ਸੁੱਖਵਿੰਦਰ ਸਾਕਾ
ਰੂਪਨਗਰ: ਪਿਛਲੇ ਮਹੀਨੇ ਰੋਜ਼ੀ-ਰੋਟੀ ਦੀ ਖ਼ਾਤਿਰ ਵਿਦੇਸ਼ੀ ਗਏ ਭਾਰਤੀ ਨੌਜਵਾਨ ਵਿਦੇਸ਼ 'ਚ ਫਸੇ ਹੋਏ ਹਨ। ਬੀਤੇ ਦਿਨੀਂ ਨੌਜਵਾਨਾਂ ਦੇ ਮਾਪਿਆਂ ਵਲੋਂ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਈ ਸੀ ਤੇ ਇਹ ਮਾਮਲਾ ਸਿੱਖਿਆ ਮੰਤਰੀ ਅਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਿਧਾਇਕ ਹਰਜੋਤ ਸਿੰਘ ਬੈਂਸ ਦੇ ਧਿਆਨ ਵਿੱਚ ਪਹੁੰਚਿਆ। ਜਿਸ 'ਤੇ ਤੁਰੰਤ ਐਕਸ਼ਨ ਲੈਂਦਿਆਂ ਹਰਜੋਤ ਬੈਂਸ ਵਲੋਂ ਲੀਬੀਆ 'ਚ ਫਸੇ ਨੌਜਵਾਨਾਂ ਨਾਲ ਪਹਿਲਾਂ ਵੀਡੀਓ ਕਾਲ ਰਹੀ ਗੱਲ ਕੀਤੀ ਤੇ ਉਨ੍ਹਾਂ ਤੋਂ ਸਾਰੀ ਘਟਨਾ ਬਾਰੇ ਪੁੱਛਿਆ ਗਿਆ।
ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਦੀ ਗੱਲ ਨੌਜਵਾਨਾਂ ਨਾਲ ਹੋ ਚੁੱਕੀ ਹੈ 'ਤੇ ਉਹਨਾਂ ਵੱਲੋਂ ਨੌਜਵਾਨਾਂ ਨੂੰ ਭਾਰਤ ਵਾਪਸ ਲਿਆਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਰਤ ਦੇ ਕੁੱਲ 12 ਨੌਜਵਾਨ ਵਿਦੇਸ਼ ਵਿੱਚ ਫਸੇ ਹੋਏ ਹਨ ਜੋ ਕਿ ਏਜੈਂਟ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਹਨ । ਇਹਨਾਂ ਨੌਜਵਾਨਾਂ ਨਾਲ ਏਜੰਟ ਵੱਲੋਂ ਝੂਠਾ ਵਾਅਦਾ ਕੀਤਾ ਗਿਆ ਸੀ ਕਿ ਤੁਹਾਨੂੰ ਡੁਬਈ ਲੈ ਜਾਇਆ ਜਾਵੇਗਾ ਪ੍ਰੰਤੂ ਇਨ੍ਹਾਂ ਨੂੰ ਲੀਬੀਆ ਵਿੱਚ ਫਸਾ ਦਿੱਤਾ ਗਿਆ।
ਉਹਨਾਂ ਨੇ ਕਿਹਾ ਕਿ ਜਿਵੇਂ ਇਹ ਮਸਲਾ ਮੇਰੇ ਧਿਆਨ ਵਿੱਚ ਆਇਆ ਹੈ ਇਸ 'ਤੇ ਤੁਰੰਤ ਐਕਸ਼ਨ ਲੈਂਦਿਆ ਮੈਂ ਪਹਿਲਾਂ ਐਂਬੈਸੀ ਨਾਲ ਸੰਪਰਕ ਕੀਤਾ। ਫਿਰ ਅੰਬੈਸੀ ਵਾਲਿਆਂ ਵੱਲੋਂ ਇਨ੍ਹਾਂ ਨੌਜਵਾਨਾਂ ਤੱਕ ਪਹੁੰਚ ਕੀਤੀ ਗਈ ਤੇ ਇਨ੍ਹਾਂ ਨੂੰ ਖਾਣ-ਪੀਣ ਦੀ ਸਮੱਗਰੀ ਭੇਜੀ ਗਈ ਤੇ ਰਹਿਣ ਲਈ ਥਾਂ ਵੀ ਦਿੱਤੀ ਗਈ । ਜਿਨ੍ਹਾਂ ਨੌਜਵਾਨਾ ਨੂੰ ਡਾਕਟਰੀ ਸਹਾਇਤਾ ਦੀ ਜ਼ਰੂਰਤ ਸੀ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਉਂਦੇ ਦੋ ਤਿੰਨ ਦਿਨ ਤੱਕ ਇਨ੍ਹਾਂ ਨੌਜਵਾਨਾਂ ਨੂੰ ਵਾਪਸ ਭਾਰਤ ਲਿਆਂਦਾ ਜਾਵੇਗਾ ਤੇ ਮੈਂ ਖੁਦ ਇਨ੍ਹਾਂ ਨੂੰ ਲੈਣ ਜਾਵਾਂਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।