ਸੁੱਖਵਿੰਦਰ ਸਾਕਾ
ਨੰਗਲ ਡੈਮ, ਰੂਪਨਗਰ : ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਉਪ ਮੰਡਲ ਪੱਧਰ 'ਤੇ ਨੰਗਲ ਵਿੱਚ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੇ ਵਿਖੇ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾਂ ਨੰਗਲ ਦੇ ਨਵ ਨਿਯੁਕਤ ਤਹਿਸੀਲਦਾਰ ਹਰਸਿਮਰਨ ਸਿੰਘ ਨੇ ਸਥਾਨਕ ਨਗਰ ਕੌਂਸਲ ਨੰਗਲ ਦੇ ਦਫਤਰ ਵਿਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਹੋਈ ਮੀਟਿੰਗ ਮੌਕੇ ਜਾਣਕਾਰੀ ਦਿੰਦਿਆਂ ਕੀਤਾ।
ਉਨਾਂ ਦੱਸਿਆਂ ਕਿ ਬੀਤੇ ਦੋ ਸਾਲਾਂ ਵਿੱਚ ਕੋਵਿਡ ਕਾਰਨ ਅਜ਼ਾਦੀ ਦਿਵਸ ਨੂੰ ਸਾਦੇ ਢੰਗ ਨਾਲ ਮਨਾਇਆ ਜਾਦਾ ਸੀ, ਪਰ ਇਸ ਵਾਰ ਸੁਤੰਤਰਤਾ ਦਿਵਸ ਸਮਾਰੋਹ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨਾਂ ਦੱਸਿਆਂ ਕਿ ਅਜ਼ਾਦੀ ਦਿਵਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਨਾਲ ਸਬੰਧਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ । ਸੱਭਿਆਚਾਰਕ ਆਈਟਮਾਂ ਦੀ ਚੌਣ 8 ਅਗਸਤ ਨੂੰ ਕੀਤੀ ਜਾਵੇਗੀ । ਪੁਲਿਸ ਵਿਭਾਗ ਨੂੰ ਸਮਾਗਮ ਵਾਲੇ ਸਥਾਨ 'ਤੇ ਢੁਕਵੇਂ ਸੁਰੱਖਿਆ ਪ੍ਰਬੰਧ ਕਰਨ ਅਤੇ ਟਰੈਫਿਕ ਨਿਯੰਤਰਣ ਰੱਖਣ ਲਈ ਡਿਊਟੀ ਲਗਾਈ ਗਈ ਹੈ।
ਸਿਹਤ ਵਿਭਾਗ ਵੱਲੋਂ ਮੈਡੀਕਲ ਟੀਮਾਂ ਸਮਾਗਮ ਵਾਲੇ ਦਿਨ ਰਿਹਸਲ ਮੌਕੇ ਅਤੇ ਸੱਭਿਆਚਾਰਕ ਪੇਸ਼ਕਾਰੀਆ ਦੀ ਚੋਣ ਮੌਕੇ ਮੋਜੂਦ ਹੋਵੇਗੀ। ਪੀਣ ਵਾਲਾ ਪਾਣੀ, ਸਫਾਈ ਅਤੇ ਸਮਾਰੋਹ ਵਾਲੇ ਸਥਾਨ ਦੀ ਸਜਾਵਟ ਲਈ ਵੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆ ਗਈਆਂ ਹਨ । ਉਨ੍ਹਾਂ ਨੇ ਕਿਹਾ ਕਿ ਵੱਖ ਵੱਖ ਟੁਕੜੀਆਂ ਵੱਲੋਂ ਮਾਰਚ ਪਾਸਟ ਅਤੇ ਪਰੇਡ ਦੁਆਰਾ ਸਮਾਰੋਹ ਨੂੰ ਪ੍ਰਭਾਵਸਾਲੀ ਬਣਾਇਆ ਜਾਵੇਗਾ, ਵੱਖ ਵੱਖ ਸਕੂਲਾ ਦੇ ਵਿਦਿਆਰਥੀ, ਪੀ.ਟੀ.ਸ਼ੋਅ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ਦੀਆ ਪੇਸ਼ਕਾਰੀਆ ਦੇਣਗੇ । ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਵੇਗੀ।
ਉਹਨਾਂ ਕਿਹਾ ਕਿ ਅਜ਼ਾਦੀ ਦਿਹਾੜੇ ਦਾ ਸਮਾਰੋਹ ਸਾਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ, ਇਹ ਸਾਡੇ ਸਭ ਤੋਂ ਵੱਡੇ ਤਿਉਹਾਰ ਹਨ । ਦੇਸ਼ ਦੀ ਅਜ਼ਾਦੀ ਲਈ ਕੁਰਬਾਨੀਆ ਦੇਣ ਵਾਲੇ ਸਾਡੇ ਸ਼ਹੀਦਾ ਨੇ ਆਪਣੀਆ ਕੀਮਤੀ ਜਾਨਾ ਵਾਰ ਕੇ ਇਹ ਅਜ਼ਾਦੀ ਦਵਾਈ ਹੈ, ਜਿਸ ਦਾ ਅਸੀ ਅੱਜ ਸੁੱਖ ਮਾਣ ਰਹੇ ਹਾਂ । ਹਰ ਕਿਸੇ ਨੂੰ ਇਸ ਸਮਾਰੋਹ ਵਿੱਚ ਭਾਗ ਲੈਣਾ ਚਾਹੀਦਾ ਹੈ । ਸਕੂਲ ਮੁਖੀ ਇਸ ਮੌਕੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਸਮਾਰੋਹ ਵਿੱਚ ਸਾਮਿਲ ਹੋਣ ਲਈ ਪ੍ਰੇਰਿਤ ਕਰਨ । ਉਨ੍ਹਾਂ ਨੇ ਵੱਖ ਵੱਖ ਕਮੇਟੀਆ ਦਾ ਗਠਨ ਕਰਕੇ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆ ਤੇ ਕਿਹਾ ਕਿ ਅਜ਼ਾਦੀ ਦਿਹਾੜੇ ਤੋਂ ਪਹਿਲਾ ਫੁੱਲ ਡਰੈੱਸ ਰਿਹੈਸਲ ਕਰਵਾਈ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Independence day, Punjab, Ropar