ਸੁੱਖਵਿੰਦਰ ਸਾਕਾ
ਰੂਪਨਗਰ: ਪੰਜਾਬ ਸਰਕਾਰ ਸੂਬੇ ਦੇ ਲੋੜਵੰਦਾਂ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਦੇਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਦੂਰ ਦੁਰਾਂਡੇ ਪੇਂਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਨੂੰ ਤਰਜੀਹ ਦਿੱਤੀ ਗਈ ਹੈ ।
ਅਜਿਹੇ ਕੈਂਪ ਯੋਗ ਲੋੜਵੰਦ ਲੋਕਾਂ ਨੂੰ ਬਿਨਾ ਖੱਜਲ ਖੁਆਰੀ ਸਰਕਾਰੀ ਯੋਜਨਾਵਾਂ ਦਾ ਲਾਭ ਦੇਣ ਵਿੱਚ ਸਹਾਈ ਹੋ ਰਹੇ ਹਨ। ਇਸ ਦੇ ਲਈ ਸਭ ਤੋਂ ਪਹਿਲਾਂ ਪੈਨਸ਼ਨ ਸੁਵਿਧਾ ਕੈਂਪ ਲਗਾਉਣ ਦੀ ਵਿਵਸਥਾ ਕੀਤੀ ਹੈ। ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡ ਕੰਨਚੇਹੜਾ ਵਿਖੇ ਪੈਨਸ਼ਨ ਸੁਵਿਧਾ ਕੈਂਪ ਲਗਾਇਆ ਗਿਆ। ਜਿਸ ਵਿੱਚ ਲੋੜਵੰਦ ਅਤੇ ਯੋਗ ਲਾਭਪਾਤਰੀਆਂ ਨੂੰ 1 ਵਿਧਵਾ, 8 ਬੁਢਾਪਾ ਪੈਨਸ਼ਨ ਦੇ ਫਾਰਮ ਭਰੇ ਗਏ। ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਰੂਪਨਗਰ ਵੱਲੋਂ ਜ਼ਿਲ੍ਹੇ ਦੇ ਹਰ ਬਲਾਕ ਵਿੱਚ ਇਹ ਕੈਂਪ ਲਗਾਇਆ ਗਿਆ। ਪੰਜਾਬ ਦੇ ਸਮਾਜਿਕ ਸੁਰੱਖਿਆ ਵਿਭਾਗ ਦੁਆਰਾ 28 ਸਤੰਬਰ ਤੱਕ ਹਫਤੇ ਦੇ ਹਰੇਕ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਹਰੇਕ ਬਲਾਕਾ ਵਿੱਚ ਪੈਨਸ਼ਨ ਸੁਵਿਧਾ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਜੋ ਲੋੜਵੰਦਾਂ ਦੇ ਪੈਨਸ਼ਨ ਫਾਰਮ ਭਰ ਕੇ ਇਹ ਸੁਵਿਧਾ ਮੁਹੱਈਆ ਕਰਵਾਈ ਜਾ ਸਕੇ।
ਡਾ.ਪ੍ਰੀਤੀ ਯਾਦਵ ਵੱਲੋਂ ਇਨ੍ਹਾਂ ਕੈਂਪਾਂ ਵਿੱਚ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨੂੰ ਆਦੇਸ਼ ਦਿੱਤੇ ਕਿ ਉਹ ਆਪਣੇ ਅਧੀਨ ਪੈਂਦੇ ਪਿੰਡਾਂ ਦੀਆਂ ਸਰਕਲ ਸੁਪਵਾਈਜਰਾਂ ਅਤੇ ਆਂਗਣਵਾੜੀ ਵਰਕਰਾਂ ਦੁਆਰਾ ਪਿੰਡ ਦੇ ਲੋਕਾਂ ਨੂੰ ਜਾਗਰੂਕ ਕਰਨ। ਹਰ ਲੋੜਵੰਦ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਇਹ ਉਪਰਾਲੇ ਕਰ ਰਹੇ ਹਨ । ਇਹ ਕੈਂਪ ਲਗਾਉਣ ਦਾ ਅਸਲ ਮਨੋਰਥ ਲੋੜਵੰਦ ਲੋਕਾਂ ਦੇ ਘਰਾਂ ਦੇ ਨੇੜੇ ਫਾਰਮ ਭਰ ਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ । ਐਸ.ਡੀ.ਐਮ ਕਿਰਨ ਸਰਮਾ ਨੇ ਦੱਸਿਆ ਕਿ ਵੱਖ ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਤਰ੍ਹਾਂ ਦੇ ਭਲਾਈ ਕੈਂਪ ਲਗਾਉਣ ਤੋਂ ਪਹਿਲਾਂ ਕੈਂਪ ਵਾਲੇ ਸਥਾਨ ਦੇ ਨੇੜਲੇ ਪਿੰਡਾਂ ਵਿੱਚ ਕੈਂਪ ਬਾਰੇ ਲੋੜੀਂਦੀ ਜਾਣਕਾਰੀ ਪਹੁੰਚਾਈ ਜਾਵੇ।
ਬਾਲ ਵਿਕਾਸ ਤੇ ਪ੍ਰੋਜੈਕਟ ਅਫਸਰ ਜਗਮੋਹਣ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸੁਪਰਵਾਈਜਰ, ਆਂਗਨਵਾੜੀ ਵਰਕਰ ਇਨ੍ਹਾਂ ਕੈਂਪਾ ਬਾਰੇ ਇਲਾਕੇ ਵਿੱਚ ਲੋੜਵੰਦਾਂ ਨੂੰ ਜਾਣਕਾਰੀ ਦੇਣ ਅਤੇ ਲਾਭ ਲੈਣ ਬਾਰੇ ਦੱਸ ਰਹੇ ਹਨ । ਉਨ੍ਹਾਂ ਦੱਸਿਆ ਕਿ ਹਰ ਲੋੜਵੰਦ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਇਹ ਉਪਰਾਲੇ ਕੀਤੇ ਜਾ ਰਹੇ ਹਨ । ਇਹ ਕੈਂਪ ਲਗਾਉਣ ਦਾ ਅਸਲ ਮਨੋਰਥ ਲੋੜਵੰਦ ਲੋਕਾਂ ਦੇ ਘਰਾਂ ਦੇ ਨੇੜੇ ਫਾਰਮ ਭਰ ਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Old pension scheme, Pension, Punjab