ਸੁੱਖਵਿੰਦਰ ਸਾਕਾ
ਨੰਗਲ ਡੈਮ / ਰੂਪਨਗਰ : ਨਗਰ ਕੌਂਸਲ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ ਗਈ ਜਿਸ ਦੌਰਾਨ ਸ਼ਹਿਰ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਲੈ ਕੇ ਕਰੋੜਾਂ ਦੇ ਪ੍ਰੋਜੈਕਟਾਂ ਨੂੰ ਹਰੀ ਝੰਡੀ ਦਿੱਤੀ ਗਈ । ਸ਼ਹਿਰ ਵਿਚ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਕਰੋੜਾਂ ਦੇ ਪ੍ਰੋਜੈਕਟ ਸਮੂਹ ਕੌਂਸਲਰਾਂ ਵੱਲੋਂ ਸਰਬ ਸੰਮਤੀ ਦੇ ਨਾਲ ਪਾਸ ਕੀਤੇ ਗਏ ।
ਇਸ ਮੀਟਿੰਗ ਦੌਰਾਨ ਮੁੱਖ ਤੌਰ 'ਤੇ ਪਾਣੀ ਦੀ ਸਮੱਸਿਆ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਤਾਂ ਜੋ ਗਰਮੀ ਆਉਣ ਤੋਂ ਪਹਿਲਾਂ ਪਹਿਲਾਂ ਸ਼ਹਿਰ ਵਾਸੀਆਂ ਨੂੰ ਪਾਣੀ ਦੀ ਕਿੱਲਤ ਤੋਂ ਛੁਟਕਾਰਾ ਦਵਾਇਆ ਜਾ ਸਕੇ । ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਮਿਉਂਸੀਪਲ ਕੌਂਸਲਰ ਐਡਵੋਕੇਟ ਪਰਮਜੀਤ ਸਿੰਘ ਪੰਮਾ ਨੇ ਦੱਸਿਆ ਕਿ ਇਸ ਵਾਰ ਦੀ ਮੀਟਿੰਗ ਵਿੱਚ ਮੁੱਖ ਤੌਰ 'ਤੇ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਪਹਿਲ ਦੇ ਅਧਾਰ 'ਤੇ ਮਤੇ ਪਾਸ ਕੀਤੇ ਗਏ ।
ਇਹ ਸਾਰੇ ਮਤੇ ਸਮੂਹ ਕੌਂਸਲਰਾਂ ਵੱਲੋਂ ਸਰਬ ਸੰਮਤੀ ਨਾਲ ਪਾਸ ਕੀਤੇ ਗਏ । ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਵਿੱਚ ਵੱਖ ਵੱਖ ਵਿਕਾਸ ਪ੍ਰਾਜੈਕਟਾਂ 'ਤੇ ਕੰਮ ਕੀਤਾ ਜਾ ਰਿਹਾ ਹੈ । ਨਗਰ ਕੌਂਸਲ ਸ਼ਹਿਰ ਵਾਸੀਆਂ ਨੂੰ ਸਾਰੀਆਂ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਜੇ ਸ਼ਹਿਰਵਾਸੀਆਂ ਨੂੰ ਕਿਸੇ ਕੰਮ ਨੂੰ ਲੈ ਕੇ ਕੋਈ ਦਿੱਕਤ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਸਿੱਧੇ ਤੌਰ 'ਤੇ ਸਾਡੇ ਨਾਲ ਸੰਪਰਕ ਕਰ ਸਕਦਾ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Development, Punjab, Rupnagar