ਸੁੱਖਵਿੰਦਰ ਸਾਕਾ
ਰੂਪਨਗਰ: ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਬੈਂਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਾਇਬ੍ਰੇਰੀਅਨ ਲਈ ਚੁਣੇ ਗਏ 131 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ । ਇਸ ਮੌਕੇ ਉਹਨਾਂ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਲਾਇਬ੍ਰੇਰੀਅਨਾਂ ਨੂੰ ਸਰਕਾਰੀ ਨੌਕਰੀ ਮਿਲਣ ਦੀ ਵਧਾਈ ਦਿੰਦਿਆਂ ਬੇਹਤਰੀਨ ਸੇਵਾਵਾਂ ਦੇਣ ਲਈ ਵੀ ਪ੍ਰੇਰਿਤ ਕੀਤਾ। ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਭ ਤੋਂ ਵੱਧ ਸਿੱਖਿਆ ਵਿਭਾਗ ਨੂੰ ਦਿੱਤੀ ਜਾ ਰਹੀ ਹੈ । ਉਨਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ । ਇਸ ਗੱਲ ਦਾ ਜ਼ਿਕਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰ ਕੇ ਵੀ ਕੀਤਾ ਗਿਆ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Punjab