ਸੁੱਖਵਿੰਦਰ ਸਾਕਾ
ਰੂਪਨਗਰ: ਪੰਜਾਬ ਵਿੱਚ ਸਿੱਖਿਆ ਖੇਤਰ ਨੂੰ ਉੱਚ ਪੱਧਰ 'ਤੇ ਲੈ ਕੇ ਜਾਣ ਲਈ ਪੰਜਾਬ 'ਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਖੇਤਰ ਸਬੰਧੀ ਨਿੱਤ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਬੀਤੇ ਦਿਨੀਂ ਆਪਣੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਇੱਕ ਸਕੂਲ ਦੇ ਇਨਾਮ ਵੰਡ ਸਮਾਰੋਹ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਪੰਜਾਬ ਕੈਬਨਿਟ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਸੁਧਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਿੱਖਿਆ ਖੇਤਰ ਦੇ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ । ਉਨ੍ਹਾਂ ਨੇ ਕਿਹਾ ਕਿ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਸਿੱਖਿਆ ਖੇਤਰ ਵਿੱਚ ਵਾਧਾ ਕਰਨ ਲਈ ਸਕੂਲ ਆਫ ਐਮੀਨੈਂਸ ਖੋਲ੍ਹੇ ਜਾ ਰਹੇ ਹਨ। ਜਿਨ੍ਹਾਂ ਵਿੱਚ ਨੰਗਲ ਦੇ ਲੜਕਿਆਂ ਦੇ ਸਕੂਲ ਨੂੰ ਸਕੂਲ ਆਫ ਐਮੀਨੈਂਸ ਬਣਾਇਆ ਜਾ ਰਿਹਾ ਹੈ। ਲੜਕੀਆਂ ਦੇ ਸਕੂਲ ਨੂੰ ਵਧੀਆ ਫੰਡਿੰਗ ਦੇ ਨਾਲ ਰੋਲ ਮਾਡਲ ਸਕੂਲ ਬਣਾਇਆ ਜਾਵੇਗਾ।
ਸ੍ਰੀ ਅਨੰਦਪੁਰ ਸਾਹਿਬ ਵਿੱਚ ਲੜਕੀਆਂ ਦੇ ਸਕੂਲ ਵਿੱਚ ਵਿਸ਼ੇਸ਼ ਆਡੋਟੋਰੀਅਮ ਵੀ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸ੍ਰੀ ਕੀਰਤਪੁਰ ਸਾਹਿਬ ਵਿੱਚ ਵੀ ਸਕੂਲ ਆਫ ਐਮੀਨੈਂਸ ਖੋਲ੍ਹਿਆ ਜਾ ਰਿਹਾ ਹੈ । ਸਿੱਖਿਆ ਖੇਤਰ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ ।ਆਉਣ ਵਾਲੇ ਸਮੇਂ ਵਿੱਚ ਸਰਕਾਰੀ ਸਕੂਲਾਂ ਨੂੰ ਅਜਿਹਾ ਰੂਪ ਦਿੱਤਾ ਜਾਵੇਗਾ ਕਿ ਬੱਚਿਆਂ ਦਾ ਸਰਕਾਰੀ ਸਕੂਲਾਂ ਪ੍ਤੀ ਉਤਸ਼ਾਹ ਵਧੇਗਾ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।