ਸੁੱਖਵਿੰਦਰ ਸਾਕਾ
ਰੂਪਨਗਰ : ਸਰਕਾਰੀ ਹਦਾਇਤਾਂ ਅਨੁਸਾਰ ਸਿਵਲ ਹਸਪਤਾਲ ਨੰਗਲ ਵਿੱਚ ਦੰਦਾਂ ਦਾ 34ਵਾਂ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਜਿਸ ਦੇ ਅਧੀਨ ਮਾਹਿਰ ਡਾਕਟਰ ਵੱਲੋਂ ਮਰੀਜਾਂ ਦੇ ਦੰਦਾਂ ਦੀ ਮੁਫਤ ਜਾਂਚ ਕੀਤੀ ਜਾ ਰਹੀ ਹੈ। ਵੱਡੀ ਗਿਣਤੀ 'ਚ ਮਰੀਜ਼ ਇਸ ਪੰਦਰਵਾੜੇ 'ਚ ਪਹੁੰਚ ਕੇ ਲਾਭ ਲੈ ਰਹੇ ਹਨ।
ਗੱਲਬਾਤ ਦੌਰਾਨ ਸਿਵਲ ਹਸਪਤਾਲ ਦੇ ਐਸ ਐਮ ਓ ਡਾਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਸਰਕਾਰੀ ਹਦਾਇਤਾਂ ਮੁਤਾਬਿਕ ਹਸਪਤਾਲ ਵਿੱਚ ਦੰਦਾਂ ਦਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ । ਜਿਸ ਅਧੀਨ ਮਰੀਜਾਂ ਦੇ ਦੰਦਾਂ ਦੀ ਮੁਫਤ 'ਚ ਜਾਂਚ ਕੀਤੀ ਜਾ ਰਹੀ ਹੈ ਅਤੇ ਲੋੜਵੰਦ ਮਰੀਜਾਂ ਦੇ ਨਵੇਂ ਦੰਦ ਵੀ ਲਗਾਏ ਜਾ ਰਹੇ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਪੰਦਰਵਾੜੇ ਵਿੱਚ ਪਹੁੰਚ ਕੇ ਮੁਫਤ ਸੇਵਾਵਾਂ ਦਾ ਲਾਭ ਜ਼ਰੂਰ ਲਵੋ । ਦੰਦਾਂ ਦੇ ਮਾਹਿਰ ਡਾਕਟਰ ਵਿਕਰਾਂਤ ਸਰੋਆ ਨੇ ਕਿਹਾ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਵੱਡੀ ਗਿਣਤੀ 'ਚ ਮਰੀਜਾਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਲੋਕਾਂ ਨੂੰ ਇਸ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।