ਸੁੱਖਵਿੰਦਰ ਸਾਕਾ
ਸ੍ਰੀ ਆਨੰਦਪੁਰ ਸਾਹਿਬ, ਰੂਪਨਗਰ : ਖ਼ਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲਾ ਮਹੱਲਾ ਦਾ ਤਿਉਹਾਰ ਦੇ ਚਲਦੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬਲਾਕ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ 15 ਮਾਰਚ ਤੋਂ 19 ਮਾਰਚ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਹੋਲਾ ਮਹੱਲਾ ਦੇ ਦੌਰਾਨ ਕਾਫ਼ੀ ਤਾਦਾਦ ਵਿੱਚ ਸੰਗਤ ਇਥੇ ਪਹੁੰਚਦੀ ਹੈ ਅਤੇ ਬੱਚਿਆਂ ਨੂੰ ਸਕੂਲ ਆਉਣ-ਜਾਣ ਵਿੱਚ ਪ੍ਰੇਸ਼ਾਨੀ ਨਾ ਆਵੇ ਅਤੇ ਬੱਚਿਆਂ ਦੀ ਸਹੂਲਤ ਨੂੰ ਦੇਖਦੇ ਹੋਏ ਸਕੂਲ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸ ਡੀ ਐਮ ਕਮ ਮੇਲਾ ਅਫਸਰ ਨੇ ਦੱਸਿਆ ਕਿ ਹੋਲਾ ਮਹੱਲਾ ਦੇ ਚਲਦੇ ਸੰਗਤ ਕਾਫ਼ੀ ਭਾਰੀ ਤਾਦਾਦ ਵਿਚ ਸ੍ਰੀ ਅਨੰਦਪੁਰ ਸਾਹਿਬ ਪਹੁੰਚੀ ਹੈ । ਇਸ ਦੌਰਾਨ ਸਕੂਲੀ ਬੱਚਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ ਇਸ ਲਈ 15 ਮਾਰਚ ਤੋਂ 19 ਮਾਰਚ ਤੱਕ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ । ਹੋਲਾ ਮਹੱਲਾ ਦੇ ਦੌਰਾਨ ਜਿਹਨਾਂ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਲੱਗੀ ਹੁੰਦੀ ਹੈ ਉਹਨਾਂ ਦੇ ਠਹਿਰਣ ਦਾ ਇੰਤਜ਼ਾਮ ਵੀ ਇਹਨਾਂ ਸਕੂਲਾਂ ਵਿੱਚ ਹੀ ਕੀਤਾ ਜਾਂਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Holi, Holi celebration, Holi decoration, Punjab