Home /rupnagar /

ਬਰਸਾਤ 'ਚ ਬਰਬਾਦ ਹੋਈਆਂ ਫਸਲਾਂ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ

ਬਰਸਾਤ 'ਚ ਬਰਬਾਦ ਹੋਈਆਂ ਫਸਲਾਂ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ

X
ਧਰਨਾ

ਧਰਨਾ ਪ੍ਰਦਰਸ਼ਨ ਕਰਦੇ ਹੋਏ ਕਿਸਾਨ  

ਰੂਪਨਗਰ : ਕੁਝ ਮਹੀਨੇ ਪਹਿਲਾਂ ਹੋਈ ਬਰਸਾਤ ਕਾਰਨ ਜ਼ਿਲ੍ਹਾ ਰੋਪੜ ਦੇ ਕਿਸਾਨਾਂ ਦੀਆਂ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਲੈਣ ਲਈ ਰੂਪਨਗਰ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਇਲਾਕਾ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਸਰਕਾਰ ਖਿਲਾਫ਼ ਸ਼ੁਰੂ ਕੀਤਾ ਧਰਨਾ ਲਗਾਤਾਰ ਜਾਰੀ ਰਿਹਾ। ਇਸ ਮੌਕੇ ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਅਗਰ ਹਾਲੇ ਵੀ ਸਰਕਾਰ ਜਾਂ ਪ੍ਰਸ਼ਾਸਨ ਨੇ ਕਿਸਾਨਾਂ ਦੀ ਬਾਂਹ ਨਾ ਫੜੀ ਤਾਂ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋਣਗੇ।

ਹੋਰ ਪੜ੍ਹੋ ...
  • Share this:

ਸੁੱਖਵਿੰਦਰ ਸਾਕਾ

ਧਰਨੇ ਵਿੱਚ ਸ਼ਾਮਲ ਵੱਖ ਵੱਖ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੋਈ ਭਾਰੀ ਬਾਰਿਸ਼ ਦੇ ਕਾਰਨ ਜ਼ਿਲ੍ਹਾ ਰੋਪੜ ਦੇ ਵਿੱਚ ਅਨੇਕਾਂ ਕਿਸਾਨਾਂ ਦੀਆਂ ਫਸਲਾਂ ਪਾਣੀ ਦੇ ਵਿੱਚ ਬਰਬਾਦ ਹੋ ਗਈਆ । ਜਿਸ ਦੇ ਵਿਚ ਕਣਕ , ਮੱਕੀ, ਪਸ਼ੂਆਂ ਦਾ ਚਾਰਾ ਅਤੇ ਹੋਰ ਸਬਜ਼ੀਆਂ ਆਦਿ ਸ਼ਾਮਿਲ ਹਨ । ਕਿਸਾਨਾਂ ਨੇ ਕਿਹਾ ਕਿ ਉਹ ਮੁਆਵਜ਼ਾ ਲੈਣ ਸਬੰਧੀ ਪਹਿਲਾਂ ਵੀ ਕਈ ਧਰਨੇ ਦੇ ਚੁੱਕੇ ਨੇ ਪ੍ਰੰਤੂ ਹਾਲੇ ਤੱਕ ਸਰਕਾਰ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ । ਇਸ ਮੌਕੇ ਵੱਖ ਵੱਖ ਕਿਸਾਨਾਂ ਦੇ ਵੱਲੋਂ ਤਹਿਸੀਲਦਾਰ ਰੂਪਨਗਰ ਨੂੰ ਸਰਕਾਰ ਦੇ ਨਾਮ 'ਤੇ ਇਕ ਮੰਗ ਪੱਤਰ ਵੀ ਦਿੱਤਾ ਗਿਆ ਅਤੇ ਕਿਹਾ ਕਿ ਅਗਰ ਸਰਕਾਰ ਨੇ ਜਲਦੀ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਨਾ ਦਿੱਤਾ ਤਾਂ ਭਵਿੱਖ ਦੇ ਵਿਚ ਕਿਸਾਨ ਹੋਰ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

Published by:Rupinder Kaur Sabherwal
First published:

Tags: Farmers, Farmers Protest, Protest