ਸੁੱਖਵਿੰਦਰ ਸਾਕਾ
ਰੂਪਨਗਰ : ਜ਼ਿਲ੍ਹਾ ਰੂਪਨਗਰ 'ਚ ਲਗਾਤਾਰ ਆਏ ਦਿਨ ਡੇਂਗੂ ਦੇ ਨਵੇਂ ਮਾਮਲੇ ਸਾਹਮਣੇ ਰਹੇ ਹਨ ਜਿਸ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਸਖਤ ਐਕਸ਼ਨ ਲੈਂਦਿਆਂ ਡੇਂਗੂ ਦੇ ਖਾਤਮੇ ਲਈ ਗਲੀਆਂ ਮੁਹੱਲਿਆਂ ਚ ਜਾ ਜਾ ਕੇ ਚੈਕਿੰਗ ਜਾ ਰਹੀ ਹੈ ਤੇ ਨਾਲ ਦੀ ਨਾਲ ਸਪਰੇਅ ਵੀ ਕਰਵਾਈ ਜਾ ਰਹੀ ਹੈ।
ਨੰਗਲ ਡੈਮ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਜਿੱਥੇ ਗਲੀਆਂ ਮੁਹੱਲਿਆਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਤੋਂ ਬਾਅਦ ਸਪਰੇਅ ਕਰਵਾਈ ਗਈ ਉੱਥੇ ਹੀ ਘਰ ਘਰ ਜਾ ਕੇ ਵੀ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ ਤੇ ਡੇਂਗੂ ਦਾ ਲਾਰਵਾ ਪਾਉਣ ਉਪਰੰਤ ਉਸ ਨੂੰ ਨਸ਼ਟ ਕਰਵਾਇਆ ਗਿਆ। ਲੋਕਾਂ ਦੇ ਘਰਾਂ ਦੇ ਕੂਲਰਾਂ 'ਚ ਖੜ੍ਹਾ ਪਾਣੀ ਨੂੰ ਵੀ ਸਾਫ ਕਰਵਾਇਆ ਗਿਆ ਤਾਂ ਜੋ ਡੇਂਗੂ ਨੂੰ ਵੱਧਣ ਤੋਂ ਰੋਕਿਆ ਜਾ ਸਕੇ।
ਗੱਲਬਾਤ ਦੌਰਾਨ ਬੀਬੀਐਮਬੀ ਹਸਪਤਾਲ ਦੀ ਪੀਐੱਮਓ ਡਾ ਸ਼ਾਲਿਨੀ ਚੌਧਰੀ ਨੇ ਦੱਸਿਆ ਕਿ ਚੀਫ ਇੰਜਨੀਅਰ ਭਾਖੜਾ ਡੈਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਇਹ ਮੁਹਿੰਮ ਚਲਾਈ ਗਈ ਅਤੇ ਵੱਖ ਵੱਖ ਗਲੀਆਂ ਤੇ ਮੁਹੱਲਿਆਂ 'ਚ ਜਾ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਅਤੇ ਸਪਰੇਅ ਵੀ ਕਰਵਾਈ ਜਾ ਰਹੀ ਹੈ । ਜਿਨ੍ਹਾਂ ਥਾਵਾਂ 'ਤੇ ਪਾਣੀ ਖੜ੍ਹਾ ਹੈ ਉਸ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ ਤੇ ਜਿਨ੍ਹਾਂ ਘਰਾਂ 'ਚ ਡੇਂਗੂ ਦਾ ਲਾਰਵਾ ਪਾਇਆ ਜਾ ਰਿਹਾ ਹੈ ਉਸ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ। ਲੋਕਾਂ ਦੇ ਘਰਾਂ ਚ ਪਏ ਕੂਲਰਾਂ ਨੂੰ ਵੀ ਸਾਫ ਕਰਵਾਇਆ ਜਾ ਰਿਹਾ ਹੈ ਤੇ ਨਾਲ ਦੀ ਨਾਲ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਘਰਾਂ ਵਿੱਚ ਕਿਸੀ ਜਗ੍ਹਾ 'ਤੇ ਵੀ ਗੰਦਾ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।