Home /rupnagar /

ਰੂਪਨਗਰ 'ਚ ਬੇਕਰੀ 'ਚ ਕੇਕ, ਬਿਸਕੁਟ ਤੇ ਮਿਠਾਈਆਂ ਉੱਤੇ ਬੈਸਟ ਬੀਫੋਰ ਲਿਖਣਾ ਲਾਜ਼ਮੀ- ਡਿਪਟੀ ਕਮਿਸ਼ਨਰ

ਰੂਪਨਗਰ 'ਚ ਬੇਕਰੀ 'ਚ ਕੇਕ, ਬਿਸਕੁਟ ਤੇ ਮਿਠਾਈਆਂ ਉੱਤੇ ਬੈਸਟ ਬੀਫੋਰ ਲਿਖਣਾ ਲਾਜ਼ਮੀ- ਡਿਪਟੀ ਕਮਿਸ਼ਨਰ

ਮੀਟਿੰਗ ਦੌਰਾਨ ਅਧਿਕਾਰੀ

ਮੀਟਿੰਗ ਦੌਰਾਨ ਅਧਿਕਾਰੀ

ਸ਼੍ਰੀਮਤੀ ਹਰਜੋਤ ਕੌਰ ਨੇ ਦੱਸਿਆ ਕਿ ਮਹੀਨਾ ਜਨਵਰੀ ਅਤੇ ਫਰਵਰੀ ਦੌਰਾਨ ਹੀ ਜ਼ਿਲ੍ਹੇ ਵਿੱਚ 43 ਖਾਣ ਪੀਣ ਵਾਲੀਆਂ ਚੀਜ਼ਾਂ ਵੇਚਣ ਵਾਲੇ ਵਿਕਰੇਤਾ ਦੇ ਫੂਡ ਲਾਈਸੈਂਸ ਅਤੇ 202 ਫੂਡ ਰਜਿਸਟ੍ਰੇਸ਼ਨਾਂ ਜਾਰੀ ਕੀਤੀਆਂ ਗਈਆਂ

  • Share this:

ਸੁੱਖਵਿੰਦਰ ਸਾਕਾ

ਰੂਪਨਗਰ : ਆਮ ਲੋਕਾਂ ਨੂੰ ਪੌਸ਼ਟਿਕ ਤੇ ਸੁਰੱਖਿਅਤ ਭੋਜਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਖਾਣ-ਪੀਣ ਦੀਆਂ ਵਸਤਾਂ ਬਣਾਉਣ ਅਤੇ ਵੇਚਣ ਵਾਲੇ ਦੁਕਾਨਦਾਰਾਂ, ਹਲਵਾਈਆਂ, ਕਰਿਆਨਾ ਦੁਕਾਨਦਾਰਾਂ, ਸਬਜ਼ੀ/ਫੱਲ ਵਿਕਰੇਤਾਵਾਂ, ਦੋਧੀਆਂ ਅਤੇ ਹੋਰ ਫ਼ੂਡ ਬਿਜ਼ਨਸ ਆਪਰੇਟਰਜ਼ (ਐਫ਼.ਬੀ.ਓ.) ਨੂੰ ਹਦਾਇਤ ਕਰਦਿਆਂ ਉਹ ਸ਼ੁੱਧ, ਮਿਆਰੀ ਤੇ ਸਾਫ਼-ਸੁਥਰੀਆਂ ਚੀਜ਼ਾਂ ਵੇਚਣ ਅਤੇ ਬੇਕਰੀ ਵਿੱਚ ਕੇਕ, ਬਿਸਕੁਟ, ਰੱਸ ਆਦਿ ਤੇ ਮਿਠਾਈਆਂ ਸਮੇਤ ਹਰ ਖਾਣ ਵਾਲੇ ਪਦਾਰਥ ਉੱਤੇ ਬੈਸਟ ਬੀਫੋਰ ਲਿਖਣਾ ਲਾਜ਼ਮੀ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਸ਼੍ਰੀਮਤੀ ਹਰਜੋਤ ਕੌਰ ਨੇ ਫੂਡ ਸੇਫਟੀ ਦੀ ਜ਼ਿਲ੍ਹਾ ਲੈਵਲ ਐਡਵਾਈਜਰੀ ਕਮੇਟੀ ਦੀ ਮੀਟਿੰਗ ਕਰਦਿਆਂ ਕੀਤਾ ।

ਇਸ ਮੀਟਿੰਗ ਵਿੱਚ ਫੂਡ ਸੇਫਟੀ ਵਿਭਾਗ ਨੂੰ ਹਦਾਇਤਾਂ ਜਾਰੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਜੋਤ ਕੌਰ ਨੇ ਕਿਹਾ ਹੋਟਲਾਂ, ਦੁਕਾਨਾਂ ਜਾਂ ਰੈਸਟੋਰੇਂਟ ਦੀਆਂ ਰਸੋਈਆਂ 'ਚ ਗੰਦਗੀ ਹੋਣ 'ਤੇ ਫੂਡ ਸੇਫਟੀ ਐਕਟ ਤਹਿਤ 1 ਲੱਖ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ । ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿਚ ਫੂਡ ਸੇਫਟੀ ਵਿੰਗ ਵਲੋਂ ਕੀਤੀ ਜਾ ਰਹੀਆਂ ਗਤੀ-ਵਿਧੀਆਂ ਵਿਚ ਤੇਜੀ ਲਿਆਂਦੀ ਜਾਵੇ । ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖ਼ੁਦ ਵੀ ਜਾਗਰੂਕ ਹੋਣ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੀ ਖ਼ਰੀਦ ਸਮੇਂ ਮਿਆਰ ਅਤੇ ਸ਼ੁੱਧਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ । ਮੀਟਿੰਗ ਵਿੱਚ ਅਸਿਸਟੈਂਟ ਫੂਡ ਕਮਿਸ਼ਨਰ ਹਰਪ੍ਰੀਤ ਕੌਰ ਵਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਦੇ ਸਾਰੇ ਖੇਤਰਾਂ ਵਿਚਲੀਆਂ ਦੁਕਾਨਾਂ ਅਤੇ ਹੋਰ ਥਾਵਾਂ ’ਤੇ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ । ਉਨ੍ਹਾਂ ਦੱਸਿਆ ਕਿ ਜਨਵਰੀ ਅਤੇ ਫਰਵਰੀ ਮਹੀਨੇ ਵਿੱਚ ਫੂਡ ਸੇਫਟੀ ਟੀਮ ਦੁਆਰਾ ਕੁੱਲ 20 ਸੈਂਪਲ ਲਏ ਗਏ ਜਿਨ੍ਹਾਂ ਸੈਂਪਲਾਂ ਦੀ ਰਿਪੋਰਟ ਅਜੇ ਫੂਡ ਲੈਬ ਤੋਂ ਪੈਡਿੰਗ ਪਈ ਹੈ । ਫੇਲ ਪਾਏ ਗਏ ਸੈਂਪਲਾਂ ਦੇ ਦੋਸ਼ੀਆਂ ਵਿਰੁੱਧ ਫੂਡ ਸੇਫਟੀ ਐਕਟ ਅਧੀਨ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਜਾਵੇਗੀ। ਇਨ੍ਹਾਂ ਮਹੀਨਿਆਂ ਦੌਰਾਨ ਹੀ 09 ਆਨਲਾਈਨ ਇੰਸਪੈਕਸਨਾਂ ਵੀ ਕੀਤੀਆਂ ਗਈਆਂ ਅਤੇ ਕਮੀਆਂ ਆਉਣ ਤੇ 04 ਨੂੰ ਆਨਲਾਈਨ ਇੰਪਰੂਵਮੈਂਟ ਨੋਟਿਸ ਵੀ ਜਾਰੀ ਕੀਤੇ ਗਏ ।

ਸ਼੍ਰੀਮਤੀ ਹਰਜੋਤ ਕੌਰ ਨੇ ਦੱਸਿਆ ਕਿ ਮਹੀਨਾ ਜਨਵਰੀ ਅਤੇ ਫਰਵਰੀ ਦੌਰਾਨ ਹੀ ਜ਼ਿਲ੍ਹੇ ਵਿੱਚ 43 ਖਾਣ ਪੀਣ ਵਾਲੀਆਂ ਚੀਜ਼ਾਂ ਵੇਚਣ ਵਾਲੇ ਵਿਕਰੇਤਾ ਦੇ ਫੂਡ ਲਾਈਸੈਂਸ ਅਤੇ 202 ਫੂਡ ਰਜਿਸਟ੍ਰੇਸ਼ਨਾਂ ਜਾਰੀ ਕੀਤੀਆਂ ਗਈਆਂ । ਉਨ੍ਹਾਂ ਨੇ ਕਿਹਾ ਕਿ ਜੁਡੀਸ਼ੀਅਲ ਕੋਰਟ ਅਧੀਨ ਫੂਡ ਐਕਟ ਅਨੁਸਾਰ 13 ਕੇਸ ਕਾਰਵਾਈ ਅਧੀਨ ਚੱਲ ਰਹੇ ਹਨ । ਉਨ੍ਹਾਂ ਨੇ  ਸਿੱਖਿਆ ਵਿਭਾਗ ਨੂੰ ਹਦਾਇਤ ਕਰਦਿਆਂ \"ਈਟ ਰਾਇਟ ਇੰਡੀਆ\" ਮੁਹਿੰਮ ਅਧੀਨ ਜ਼ਿਲ੍ਹੇ ਵਿੱਚ ਪੈਂਦੇ ਸਰਕਾਰੀ/ਗੈਰ-ਸਰਕਾਰੀ/ ਏਡਿਡ/ਪਲੇਅਵੇ ਸਕੂਲਾਂ ਵਿੱਚ ਬੱਚਿਆਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਕੰਨਟੀਨਾਂ ਵਿੱਚ ਵੇਚੀਆਂ ਜਾਂਦੀਆਂ ਖਾਣ ਪੀਣ ਦੀਆਂ ਵਸਤੂਆਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ । ਉਨ੍ਹਾਂ ਨੇ ਕਿਹਾ ਕਿ ਸਕੂਲਾਂ ਦੇ 50 ਮੀਟਰ ਦੇ ਘੇਰੇ ਅੰਦਰ ਫਾਸਟ ਫੂਡ/ਜੰਕ ਫੂਡ ਦੀ ਵਿਕਰੀ ਕਰਨ ਤੇ ਪਾਬੰਦੀ ਲਗਾਈ ਜਾਵੇ । ਦੁਕਾਨਦਾਰ ਖਾਣ ਪੀਣ ਦੀਆਂ ਵਸਤਾਂ ਸ਼ੁੱਧ ਅਤੇ ਮਿਲਾਵਟ ਰਹਿਤ ਵੇਚਣਾ ਯਕੀਨੀ ਬਣਾਉਣ । ਅਜਿਹਾ ਨਾ ਕਰਨ ਦੀ ਹਾਲਤ ਵਿਚ ਉਨ੍ਹਾਂ ਦਾ ਵਿਕਰੀ ਲਾਇਸੰਸ ਰੱਦ ਕੀਤਾ ਜਾ ਸਕਦਾ ਹੈ ਅਤੇ ਨਾਲ ਹੀ ਕਾਨੂੰਨ ਵਿਚ ਜੁਰਮਾਨੇ ਅਤੇ ਸਜ਼ਾ ਦਾ ਵੀ ਪ੍ਰਬੰਧ ਹੈ ।

Published by:Drishti Gupta
First published:

Tags: Punjab, Rupnagar, Rupnagar news