ਸੁੱਖਵਿੰਦਰ ਸਾਕਾ
ਰੂਪਨਗਰ : ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 75ਵਾਂ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਪੂਰੇ ਉਤਸ਼ਾਹ ਅਤੇ ਜੋਸ਼ੋ-ਖਰੋਸ਼ ਨਾਲ ਮਨਾਉਣ ਲਈ ਹਰ ਘਰ ਤਿਰੰਗਾ ਲਹਿਰਾਉਣ ਦਾ ਪ੍ਰੋਗਰਾਮ ਨਿਸ਼ਚਿਤ ਕੀਤਾ ਗਿਆ ਹੈ । ਇਹ ਪ੍ਰੋਗਰਾਮ 13 ਤੋਂ 15 ਅਗਸਤ ਨੂੰ ਮਨਾਇਆ ਜਾਣਾ ਹੈ।
ਹਰ ਘਰ ਤਿਰੰਗਾ ਮੁਹਿੰਮ ਤਹਿਤ ਘਰਾਂ, ਸਰਕਾਰੀ ਦਫ਼ਤਰਾਂ ਅਤੇ ਇਮਾਰਤਾਂ 'ਤੇ ਤਿਰੰਗੇ ਝੰਡੇ ਲਹਿਰਾਏ ਜਾਣਗੇ। ਇਹ ਕੌਮੀ ਝੰਡੇ ਨਗਰ ਕੌਂਸਲਾ, ਪੰਚਾਇਤਾਂ, ਬੈਕਾਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਰਾਹੀਂ ਲੋਕਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਆਮ ਜਨਤਾ ਅਤੇ ਸਮੂਹ ਸਰਕਾਰੀ ਕਰਮਚਾਰੀਆਂ ਨੂੰ ਆਪਣੇ ਘਰਾਂ 'ਤੇ ਝੰਡੇ ਲਹਿਰਾ ਕੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਘਰਾਂ 'ਚ ਤਿਰੰਗਾ ਝੰਡਾ ਲਹਿਰਾਉਣ ਸਮੇਂ ਸਾਨੂੰ ਕੁਝ ਖਾਸ ਗੱਲਾਂ ਦਾ ਧਿਆਨ ਵੀ ਰੱਖਣਾ ਪਵੇਗਾ। ਕੀ ਨੇ ਉਹ ਖਾਸ ਗੱਲਾਂ, ਸੁਣੋ...
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Independence day, Punjab, Ropar