Home /rupnagar /

ਲੋੜਵੰਦ ਲਾਭਪਾਤਰੀਆਂ ਨੂੰ ਸੁਵਿਧਾ ਦੇਣ ਲਈ ਲਗਾਏ ਜਾਣਗੇ ਪੈਨਸ਼ਨ ਕੈਂਪ, ਜਾਣੋ ਫਾਇਦੇ

ਲੋੜਵੰਦ ਲਾਭਪਾਤਰੀਆਂ ਨੂੰ ਸੁਵਿਧਾ ਦੇਣ ਲਈ ਲਗਾਏ ਜਾਣਗੇ ਪੈਨਸ਼ਨ ਕੈਂਪ, ਜਾਣੋ ਫਾਇਦੇ

ਫਾਈਲ ਫੋਟੋ

ਫਾਈਲ ਫੋਟੋ

ਲੋੜਵੰਦ ਲੋਕ ਜੋ ਬੇਲੋੜੀ ਖੱਜਲ ਖੁਆਰੀ ਕਾਰਨ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਹਨ ਉਨ੍ਹਾਂ ਨੂੰ ਹੁਣ ਇਨ੍ਹਾਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾਵੇਗਾ । ਇਸ ਦੇ ਲਈ ਸਭ ਤੋਂ ਪਹਿਲਾਂ ਪੈਨਸ਼ਨ ਸੁਵਿਧਾਂ ਕੈਂਪ ਲਗਾਉਣ ਦੀ ਵਿਵਸਥਾ ਕੀਤੀ ਹੈ 

  • Share this:

ਸੁੱਖਵਿੰਦਰ ਸਾਕਾ,

ਰੂਪਨਗਰ: ਪੰਜਾਬ ਸਰਕਾਰ ਸੂਬੇ ਦੇ ਲੋੜਵੰਦਾਂ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ । ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਦੇਣ ਲਈ ਕਦਮ ਚੁੱਕੇ ਜਾ ਰਹੇ ਹਨ । ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋ ਦੂਰ ਦੁਰਾਂਡੇ ਪੇਂਡੂ ਖੇਤਰ ਵਿਚ ਰਹਿ ਰਹੇ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਗਏ ਹਨ । ਲੋੜਵੰਦ ਲੋਕ ਜੋ ਬੇਲੋੜੀ ਖੱਜਲ ਖੁਆਰੀ ਕਾਰਨ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਹਨ ਉਨ੍ਹਾਂ ਨੂੰ ਹੁਣ ਇਨ੍ਹਾਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾਵੇਗਾ । ਇਸ ਦੇ ਲਈ ਸਭ ਤੋਂ ਪਹਿਲਾਂ ਪੈਨਸ਼ਨ ਸੁਵਿਧਾਂ ਕੈਂਪ ਲਗਾਉਣ ਦੀ ਵਿਵਸਥਾ ਕੀਤੀ ਹੈ ।

17 ਅਗਸਤ ਨੂੰ ਸ਼੍ਰੀ ਅਨੰਦਪੁਰ ਸਾਹਿਬ ਦੇ ਪ੍ਰਾਇਮਰੀ ਸਕੂਲ ਮੀਢਵਾਂ ਵਿਖੇ ਪੈਨਸ਼ਨ ਸੁਵਿਧਾ ਕੈਂਪ ਲਗਾਇਆ ਗਿਆ। ਜਿਸ ਵਿੱਚ ਲੋੜਵੰਦ ਅਤੇ ਯੋਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਅਤੇ ਦਿਵਿਆਂਗ ਵਿਅਕਤੀਆਂ ਦੀ ਪੈਨਸ਼ਨ ਦੇ ਫਾਰਮ ਭਰੇ ਗਏ। ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਕੈਬਨਿਟ ਮੰਤਰੀ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਰਾਜ ਦੇ ਸਮੂਹ ਜਿਲ੍ਹਿਆਂ ਵਿੱਚ ਹਰ ਬੁੱਧਵਾਰ ਦੋ ਮਹੀਨਿਆਂ ਲਈ ਪੈਨਸ਼ਨ ਸੁਵਿਧਾ ਕੈਂਪ ਲਗਾਏ ਜਾਣ ਦੇ ਆਦੇਸ਼ ਪ੍ਰਾਪਤ ਹੋਏ ਹਨ । ਜਿਸ ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੁਆਰਾ 28 ਸਤੰਬਰ ਤੱਕ ਹਫਤੇ ਦੇ ਹਰੇਕ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਹਰੇਕ ਬਲਾਕ ਵਿੱਚ ਪੈਨਸ਼ਨ ਸੁਵਿਧਾ ਕੈਂਪ ਆਯੋਜਿਤ ਕੀਤੇ ਜਾਣਗੇ ਤਾਂ ਜੋ ਲੋੜਵੰਦਾਂ ਦੇ ਪੈਨਸ਼ਨ ਫਾਰਮ ਭਰ ਕੇ ਇਹ ਸੁਵਿਧਾ ਮੁਹੱਈਆ ਕਰਵਾਈ ਜਾ ਸਕੇ ।

Published by:Drishti Gupta
First published:

Tags: Anandpur Sahib, Punjab