Home /rupnagar /

ਸੜਕ ਦਾ ਨਿਰਮਾਣ ਨਾ ਹੋਣ ਕਾਰਨ ਪਿੰਡ ਵਾਸੀਆਂ ਨੇ ਕੀਤਾ ਰੋਸ਼ ਪ੍ਰਦਰਸ਼ਨ, ਕੀਤੀ ਇਹ ਮੰਗ

ਸੜਕ ਦਾ ਨਿਰਮਾਣ ਨਾ ਹੋਣ ਕਾਰਨ ਪਿੰਡ ਵਾਸੀਆਂ ਨੇ ਕੀਤਾ ਰੋਸ਼ ਪ੍ਰਦਰਸ਼ਨ, ਕੀਤੀ ਇਹ ਮੰਗ

X
ਰੋਸ਼

ਰੋਸ਼ ਪ੍ਰਦਰਸ਼ਨ ਕਰਦੇ ਹੋਏ ਪਿੰਡ ਵਾਸੀ  

ਨਗਰ ਕੌਂਸਲ ਨੰਗਲ ਦੇ ਅਧੀਨ ਪੈਂਦੇ ਵਾਰਡ ਨੰਬਰ 12 ਪਿੰਡ ਰਾਮਪੁਰ ਸਾਹਨੀ ਦੇ ਵਸਨੀਕਾਂ ਵੱਲੋਂ ਲੰਬੇ ਸਮੇਂ ਤੋਂ ਗਲੀ ਦਾ ਨਿਰਮਾਣ ਨਾ ਹੋਣ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ । ਪਿੰਡ ਵਾਸੀਆਂ ਨੇ ਜਿੱਥੇ ਸਰਕਾਰ ਖ਼ਿਲਾਫ ਜੰਮ ਕੇ ਰੋਸ਼ ਪ੍ਰਦਰਸ਼ਨ ਕੀਤਾ ਉੱਥੇ ਹੀ ਨਾਅਰੇਬਾਜ਼ੀ ਵੀ ਕੀਤੀ

  • Share this:

ਸੁੱਖਵਿੰਦਰ ਸਾਕਾ

ਰੂਪਨਗਰ: ਨਗਰ ਕੌਂਸਲ ਨੰਗਲ ਦੇ ਅਧੀਨ ਪੈਂਦੇ ਵਾਰਡ ਨੰਬਰ 12 ਪਿੰਡ ਰਾਮਪੁਰ ਸਾਹਨੀ ਦੇ ਵਸਨੀਕਾਂ ਵਲੋਂ ਗਲੀ ਦਾ ਨਿਰਮਾਣ ਨਾ ਹੋਣ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਪਿੰਡ ਵਾਸੀਆਂ ਨੇ ਜਿੱਥੇ ਸਰਕਾਰ ਖ਼ਿਲਾਫ ਜਮ ਕੇ ਰੋਸ਼ ਪ੍ਰਦਰਸ਼ਨ ਕੀਤਾ ਉੱਥੇ ਹੀ ਨਾਅਰੇਬਾਜ਼ੀ ਵੀ ਕੀਤੀ। ਗੱਲਬਾਤ ਦੌਰਾਨ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿੰਡ ਦੇ ਆਲੇ ਦੁਆਲੇ ਦੀਆਂ ਸਾਰੀਆਂ ਸੜਕਾਂ ਬਣੀ ਗਈਆਂ ਹਨ ਪਰ ਉਨ੍ਹਾਂ ਦੀ ਪਿੰਡ ਦੀ ਇੱਕ ਗਲੀ ਦਾ ਨਿਰਮਾਣ ਪਿਛਲੇ ਲੰਬੇ ਸਮੇਂ ਤੋਂ ਅੱਧ ਵਿਚਕਾਰ ਲਟਕਿਆ ਹੋਇਆ ਹੈ ਜਿਸ ਕਾਰਨ ਪਿੰਡ ਵਾਸੀਆਂ ਨੂੰ ਇੱਥੋਂ ਲੰਘਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੜਕ ਕੱਚੀ ਹੋਣ ਕਾਰਨ ਜਿੱਥੇ ਇਥੋਂ ਲੰਘਣਾ ਮੁਸ਼ਕਿਲ ਹੈ ਉੱਥੇ ਹੀ ਬਾਰਿਸ਼ ਦੇ ਦਿਨਾਂ 'ਚ ਇੱਥੇ ਪਾਣੀ ਖਡ਼੍ਹਾ ਹੋ ਜਾਂਦਾ ਹੈ ਜਿਸ ਦੇ ਕਾਰਨ ਕਈ ਪਿੰਡ ਵਾਸੀ ਡਿੱਗ ਕੇ ਜ਼ਖ਼ਮੀ ਹੋ ਚੁੱਕੇ ਹਨ । ਉਨ੍ਹਾਂ ਨੇ ਕਿਹਾ ਕਿ ਗਲੀ ਦੇ ਨਾਲ ਨਾਲ ਨਾਲੀਆਂ ਦਾ ਵੀ ਬੁਰਾ ਹਾਲ ਹੈ। ਸਰਕਾਰ ਖ਼ਿਲਾਫ਼ ਰੋਸ਼ ਪ੍ਰਗਟ ਕਰਦਿਆਂ ਉਨ੍ਹਾਂ ਨੇ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਸੜਕ ਦਾ ਨਿਰਮਾਣ ਕਰਵਾਇਆ ਜਾਵੇ ਤਾਂ ਜੋ ਪਿੰਡ ਵਾਸੀਆਂ ਨੂੰ ਰਾਹਤ ਮਿਲ ਸਕੇ।

Published by:Drishti Gupta
First published:

Tags: Anandpur Sahib, Protest, Punjab