਤ ਵਿੱਚ ਨੇੜਲੇ ਸਿਹਤ ਕੇਂਦਰ ਵਿੱਚ ਚੈੱਕਅਪ ਕਰਵਾਇਆ ਜਾਵੇ ਤਾਂ ਜੋ ਸਮੇਂ ਸਿਰ ਸਹੀ ਇਲਾਜ਼ ਹੋ ਸਕੇ । ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਲਈ ਸਿਹਤ ਵਿਭਾਗ ਨੂੰ ਚੋਕਸ ਕੀਤਾ ਗਿਆ ਹੈ।
    Published by:rupinderkaursab
    First published:

    Tags: Dengue, Punjab, Ropar

    ਅਗਲੀ ਖਬਰ