Home /rupnagar /

ਜਲ ਸਪਲਾਈ ਮੰਤਰੀ ਵੱਲੋਂ ਇੰਜੀਨੀਅਰ ਦਿਹਾੜੇ ਮੌਕੇ ਅਧਿਕਾਰੀ ਅਤੇ ਕਰਮਚਾਰੀ ਨੂੰ ਕੀਤਾ ਸਨਮਾਨਿਤ  

ਜਲ ਸਪਲਾਈ ਮੰਤਰੀ ਵੱਲੋਂ ਇੰਜੀਨੀਅਰ ਦਿਹਾੜੇ ਮੌਕੇ ਅਧਿਕਾਰੀ ਅਤੇ ਕਰਮਚਾਰੀ ਨੂੰ ਕੀਤਾ ਸਨਮਾਨਿਤ  

 ਨੂੰ ਸਨਮਾਨਿਤ ਕਰਦੇ ਹੋਏ ਜਲ ਸਪਲਾਈ ਮੰਤਰੀ  

 ਨੂੰ ਸਨਮਾਨਿਤ ਕਰਦੇ ਹੋਏ ਜਲ ਸਪਲਾਈ ਮੰਤਰੀ  

ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਂਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਇੰਜਨੀਅਰ ਦਿਹਾੜੇ ਮੌਕੇ ਵਿਲੱਖਣ ਪ੍ਰਾਪਤੀਆਂ ਕਰਨ ਵਾਲੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਹੈ । ਜਲ ਸਪਲਾਈ ਤੇ ਸੈਨੀਟੇਂਸ਼ਨ ਵਿਭਾਗ ਸ੍ਰੀ ਅਨੰਦਪੁਰ ਸਾਹਿਬ ਡਵੀਜਨ ਵਿੱਚ ਇਹ ਸਨਮਾਨ ਜੂਨੀਅਰ ਇੰਜਨੀਅਰ ਵਿਕਰਮਜੀਤ ਸਿੰਘ ਨੂੰ ਪ੍

ਹੋਰ ਪੜ੍ਹੋ ...
  • Share this:

ਸੁੱਖਵਿੰਦਰ ਸਾਕਾ

ਰੂਪਨਗਰ : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਇੰਜੀਨੀਅਰ ਦਿਹਾੜੇ ਮੌਕੇ ਵਿਲੱਖਣ ਪ੍ਰਾਪਤੀਆਂ ਕਰਨ ਵਾਲੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਹੈ । ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ੍ਰੀ ਅਨੰਦਪੁਰ ਸਾਹਿਬ ਡਵੀਜਨ ਵਿੱਚ ਇਹ ਸਨਮਾਨ ਜੂਨੀਅਰ ਇੰਜੀਨੀਅਰ ਵਿਕਰਮਜੀਤ ਸਿੰਘ ਨੂੰ ਪ੍ਰਾਪਤ ਹੋਇਆ ਹੈ ।

ਹਰਜੀਤਪਾਲ ਸਿੰਘ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਮਾਣਯੋਗ ਕੈਬਨਿਟ ਮੰਤਰੀ ਵੱਲੋਂ ਬਿਹਤਰ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਕਰਨ ਨਾਲ ਵਿਭਾਗ ਵਿੱਚ ਹੋਰ ਬਿਹਤਰ ਕੁਸ਼ਲਤਾ ਨਾਲ ਕੰਮ ਕਰਨ ਦੀ ਪ੍ਰੇਰਨਾ ਹਰ ਕਿਸੇ ਵਿਚ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਜੂਨੀਅਰ ਇੰਜੀਨੀਅਰ ਵਿਕਰਮਜੀਤ ਸਿੰਘ ਨੇ ਆਪਣੀ ਡਿਊਟੀ ਦੇ ਨਾਲ ਨਾਲ ਕਈ ਵਿਲੱਖਣ ਪ੍ਰਾਪਤੀਆਂ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ ।

ਉਨ੍ਹਾਂ ਨੇ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਹਰ ਸਾਲ ਹੋਲੇ ਮੁਹੱਲੇ ਮੌਕੇ ਜੂਨੀਅਰ ਇੰਜੀਨੀਅਰ ਵਿਕਰਮਜੀਤ ਸਿੰਘ ਨੇ ਆਪਣੀ ਟੀਮ ਨਾਲ ਲੱਖਾਂ ਸ਼ਰਧਾਲੂਆਂ ਨੂੰ ਨਿਰਵਿਘਨ 24 ਘੰਟੇ ਸਾਫ਼ ਪਾਣੀ ਅਤੇ ਸੈਨੀਟੇਸ਼ਨ ਦੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ। ਕੀਰਤਪੁਰ ਸਾਹਿਬ ਵਿਖੇ ਪੈਂਦੇ ਚੰਗਰ ਦੇ 22 ਪਿੰਡਾਂ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਦਿੱਤੀ ਅਤੇ ਵਿਭਾਗ ਵੱਲੋਂ ਬਣਾਏ ਪਹਿਲੇ ਨਹਿਰੀ ਪਾਣੀ ਆਧਾਰਿਤ 45 ਪਿੰਡ ਬਲਾਕ ਨੁਰਪੁਰ ਬੇਦੀ ਨੂੰ ਲਗਾਤਾਰ 40 ਲੱਖ ਲੀਟਰ ਰੋਜ਼ਾਨਾ ਨਿਰਵਿਘਨ ਸਾਫ਼ ਪਾਣੀ ਦੀ ਸਪਲਾਈ ਵਾਟਰ ਟਰੀਟਮੈਂਟ ਪਲਾਂਟ ਕੀਰਤਪੁਰ ਸਾਹਿਬ ਤੋਂ ਦਿੱਤੀ ਜਾ ਰਹੀ ਹੈ ।

ਕੋਵਿਡ-19 ਤੋਂ ਬਾਅਦ ਲੱਗੀਆਂ ਪਾਬੰਦੀਆਂ ਵਿੱਚ ਵੀ ਹੋਲੇ ਮਹੱਲੇ, ਵਿਸਾਖੀ ਜਾਂ ਹੋਰ ਮਹੱਤਵਪੂਰਨ ਦਿਨਾਂ ਦੌਰਾਨ ਆਈਆਂ ਸੰਗਤਾਂ ਨੂੰ ਵਿਭਾਗ ਵੱਲੋਂ ਨਿਰਵਿਘਨ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਜਿਸ ਵਿੱਚ ਵਿਕਰਮਜੀਤ ਸਿੰਘ ਜੂਨੀਅਰ ਇੰਜੀਨੀਅਰ ਨੇ ਆਪਣੀ ਡਿਊਟੀ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਈ ਹੈ । ਇਸ ਲਈ ਉਨ੍ਹਾਂ ਦੇ ਸਨਮਾਨ ਨਾਲ ਸਾਰੇ ਵਿਭਾਗ ਵਿੱਚ ਖੁਸ਼ੀ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ ।

ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਵਿੱਚ ਜਲ ਸਪਲਾਈ ਨੂੰ ਹੋਰ ਸੁਚਾਰੂ ਕਰਨ ਲਈ ਪਿੰਡਾਂ ਵਿੱਚ ਨਿਰੰਤਰ ਉਪਰਾਲੇ ਜਾਰੀ ਹਨ । ਉਨ੍ਹਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਵੱਲੋਂ ਜਲ ਸਪਲਾਈ ਯੋਜਨਾਵਾਂ ਦੀ ਨਿਰੰਤਰ ਸਮੀਖਿਆ ਕੀਤੀ ਜਾ ਰਹੀ ਹੈ, ਜਲਦੀ ਹੀ ਪੇਂਡੂ ਖੇਤਰਾਂ ਦੀ ਜਲ ਸਪਲਾਈ ਵਿੱਚ ਹੋਰ ਸੁਧਾਰ ਲਿਆਂਦੇ ਜਾ ਰਹੇ ਹਨ । ਵਿਭਾਗ ਦੇ ਸਾਰੇ ਅਧਿਕਾਰੀ ਤੇ ਕਰਮਚਾਰੀ ਇੱਕ ਟੀਮ ਦੀ ਤਰ੍ਹਾਂ ਕੰਮ ਕਰ ਰਹੇ ਹਨ ।

Published by:Tanya Chaudhary
First published:

Tags: Engineer, Punjab, Ropar