Home /rupnagar /

ਨਗਰ ਕੋਂਸਲ ਵੱਲੋ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ 28 ਮਾਰਚ ਨੂੰ ਲਗੇਗਾ ਸੁਵਿਧਾ ਕੈਂਪ

ਨਗਰ ਕੋਂਸਲ ਵੱਲੋ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ 28 ਮਾਰਚ ਨੂੰ ਲਗੇਗਾ ਸੁਵਿਧਾ ਕੈਂਪ

ਫਾਈਲ ਫੋਟੋ

ਫਾਈਲ ਫੋਟੋ

ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਿਲਾ/ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ । ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ ਵੱਖ ਵਿਭਾਗਾਂ ਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਜਨ ਸੁਣਾਵੀ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ।

ਹੋਰ ਪੜ੍ਹੋ ...
  • Share this:

ਸੁੱਖਵਿੰਦਰ ਸਾਕਾ

ਰੂਪਨਗਰ: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਿਲਾ/ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ ਵੱਖ ਵਿਭਾਗਾਂ ਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਜਨ ਸੁਣਾਵੀ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ । ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡਾਂ ਤੇ ਸ਼ਹਿਰਾ ਵਿੱਚ ਸੁਵਿਧਾ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾ ਹੱਲ ਕਰਨ ਲਈ ਵੱਖ ਵੱਖ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹੋਏ ਹਨ । ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਵੱਖ ਵੱਖ ਉਪ ਮੰਡਲਾਂ ਵਿੱਚ ਅਜਿਹੇ ਕੈਂਪ ਨਿਰੰਤਰ ਆਯੋਜਿਤ ਕੀਤੇ ਜਾ ਰਹੇ ਹਨ । ਇਸ ਸਬੰਧ ਵਿੱਚ ਨਗਰ ਕੋਂਸਲ ਨੰਗਲ ਵੱਲੋਂ 28 ਮਾਰਚ ਨੂੰ ਵਿਸ਼ੇਸ ਸੁਵਿਧਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ।

ਕਾਰਜ ਸਾਧਕ ਅਫਸਰ ਨਗਰ ਕੋਂਸਲ ਨੰਗਲ ਭੁਪਿੰਦਰ ਸਿੰਘ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਜ) ਹਰਜੋਤ ਕੌਰ ਪੀ.ਸੀ.ਐਸ ਵੱਲੋਂ ਇਸ ਸੁਵਿਧਾ ਕੈਂਪ ਮੌਕੇ ਸ਼ਹਿਰ ਵਾਸੀਆਂ ਦੀਆਂ ਨਗਰ ਕੋਂਸਲ ਨਾਲ ਸਬੰਧਿਤ ਮੁਸ਼ਕਿਲਾਂ/ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਇਹ ਸੁਵਿਧਾ ਕੈਂਪ 28 ਮਾਰਚ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ । ਇਸ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾ ਦੇ ਨਿਪਟਾਰੇ ਤੋਂ ਇਲਾਵਾ ਨਗਰ ਵਿੱਚ ਹੋਣ ਵਾਲੇ ਕੰਮਾਂ ਬਾਰੇ ਵੀ ਸਬੰਧਿਤ ਅਧਿਕਾਰੀਆਂ/ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਜਾਣਗੇ । ਉਨ੍ਹਾਂ ਨੇ ਦੱਸਿਆ ਕਿ ਸਮੂਹ ਸ਼ਹਿਰ ਵਾਸੀਆ ਨੂੰ ਨਗਰ ਕੋਂਸਲ ਨਾਲ ਸਬੰਧਿਤ ਆਪਣੀਆਂ ਸ਼ਿਕਾਇਤਾਂ ਦੇ ਮਸਲੇ ਇਸ ਕੈਂਪ ਵਿੱਚ ਲਿਆ ਕੇ ਉਨ੍ਹਾਂ ਦਾ ਨਿਪਟਾਰਾ ਕਰਵਾਉਣ ਲਈ ਸੱਦਾ ਦਿੱਤਾ ਹੈ ।

Published by:Drishti Gupta
First published:

Tags: Punjab, Rupnagar