Home /rupnagar /

PACL ਮੈਨੇਜਮੈਂਟ ਵੱਲੋਂ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ  

PACL ਮੈਨੇਜਮੈਂਟ ਵੱਲੋਂ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ  

ਕੈਂਪ

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਡਾਕਟਰ 

ਨੰਗਲ ਦੀ ਮੁੱਖ ਉਦਯੋਗਿਕ ਇਕਾਈ ਪੀ.ਏ.ਸੀ.ਐਲ ਮੈਨੇਜਮੈਂਟ ਵੱਲੋਂ ਆਪਣੇ ਸਮਾਜ ਸੇਵੀ ਕੰਮਾਂ ਨੂੰ ਅੱਗੇ ਤੋਰਦਿਆਂ ਪਿੰਡ ਅਜੌਲੀ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ । ਇਸ ਕੈਂਪ ਵਿੱਚ ਮੈਕਸ ਹਸਪਤਾਲ ਮੁਹਾਲੀ ਤੋਂ ਆਏ ਮਾਹਿਰ ਡਾਕਟਰਾਂ ਨੇ ਹੱਡੀਆਂ ਦੀ ਬਿਮਾਰੀ ਅਤੇ ਅੱਖਾਂ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀ ਜਾਂਚ ਕੀਤੀ

ਹੋਰ ਪੜ੍ਹੋ ...
  • Share this:

    ਸੁੱਖਵਿੰਦਰ ਸਾਕਾ

    ਰੂਪਨਗਰ : ਨੰਗਲ ਦੀ ਮੁੱਖ ਉਦਯੋਗਿਕ ਇਕਾਈ ਪੀ.ਏ.ਸੀ.ਐਲ ਮੈਨੇਜਮੈਂਟ ਵੱਲੋਂ ਆਪਣੇ ਸਮਾਜ ਸੇਵੀ ਕੰਮਾਂ ਨੂੰ ਅੱਗੇ ਤੋਰਦਿਆਂ ਪਿੰਡ ਅਜੌਲੀ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਮੈਕਸ ਹਸਪਤਾਲ ਮੁਹਾਲੀ ਤੋਂ ਆਏ ਮਾਹਿਰ ਡਾਕਟਰਾਂ ਨੇ ਹੱਡੀਆਂ ਦੀ ਬਿਮਾਰੀ ਅਤੇ ਅੱਖਾਂ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀ ਜਾਂਚ ਕੀਤੀ । ਜਾਂਚ ਦੌਰਾਨ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੀ ਵੰਡੀਆਂ ਗਈਆਂ।

    ਕੈਂਪ ਦੌਰਾਨ 100 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਜਦਕਿ 75 ਮਰੀਜ਼ਾਂ ਦੀ ਸ਼ੂਗਰ ਦੀ ਜਾਂਚ ਕੀਤੀ ਗਈ । ਪਿੰਡ ਦੇ ਸਰਪੰਚ ਸੰਦੀਪ ਕਪਿਲਾ ਨੇ ਪਿੰਡ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਉਣ ਲਈ ਪੀ.ਏ.ਸੀ.ਐਲ ਮੈਨੇਜਮੈਂਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਕੈਂਪ ਦਾ ਪਿੰਡ ਵਾਸੀਆਂ ਨੂੰ ਬਹੁਤ ਲਾਭ ਹੋਇਆ । ਦੂਜੇ ਪਾਸੇ ਪੀਏਸੀਐਲ ਦੇ ਐਚਆਰ-ਇੰਚਾਰਜ ਰਣਜੀਤ ਸਿੰਘ ਮਰਵਾਹਾ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਅਜਿਹੇ ਕੈਂਪ ਵੱਖ-ਵੱਖ ਪੇਂਡੂ ਖੇਤਰਾਂ ਵਿੱਚ ਲਗਾਤਾਰ ਲਗਾਏ ਜਾਣਗੇ ।

    Published by:Drishti Gupta
    First published:

    Tags: Anandpur Sahib, Health news, Medical, Punjab