Home /rupnagar /

ਪੜ੍ਹੋ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਉਨ੍ਹਾਂ ਦੀ ਜ਼ਿੰਦਗੀ ਦੇ ਸਫ਼ਰ ਬਾਰੇ  

ਪੜ੍ਹੋ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਉਨ੍ਹਾਂ ਦੀ ਜ਼ਿੰਦਗੀ ਦੇ ਸਫ਼ਰ ਬਾਰੇ  

ਫ਼ਾਈਲ

ਫ਼ਾਈਲ ਫੋਟੋ - ਸ਼ਹੀਦ- ਏ -ਆਜ਼ਮ ਸਰਦਾਰ ਭਗਤ ਸਿੰਘ  

ਭਗਤ ਸਿੰਘ ਨੇ ਆਪਣੀ ਮੁੱਢਲੀ ਸਿੱਖਿਆ ਲਾਇਲਪੁਰ ਦੇ ਜ਼ਿਲ੍ਹਾ ਬੋਰਡ ਪ੍ਰਾਇਮਰੀ ਸਕੂਲ ਵਿੱਚ ਪ੍ਰਾਪਤ ਕੀਤੀ । ਬਾਅਦ ਵਿੱਚ ਉਨ੍ਹਾਂ ਨੇ ਡੀ ਏ ਵੀ ਹਾਈ ਸਕੂਲ ਲਾਹੌਰ ਵਿੱਚ ਦਾਖ਼ਲਾ ਲਿਆ । ਉਨ੍ਹਾਂ ਦਾ ਪਰਿਵਾਰ ਸਿਆਸੀ ਤੌਰ 'ਤੇ ਸਰਗਰਮ ਸੀ । ਉਸਦੇ ਪਿਤਾ ਅਤੇ ਚਾਚੇ ਭਾਰਤ ਦੀ ਸੁਤੰਤਰਤਾ ਲਈ ਸਰਗਰਮ ਗ਼ਦਰ ਪਾਰਟੀ ਦੇ ਮੈਂਬਰ ਸਨ ।

ਹੋਰ ਪੜ੍ਹੋ ...
 • Share this:

  ਸੁੱਖਵਿੰਦਰ ਸਾਕਾ

  ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਲਾਇਲਪੁਰ ਜ਼ਿਲ੍ਹੇ ਦੇ ਪਿੰਡ ਬੰਗਾ (ਪਾਕਿਸਤਾਨ) ਵਿੱਚ ਹੋਇਆ । ਉਨ੍ਹਾਂ ਦਾ ਜੱਦੀ ਘਰ ਪੰਜਾਬ ਦੇ ਨਵਾਂਸ਼ਹਿਰ ਜ਼ਿਲ੍ਹੇ ਦੇ ਪਿੰਡ ਖਟਕੜ ਕਲਾਂ ਵਿੱਚ ਸਥਿਤ ਹੈ । ਉਸਦੇ ਪਿਤਾ ਦਾ ਨਾਂ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਦਾ ਨਾਂ ਵਿਦਿਆਵਤੀ ਸੀ ।

  ਭਗਤ ਸਿੰਘ ਨੇ ਆਪਣੀ ਮੁੱਢਲੀ ਸਿੱਖਿਆ ਲਾਇਲਪੁਰ ਦੇ ਜ਼ਿਲ੍ਹਾ ਬੋਰਡ ਪ੍ਰਾਇਮਰੀ ਸਕੂਲ ਵਿੱਚ ਪ੍ਰਾਪਤ ਕੀਤੀ । ਬਾਅਦ ਵਿੱਚ ਉਨ੍ਹਾਂ ਨੇ ਡੀ ਏ ਵੀ ਹਾਈ ਸਕੂਲ ਲਾਹੌਰ ਵਿੱਚ ਦਾਖ਼ਲਾ ਲਿਆ । ਉਨ੍ਹਾਂ ਦਾ ਪਰਿਵਾਰ ਸਿਆਸੀ ਤੌਰ 'ਤੇ ਸਰਗਰਮ ਸੀ । ਉਸਦੇ ਪਿਤਾ ਅਤੇ ਚਾਚੇ ਭਾਰਤ ਦੀ ਸੁਤੰਤਰਤਾ ਲਈ ਸਰਗਰਮ ਗ਼ਦਰ ਪਾਰਟੀ ਦੇ ਮੈਂਬਰ ਸਨ ।

  ਭਗਤ ਸਿੰਘ ਭਾਵੇਂ ਰਵਾਇਤੀ ਕਿਸਮ ਦਾ ਪੜ੍ਹਾਕੂ ਤਾਂ ਨਹੀਂ ਸੀ ਪਰ ਉਹ ਵੱਖ ਵੱਖ ਤਰ੍ਹਾਂ ਦੀਆਂ ਕਿਤਾਬਾਂ ਪੜ੍ਹਦਾ ਰਹਿੰਦਾ ਸੀ । ਸੰਨ 1919 ਵਿੱਚ ਜਦੋਂ ਉਹ 12 ਸਾਲਾਂ ਦਾ ਸੀ ਤਾਂ ਭਗਤ ਸਿੰਘ ਨੇ ਜਲ੍ਹਿਆਂਵਾਲੇ ਬਾਗ ਦਾ ਦੌਰਾ ਕੀਤਾ ਸੀ, ਜਿੱਥੇ ਇੱਕ ਪਬਲਿਕ ਸਭਾ ਵਿੱਚ ਇਕੱਤਰ ਹੋਏ ਹਜ਼ਾਰਾਂ ਹੀ ਨਿਆਂ ਅਤੇ ਲੋਕਾਂ ਦੀ ਹੱਤਿਆ ਕੀਤੀ ਗਈ ਸੀ । ਸੰਨ 1926 ਵਿਚ ਲਾਹੌਰ ਵਿੱਚ ਹੋਏ ਇੱਕ ਬੰਬ ਧਮਾਕੇ ਵਿੱਚ ਉਸ ਦਾ ਨਾਂ ਸ਼ਾਮਲ ਹੋਣ ਸਦਕੇ ਉਸ ਨੂੰ ਮਈ 1927 ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ ।

  ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਲਾਹੌਰ ਸਾਜ਼ਿਸ਼ ਕੇਸ ਵਿੱਚ ਮੌਤ ਦੀ ਸਜ਼ਾ ਦਿੱਤੀ ਗਈ ਸੀ ਅਤੇ 24 ਮਾਰਚ 1931 ਨੂੰ ਉਨ੍ਹਾਂ ਨੂੰ ਫਾਂਸੀ ਦੇਣ ਦਾ ਹੁਕਮ ਦਿੱਤਾ ਗਿਆ ਸੀ।ਪਰ ਸਮੇਂ ਵਿੱਚ ਫੇਰ ਬਦਲ ਕੀਤੀ ਅਤੇ 23 ਮਾਰਚ 1931 ਨੂੰ ਲਾਹੌਰ ਜੇਲ੍ਹ ਵਿੱਚ ਤਿੰਨਾਂ ਨੂੰ ਫਾਂਸੀ ਦੇ ਦਿੱਤੀ ਗਈ ਸੀ ।

  ਭਗਤ ਸਿੰਘ ਦਾ ਆਦਰਸ਼ ਕਰਤਾਰ ਸਿੰਘ ਸਰਾਭਾ ਸੀ। ਭਗਤ ਸਿੰਘ ਅੱਜ ਦੇ ਭਾਰਤੀ ਚਿੱਤਰ-ਵਿਗਿਆਨ ਵਿੱਚ ਇੱਕ ਅਹਿਮ ਸ਼ਖ਼ਸੀਅਤ ਹੈ । 15 ਅਗਸਤ 2008 ਨੂੰ, ਭਗਤ ਸਿੰਘ ਦੀ 18 ਫੁੱਟ ਉੱਚੀ ਕਾਂਸੀ ਦੀ ਮੂਰਤੀ ਭਾਰਤੀ ਪਾਰਲੀਮੈਂਟ ਵਿੱਚ ਇੰਦਰਾ ਗਾਂਧੀ ਅਤੇ ਸੁਭਾਸ਼ ਚੰਦਰ ਬੋਸ ਦੀਆਂ ਮੂਰਤੀਆਂ ਦੇ ਨਾਲ ਸਥਾਪਿਤ ਕੀਤੀ ਗਈ ਸੀ।

  ਭਾਰਤ ਦੇ ਨੌਜਵਾਨ ਅਜੇ ਵੀ ਭਗਤ ਸਿੰਘ ਤੋਂ ਬਹੁਤ ਪ੍ਰੇਰਨਾ ਲੈਂਦੇ ਹਨ ।

  ਭਗਤ ਸਿੰਘ ਦੇ ਜੀਵਨ ਅਤੇ ਸਮੇਂ ਨੂੰ ਕਈ ਫਿਲਮਾਂ ਰਾਹੀਂ ਪੇਸ਼ ਕੀਤਾ ਗਿਆ ਹੈ। ਭਗਤ ਸਿੰਘ ਦੀ ਜ਼ਿੰਦਗੀ ਦੇ ਆਧਾਰ 'ਤੇ ਪਹਿਲੀ ਫਿਲਮ ਸ਼ਹੀਦ ਏ ਆਜ਼ਾਦ ਭਗਤ ਸਿੰਘ ਬਣੀ ਸੀ । ਭਗਤ ਸਿੰਘ ਦੀ ਸੋਚ 'ਤੇ ਆਧਾਰਿਤ ਕਈ ਪੰਜਾਬੀ ਗੀਤ ਵੀ ਆਏ ਜੋ ਕਾਫ਼ੀ ਮਕਬੂਲ ਵੀ ਹੋਏ ।

  ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਭਾਰਤ ਅਤੇ ਪਾਕਿਸਤਾਨ ਦੇ ਕਈ ਭੀੜ ਨੂੰ ਆਕਰਸ਼ਿਤ ਕਰਨ ਵਾਲੇ ਨਾਟਕਾਂ ਲਈ ਪ੍ਰੇਰਣਾ ਸਰੋਤ ਵੀ ਬਣੇ ।

  \"ਸਰਫਰੋਸ਼ੀ ਕੀ ਤਮੰਨਾ\" ਅਤੇ \"ਮੇਰਾ ਰੰਗ ਦੇ ਬਸੰਤ ਚੋਲ਼ਾ\" ਗਾਣੇ ਮੁੱਖ ਤੌਰ 'ਤੇ ਭਗਤ ਸਿੰਘ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਦੀ ਵਰਤੋਂ ਕਈ ਸੰਬੰਧਿਤ ਫਿਲਮਾਂ ਵਿੱਚ ਵੀ ਕੀਤੀ ਗਈ ।

  1968 ਵਿੱਚ, ਭਾਰਤ ਨੇ ਭਗਤ ਸਿੰਘ ਦੇ 61 ਵੇਂ ਜਨਮ ਦਿਹਾੜੇ ਦੀ ਯਾਦ ਵਿੱਚ ਇੱਕ ਡਾਕ ਟਿਕਟ ਜਾਰੀ ਕੀਤੀ ਸੀ । 2012 ਵਿੱਚ ਸਰਕੂਲੇਸ਼ਨ ਕਰਨ ਲਈ ਭਗਤ ਸਿੰਘ ਨੂੰ ਯਾਦ ਕਰਦੇ ਹੋਏ ਇੱਕ ₹ 5 ਦਾ ਸਿੱਕਾ ਵੀ ਜਾਰੀ ਕੀਤਾ ਗਿਆ ਸੀ ।

  ਅੱਜ ਵੀ ਬਹੁਤੇ ਲੋਕ ਭਗਤ ਸਿੰਘ ਦਾ ਜਨਮ ਦਿਨ ਆਪੋ ਆਪਣੇ ਤਰੀਕਿਆਂ ਨਾਲ ਮਨਾਉਂਦੇ ਹਨ ਤੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਨ । ਜੇਕਰ ਉਨ੍ਹਾਂ ਦੇ ਇਸ ਸਾਲ ਯਾਨੀ ਕਿ 2022 ਦੇ ਜਨਮ ਦਿਹਾੜੇ ਦੀ ਗੱਲ ਕੀਤੀ ਜਾਵੇ ਤਾਂ ਇਸ ਵਾਰ ਇੱਕ ਹੋਰ ਗੱਲ ਇਤਿਹਾਸ ਦੇ ਵਿੱਚ ਜੁੜ ਗਈ ਹੈ ਕਿ ਜੋ ਇਹ ਹੈ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ਨਾਲ ਜੋੜ ਦਿੱਤਾ ਗਿਆ ਹੈ ਤੇ ਅੱਜ ਤੋਂ ਚੰਡੀਗੜ੍ਹ ਏਅਰਪੋਰਟ ਨੂੰ ਸ਼ਹੀਦ ਭਗਤ ਸਿੰਘ ਹਵਾਈ ਅੱਡੇ ਦੇ ਨਾਂ ਨਾਲ ਪੂਰੀ ਦੁਨੀਆ ਭਰ ਵਿਚ ਜਾਣਿਆ ਜਾਵੇਗਾ ।

  Published by:Tanya Chaudhary
  First published:

  Tags: Bhagat singh, Punjab, Ropar