Home /rupnagar /

ਨਵੰਬਰ ਤੋਂ ਫਰਵਰੀ ਮਹੀਨੇ ਤੱਕ ਘਰੇਲੂ ਪੱਧਰ 'ਤੇ ਕੀਤੀ ਜਾ ਸਕਦੀ ਹੈ ਢੀਂਗਰੀ ਖੁੰਬਾਂ ਦੀ ਕਾਸ਼ਤ, ਜਾਣੋ ਵਿਧੀ

ਨਵੰਬਰ ਤੋਂ ਫਰਵਰੀ ਮਹੀਨੇ ਤੱਕ ਘਰੇਲੂ ਪੱਧਰ 'ਤੇ ਕੀਤੀ ਜਾ ਸਕਦੀ ਹੈ ਢੀਂਗਰੀ ਖੁੰਬਾਂ ਦੀ ਕਾਸ਼ਤ, ਜਾਣੋ ਵਿਧੀ

ਫਾਈਲ ਫੋਟੋ

ਫਾਈਲ ਫੋਟੋ

ਚੰਗਾ ਉਗਾਊ ਚੰਗਾ ਖਾਊ ਜਾਗਰੂਕਤਾ ਮੁਹਿੰਮ ਰਾਹੀਂ ਰਾਮ ਸੈਲਫ ਹੈਲਪ ਗਰੂੱਪ ਵੱਲੋਂ ਆਤਮਾ ਸਕੀਮ ਤਹਿਤ ਆਪਣੇ ਆਪਣੇ ਘਰਾਂ ਵਿੱਚ ਹੀ ਢੀਂਗਰੀ ਖੁੰਬਾਂ ਦੀ ਕਾਸ਼ਤ ਕਰਨ ਸਬੰਧੀ ਨਾਨਗਰਾਂ ਤਹਿਸੀਲ ਨੰਗਲ ਵਿੱਚ ਵਿਸ਼ੇਸ਼ ਕੈਂਪ ਲਗਾਇਆ ਗਿਆ

  • Share this:

ਸੁੱਖਵਿੰਦਰ ਸਾਕਾ

ਰੂਪਨਗਰ : ਚੰਗਾ ਉਗਾਊ ਚੰਗਾ ਖਾਊ ਜਾਗਰੂਕਤਾ ਮੁਹਿੰਮ ਰਾਹੀਂ ਰਾਮ ਸੈਲਫ ਹੈਲਪ ਗਰੂੱਪ ਵੱਲੋਂ ਆਤਮਾ ਸਕੀਮ ਤਹਿਤ ਆਪਣੇ ਆਪਣੇ ਘਰਾਂ ਵਿੱਚ ਹੀ ਢੀਂਗਰੀ ਖੁੰਬਾਂ ਦੀ ਕਾਸ਼ਤ ਕਰਨ ਸਬੰਧੀ ਨਾਨਗਰਾਂ ਤਹਿਸੀਲ ਨੰਗਲ ਵਿੱਚ ਵਿਸ਼ੇਸ਼ ਕੈਂਪ ਲਗਾਇਆ ਗਿਆ । ਇਸ ਕੈਂਪ ਵਿੱਚ ਡਾ.ਭਾਰਤ ਭੁਸ਼ਣ ਬਾਗਬਾਨੀ ਵਿਕਾਸ ਅਫਸਰ ਸ੍ਰੀ ਅਨੰਦਪੁਰ ਸਾਹਿਬ ਅਤੇ ਫੀਲਡ ਸਹਾਇਕ ਰੁਪਿੰਦਰ ਸਿੰਘ ਵੱਲੋਂ ਢੀਂਗਰੀ ਖੁੰਬਾਂ ਨੂੰ ਉਗਾਉਣ ਦਾ ਡੈਮੋਨਸਰੇਸ਼ਨ ਦਿੱਤਾ ਗਿਆ । ਉਹਨਾਂ ਵਲੋਂ ਦੱਸਿਆ ਗਿਆ ਕਿ ਢੀਂਗਰੀ ਖੁੰਬ ਦੀ ਕਾਸ਼ਤ ਨਵੰਬਰ ਤੋਂ ਫਰਵਰੀ ਮਹੀਨੇ ਤੱਕ ਘਰੇਲੂ ਪੱਧਰ 'ਤੇ ਕੀਤੀ ਜਾ ਸਕਦੀ ਹੈ ਅਤੇ ਇਸ ਨੂੰ ਉਗਾਉਣ ਲਈ ਤੂੜੀ ਦੀ ਹੀ ਜ਼ਰੂਰਤ ਪੈਂਦੀ ਹੈ ।

ਇਹ ਢੀਂਗਰੀ ਖੁੰਬ ਪ੍ਰੋਟੀਨ ਅਤੇ ਕਈ ਤਰ੍ਹਾਂ ਦੇ ਖਣਿਜਾਂ ਤੋਂ ਭਰਪੂਰ ਹੁੰਦੀ ਹੈ ਅਤੇ ਇਸ ਨੂੰ ਸਬਜੀ ਤੋਂ ਇਲਾਵਾ ਆਚਾਰ, ਪਕੋੜੇ ਅਤੇ ਸੁਕਾ ਕੇ ਪਾਊਡਰ ਬਣਾ ਕੇ ਵਰਤਿਆ ਜਾ ਸਕਦਾ ਹੈ । ਡਾ.ਭਾਰਤ ਭੁਸ਼ਣ ਬਾਗਬਾਨੀ ਵਿਕਾਸ ਅਫਸਰ ਨੇ ਸੈਲਫ ਹੈਲਪ ਗਰੁੱਪ ਦੀਆਂ ਆਈਆਂ ਮਹਿਲਾਵਾਂ ਨੂੰ ਗਰੁੱਪ ਵਿੱਚ ਖੁੰਬਾਂ ਉਗਾਉਣ ਲਈ ਪ੍ਰੇਰਿਤ ਕੀਤਾ ਅਤੇ ਉਹਨਾਂ ਨੂੰ ਖੁੰਬਾਂ ਦੀ ਖੇਤੀ ਨੂੰ ਘਰੇਲੂ ਪੱਧਰ ਤੋਂ ਵਪਾਰਕ ਪੱਧਰ ਤੱਕ ਬਾਗਬਾਨੀ ਵਿਭਾਗ ਵੱਲੋਂ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਦੇਣ ਦਾ ਭਰੋਸਾ ਦਿੱਤਾ । ਮਾਹਿਰਾਂ ਵੱਲੋਂ ਬਾਗਬਾਨੀ ਵਿਭਾਗ ਦੀਆਂ ਵੱਖ ਵੱਖ ਸਕੀਮਾਂ ਤਹਿਤ ਦਿੱਤੀਆਂ ਜਾ ਰਹੀਆਂ ਵਿੱਤੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ ।

Published by:Tanya Chaudhary
First published:

Tags: Lifestyle, Ropar, Vegetables, Winters