Home /rupnagar /

ਜਾਣੋ ਕਦੋਂ ਮਨਾਇਆ ਜਾਵੇਗਾ ਖਾਲਸੇ ਦਾ ਕੌਮੀ ਤਿਉਹਾਰ ਹੋਲਾ-ਮੁਹੱਲਾ 

ਜਾਣੋ ਕਦੋਂ ਮਨਾਇਆ ਜਾਵੇਗਾ ਖਾਲਸੇ ਦਾ ਕੌਮੀ ਤਿਉਹਾਰ ਹੋਲਾ-ਮੁਹੱਲਾ 

ਫਾਈਲ ਫੋਟੋ

ਫਾਈਲ ਫੋਟੋ

ਖ਼ਾਲਸਾ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਹਰ ਸਾਲ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਂਦਾ ਹੈ । ਜਿਸ ਸਬੰਧੀ ਤਿਆਰੀਆਂ ਵੀ ਸ਼ੁਰੂ ਹੋ ਚੁੱਕੀਆਂ ਹਨ । ਹੋਲਾ ਮੁਹੱਲਾ 2023 ਮਨਾਉਣ ਸਬੰਧੀ ਇੱਕ ਵਿਸ਼ੇਸ ਮੀਟਿੰਗ 20 ਜਨਵਰੀ ਨੂੰ ਸ਼ਾਮ 3 ਵਜੇ ਉਪ ਮੰਡਲ ਦੇ ਮੀਟਿੰਗ ਹਾਲ ਵਿੱਚ ਹੋਵੇਗੀ

ਹੋਰ ਪੜ੍ਹੋ ...
  • Share this:

ਸੁੱਖਵਿੰਦਰ ਸਾਕਾ

ਰੂਪਨਗਰ : ਖ਼ਾਲਸਾ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਹਰ ਸਾਲ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਂਦਾ ਹੈ। ਜਿਸ ਸਬੰਧੀ ਤਿਆਰੀਆਂ ਵੀ ਸ਼ੁਰੂ ਹੋ ਚੁੱਕੀਆਂ ਹਨ। ਹੋਲਾ ਮੁਹੱਲਾ 2023 ਮਨਾਉਣ ਸਬੰਧੀ ਇੱਕ ਵਿਸ਼ੇਸ ਮੀਟਿੰਗ 20 ਜਨਵਰੀ ਨੂੰ ਸ਼ਾਮ 3 ਵਜੇ ਉਪ ਮੰਡਲ ਦੇ ਮੀਟਿੰਗ ਹਾਲ ਵਿੱਚ ਹੋਵੇਗੀ। ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਕਰਨਗੇ।

ਇਸ ਬਾਰੇ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਮਨੀਸ਼ਾ ਰਾਣਾ ਆਈ.ਏ.ਐਸ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਮੀਟਿੰਗ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਹੋਣਗੇ। ਇਸ ਮੀਟਿੰਗ ਵਿੱਚ ਹੋਲਾ ਮੁਹੱਲਾ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਨੇ ਦੱਸਿਆ ਕਿ ਕੀਰਤਪੁਰ ਸਾਹਿਬ ਵਿੱਚ 3 ਤੋਂ 5 ਮਾਰਚ ਤੱਕ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ 6 ਤੋਂ 8 ਮਾਰਚ ਤੱਕ ਹੋਲਾ ਮੁਹੱਲਾ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਲੱਖਾਂ ਸ਼ਰਧਾਲੂ ਸ਼ਿਰਕਤ ਕਰਦੇ ਹਨ।

Published by:Drishti Gupta
First published:

Tags: Punjab, Rupnagar