Home /rupnagar /

ਨਗਰ ਕੌਂਸਲ ਨੰਗਲ ਵੱਲੋਂ ਚਲਾਈ ਗਈ "ਮੇਰਾ ਸ਼ਹਿਰ ਮੇਰਾ ਮਾਣ ਮੁਹਿੰਮ", ਤੁਸੀਂ ਵੀ ਇੰਝ ਰੱਖੋ ਖਿਆਲ    

ਨਗਰ ਕੌਂਸਲ ਨੰਗਲ ਵੱਲੋਂ ਚਲਾਈ ਗਈ "ਮੇਰਾ ਸ਼ਹਿਰ ਮੇਰਾ ਮਾਣ ਮੁਹਿੰਮ", ਤੁਸੀਂ ਵੀ ਇੰਝ ਰੱਖੋ ਖਿਆਲ    

ਮੇਰਾ ਸ਼ਹਿਰ ਮੇਰਾ ਮਾਣ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਕਰਮਚਾਰੀ ਅਤੇ ਅਧਿਕਾਰੀ  

ਮੇਰਾ ਸ਼ਹਿਰ ਮੇਰਾ ਮਾਣ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਕਰਮਚਾਰੀ ਅਤੇ ਅਧਿਕਾਰੀ  

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਨਗਰ ਕੌਂਸਲ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਨੰਗਲ ਵੱਲੋਂ ਮੇਰਾ ਸ਼ਹਿਰ ਮੇਰਾ ਮਾਣ ਯੋਜਨਾ ਤਹਿਤ ਵਾਰਡ ਨੰਬਰ 7 'ਚ ਵਿਸ਼ੇਸ਼ ਸਫ਼ਾਈ ਅਭਿਆਨ ਦੀ ਸ਼ੁਰੁਆਤ ਕੀਤੀ ਗਈ

 • Share this:

  ਸੁੱਖਵਿੰਦਰ ਸਾਕਾ

  ਰੂਪਨਗਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਨਗਰ ਕੌਂਸਲ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਨੰਗਲ ਵੱਲੋਂ ਮੇਰਾ ਸ਼ਹਿਰ ਮੇਰਾ ਮਾਣ ਯੋਜਨਾ ਤਹਿਤ ਵਾਰਡ ਨੰਬਰ 7 'ਚ ਵਿਸ਼ੇਸ਼ ਸਫ਼ਾਈ ਅਭਿਆਨ ਦੀ ਸ਼ੁਰੁਆਤ ਕੀਤੀ ਗਈ । ਇਸ ਮੌਕੇ ਨਗਰ ਕੌਂਸਲ ਵੱਲੋਂ ਸ਼ਹਿਰ ਵਾਸੀਆਂ ਨੂੰ ਮੇਰਾ ਸ਼ਹਿਰ ਮੇਰਾ ਮਾਣ ਯੋਜਨਾ ਤਹਿਤ ਜਾਣਕਾਰੀ ਦਿੱਤੀ ਗਈ। ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਇਹ ਮੁਹਿੰਮ ਹਰ ਹਫਤੇ ਸ਼ਹਿਰ ਦੀਆਂ 2 ਚੁਣੀਆਂ ਹੋਈਆਂ ਵਾਰਡਾਂ 'ਚ ਚਲਾਈ ਜਾਵੇਗੀ ਜਿਸ ਦੌਰਾਨ ਨਗਰ ਕੌਂਸਲ ਨਾਲ ਸੰਬੰਧਿਤ ਆ ਰਹੀਆਂ ਸਮੱਸਿਆਵਾਂ ਜਿਵੇਂ ਕਿ ਸੀਵਰੇਜ ਖਰਾਬ, ਸਟਰੀਟ ਲਾਈਟਾਂ ਗਲੀਆਂ - ਨਾਲੀਆਂ ਅਤੇ ਕੂੜਾ ਕਰਕਟ ਆਦਿ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ।

  ਇਸ ਮੌਕੇ 'ਤੇ ਸੈਨੀਟੇਸ਼ਨ ਅਫਸਰ ਮੁਕੇਸ਼ ਕੁਮਾਰ ਸ਼ਰਮਾ ਵਲੋਂ ਲੋਕਾਂ ਨੂੰ ਇੱਕ ਅਪੀਲ ਕੀਤੀ ਗਈ ਕਿ ਲੋਕ ਆਪਣੇ ਆਪਣੇ ਘਰਾਂ ਘਰਾਂ ਦਾ ਕੂੜਾ ਦੋ ਭਾਗਾਂ ਵਿੱਚ ਜਣਿਕਿ ਗਿੱਲਾ ਕੂੜਾ ਤੇ ਸੁੱਕਾ ਕੂਡ਼ਾ ਅਲੱਗ ਅਲੱਗ ਨਗਰ ਕੌਂਸਲ ਵੱਲੋਂ ਲਗਾਏ ਗਏ ਕਰਮਚਾਰੀ ਨੂੰ ਹੀ ਦੇਣ ਤਾਂ ਜੋ ਕੁੜੇ ਨੂੰ ਸਹੀ ਢੰਗ ਨਾਲ ਨਜਿੱਠਿਆ ਜਾ ਸਕੇ । ਇਸ ਤੋਂ ਇਲਾਵਾ ਸ਼ਹਿਰ ਵਾਸੀਆਂ ਨੂੰ ਘਰਾਂ ਵਿੱਚ ਕਿਸੇ ਵੀ ਪ੍ਰੋਗਰਾਮ ਦੌਰਾਨ ਪਲਾਸਟਿਕ ਦੀ ਵਰਤੋਂ ਨਾ ਕਰਨ ਸੰਬੰਧੀ ਵੀ ਪ੍ਰੇਰਿਤ ਕੀਤਾ ਗਿਆ। ਡੇਂਗੂ ਤੋਂ ਬਚਾਅ ਲਈ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਲੋਕ ਆਪਣੇ ਘਰਾਂ ਦੇ ਕੂਲਰਾਂ , ਫਰਿੱਜਾਂ ਦੀਆਂ ਟਰੇਆਂ , ਛੱਤਾਂ 'ਤੇ ਪਏ ਟੀਨ ਟੱਪਰ ਆਦਿ ਵਿੱਚ ਪਾਣੀ ਨਾ ਖੜ੍ਹਾ ਹੋਣ ਦੇਣ ਤਾਂ ਜੋ ਡੇਂਗੂ ਦੀ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕੇ।

  Published by:Drishti Gupta
  First published:

  Tags: Campaign, Punjab