ਸੁੱਖਵਿੰਦਰ ਸਾਕਾ
ਰੂਪਨਗਰ : ਨੰਗਲ ਦੀ ਮੁੱਖ ਉਦਯੋਗਿਕ ਇਕਾਈ ਪੀ.ਏ.ਸੀ.ਐਲ ਮੈਨੇਜਮੈਂਟ ਵੱਲੋਂ ਆਪਣੇ ਸਮਾਜ ਸੇਵੀ ਕੰਮਾਂ ਨੂੰ ਅੱਗੇ ਤੋਰਦਿਆਂ ਪਿੰਡ ਅਜੌਲੀ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਮੈਕਸ ਹਸਪਤਾਲ ਮੁਹਾਲੀ ਤੋਂ ਆਏ ਮਾਹਿਰ ਡਾਕਟਰਾਂ ਨੇ ਹੱਡੀਆਂ ਦੀ ਬਿਮਾਰੀ ਅਤੇ ਅੱਖਾਂ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀ ਜਾਂਚ ਕੀਤੀ । ਜਾਂਚ ਦੌਰਾਨ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੀ ਵੰਡੀਆਂ ਗਈਆਂ।
ਕੈਂਪ ਦੌਰਾਨ 100 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਜਦਕਿ 75 ਮਰੀਜ਼ਾਂ ਦੀ ਸ਼ੂਗਰ ਦੀ ਜਾਂਚ ਕੀਤੀ ਗਈ । ਪਿੰਡ ਦੇ ਸਰਪੰਚ ਸੰਦੀਪ ਕਪਿਲਾ ਨੇ ਪਿੰਡ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਉਣ ਲਈ ਪੀ.ਏ.ਸੀ.ਐਲ ਮੈਨੇਜਮੈਂਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਕੈਂਪ ਦਾ ਪਿੰਡ ਵਾਸੀਆਂ ਨੂੰ ਬਹੁਤ ਲਾਭ ਹੋਇਆ । ਦੂਜੇ ਪਾਸੇ ਪੀਏਸੀਐਲ ਦੇ ਐਚਆਰ-ਇੰਚਾਰਜ ਰਣਜੀਤ ਸਿੰਘ ਮਰਵਾਹਾ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਅਜਿਹੇ ਕੈਂਪ ਵੱਖ-ਵੱਖ ਪੇਂਡੂ ਖੇਤਰਾਂ ਵਿੱਚ ਲਗਾਤਾਰ ਲਗਾਏ ਜਾਣਗੇ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Anandpur Sahib, Health news, Medical, Punjab