Home /rupnagar /

ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਲੈਣਾ ਜ਼ਰੂਰੀ, ਨਹੀਂ ਤਾਂ ਹੋਵੇਗੀ ਕਾਰਵਾਈ ! ਇੱਥੋਂ  ਮਿਲੇਗਾ ਬਿਨੈ ਫਾਰਮ  

ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਲੈਣਾ ਜ਼ਰੂਰੀ, ਨਹੀਂ ਤਾਂ ਹੋਵੇਗੀ ਕਾਰਵਾਈ ! ਇੱਥੋਂ  ਮਿਲੇਗਾ ਬਿਨੈ ਫਾਰਮ  

ਫਾਈਲ ਫੋਟੋ

ਫਾਈਲ ਫੋਟੋ

ਦੀਵਾਲੀ ਦਾ ਤਿਉਹਾਰ ਨੇੜੇ ਆ ਰਿਹਾ ਹੈ ਤੇ ਬਹੁਤੇ ਲੋਕ ਇਨ੍ਹਾਂ ਦਿਨਾਂ 'ਚ ਦੁਕਾਨਾਂ ਲਗਾ ਕੇ ਪਟਾਕੇ ਵੇਚਦੇ ਹਨ । ਜਿਸਦੇ ਲਈ ਪਟਾਕਾ ਵਿਕਰੇਤਾਵਾਂ ਨੂੰ ਪਟਾਕਾ ਵੇਚਣ ਲਈ ਆਰਜ਼ੀ ਲਾਇਸੰਸ ਲੈਣਾ ਜ਼ਰੂਰੀ ਹੁੰਦਾ ਹੈ 

 • Share this:

  ਸੁੱਖਵਿੰਦਰ ਸਾਕਾ

  ਰੂਪਨਗਰ: ਦੀਵਾਲੀ ਦਾ ਤਿਉਹਾਰ ਨੇੜੇ ਆ ਰਿਹਾ ਹੈ ਤੇ ਬਹੁਤੇ ਲੋਕ ਇਨ੍ਹਾਂ ਦਿਨਾਂ 'ਚ ਦੁਕਾਨਾਂ ਲਗਾ ਕੇ ਪਟਾਕੇ ਵੇਚਦੇ ਹਨ। ਜਿਸਦੇ ਲਈ ਪਟਾਕਾ ਵਿਕਰੇਤਾਵਾਂ ਨੂੰ ਪਟਾਕਾ ਵੇਚਣ ਲਈ ਆਰਜ਼ੀ ਲਾਇਸੰਸ ਲੈਣਾ ਜ਼ਰੂਰੀ ਹੁੰਦਾ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜੋ ਵਿਅਕਤੀ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੰਸ ਲੈਣ ਦੇ ਚਾਹਵਾਨ ਹਨ, ਉਹ ਆਪਣੀ ਦਰਖਾਸਤ ਸਮੇਤ ਫੀਸ 100/- ਪ੍ਰਤੀ ਐਪਲੀਕੇਸ਼ਨ ਸੇਵਾ ਕੇਂਦਰ ਵਿਖੇ ਦੇ ਸਕਦੇ ਹਨ। ਜਿਸ ਸਬੰਧੀ ਬਿਨੈ ਫਾਰਮ www.Punjab.gov.in 'ਤੇ ਉਪਲਬਧ ਹੈ।

  ਉਨ੍ਹਾਂ ਨੇ ਦੱਸਿਆ ਕਿ ਇਸ ਲਈ ਪਛਾਣ ਦਾ ਸਬੂਤ ਤੇ ਸਵੈ ਘੋਸ਼ਣਾ ਪੱਤਰ ਦੇਣਾ ਲਾਜ਼ਮੀ ਹੈ। ਲਾਇਸੰਸ ਸਬੰਧੀ ਲਾਟਰੀ ਸਿਸਟਮ ਰਾਹੀਂ ਡਰਾਅ ਕੱਢਿਆ ਜਾਵੇਗਾ ਤੇ ਡਰਾਅ ਨਿਕਲਣ ਵਾਲੇ ਵਿਅਕਤੀ ਨੂੰ ਹੀ ਪਟਾਕੇ ਵੇਚਣ ਦਾ ਆਰਜ਼ੀ ਲਾਇਸੰਸ ਜਾਰੀ ਕੀਤਾ ਜਾਵੇਗਾ ਅਤੇ ਸਬੰਧਿਤ ਵਿਅਕਤੀ ਪ੍ਰਸ਼ਾਸਨ ਵਲੋਂ ਨਿਰਧਾਰਤ ਜਗ੍ਹਾ 'ਤੇ ਹੀ ਪਟਾਕਿਆਂ ਦੀ ਵਿਕਰੀ ਕਰ ਸਕੇਗਾ। ਉਨ੍ਹਾਂ ਨੇ ਦੱਸਿਆ ਕਿ ਪਟਾਕਿਆਂ ਦੀ ਵਿਕਰੀ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

  Published by:Drishti Gupta
  First published:

  Tags: Anandpur Sahib, Diwali, Punjab