Home /rupnagar /

ਸਰਕਾਰੀ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਲਈ ਲਗਾਇਆ ਗਿਆ ਪੈਨਸ਼ਨ ਸੁਵਿਧਾ ਕੈਂਪ

ਸਰਕਾਰੀ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਲਈ ਲਗਾਇਆ ਗਿਆ ਪੈਨਸ਼ਨ ਸੁਵਿਧਾ ਕੈਂਪ

ਪੰਜਾਬ ਸਰਕਾਰ ਸੂਬੇ ਦੇ ਲੋੜਵੰਦਾਂ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ । ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਦੇਣ ਲਈ ਵਿਸ਼ੇਸ਼ ਕਦਮ ਪੁੱਟੇ ਜਾ ਰਹੇ ਹਨ

  • Share this:

    ਸੁੱਖਵਿੰਦਰ ਸਾਕਾ

    ਰੂਪਨਗਰ: ਪੰਜਾਬ ਸਰਕਾਰ ਸੂਬੇ ਦੇ ਲੋੜਵੰਦਾਂ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਦੇਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋ ਦੂਰ ਦੁਰਾਂਡੇ ਪੇਂਡੂ ਖੇਤਰਾ ਵਿੱਚ ਰਹਿ ਰਹੇ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਨੂੰ ਤਰਜੀਹ ਦਿੱਤੀ ਗਈ ਹੈ। ਅਜਿਹੇ ਕੈਂਪ ਯੋਗ ਲੋੜਵੰਦ ਲੋਕਾਂ ਨੂੰ ਬਿਨਾ ਖੱਜਲ ਖੁਆਰੀ ਸਰਕਾਰੀ ਯੋਜਨਾਵਾਂ ਦਾ ਲਾਭ ਦੇਣ ਵਿਚ ਸਹਾਈ ਹੋ ਰਹੇ ਹਨ। ਇਸ ਦੇ ਲਈ ਸਭ ਤੋਂ ਪਹਿਲਾਂ ਪੈਨਸ਼ਨ ਸੁਵਿਧਾਂ ਕੈਂਪ ਲਗਾਉਣ ਦੀ ਵਿਵਸਥਾ ਕੀਤੀ ਹੈ।

    ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡ ਸੁਖਸਾਲ ਵਿਖੇ ਪੈਨਸ਼ਨ ਸੁਵਿਧਾ ਕੈਂਪ ਲਗਾਇਆ ਗਿਆ । ਜਿਸ ਵਿੱਚ ਲੋੜਵੰਦ ਅਤੇ ਯੋਗ ਲਾਭਪਾਤਰੀਆਂ ਨੂੰ 1 ਵਿਧਵਾ, 1 ਬੁਢਾਪਾ ਪੈਨਸ਼ਨ, 1 ਆਸਰਿਤ ਤੇ ਇੱਕ ਦਿਵਿਆਂਗ ਵਿਅਕਤੀਆਂ ਦੇ ਫਾਰਮ ਭਰੇ ਗਏ ।ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਰੂਪਨਗਰ ਵੱਲੋਂ ਜ਼ਿਲ੍ਹੇ ਦੇ ਹਰ ਬਲਾਕ ਵਿੱਚ ਇਹ ਕੈਂਪ ਲਗਾਇਆ ਗਿਆ। ਡਾ.ਪ੍ਰੀਤੀ ਯਾਦਵ ਵੱਲੋ ਇਨ੍ਹਾਂ ਕੈਂਪਾਂ ਵਿੱਚ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨੂੰ ਆਦੇਸ਼ ਦਿੱਤੇ ਕਿ ਉਹ ਆਪਣੇ ਅਧੀਨ ਪੈਂਦੇ ਪਿੰਡਾਂ ਦੀਆਂ ਸਰਕਲ ਸੁਪਵਾਈਜਰਾਂ ਅਤੇ ਆਂਗਣਵਾੜੀ ਵਰਕਰਾਂ ਦੁਆਰਾ ਪਿੰਡ ਦੇ ਲੋਕਾਂ ਨੂੰ ਜਾਗਰੂਕ ਕਰਨ।

    ਉਨ੍ਹਾਂ ਨੇ ਕਿਹਾ ਕਿ ਹਰ ਲੋੜਵੰਦ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਇਹ ਉਪਰਾਲੇ ਕਿਤੇ ਜਾ ਰਹੇ ਹਨ। ਇਹ ਕੈਂਪ ਲਗਾਉਣ ਦਾ ਅਸਲ ਮਨੋਰਥ ਲੋੜਵੰਦ ਲੋਕਾਂ ਦੇ ਘਰਾਂ ਦੇ ਨੇੜੇ ਫਾਰਮ ਭਰ ਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ। ਐਸ.ਡੀ.ਐਮ ਕਿਰਨ ਸਰਮਾ ਨੇ ਦੱਸਿਆ ਕਿ ਵੱਖ ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਤਰ੍ਹਾਂ ਦੇ ਭਲਾਈ ਕੈਂਪ ਲਗਾਉਣ ਤੋਂ ਪਹਿਲਾ ਕੈਂਪ ਵਾਲੇ ਸਥਾਨ ਦੇ ਨੇੜਲੇ ਪਿੰਡਾਂ ਵਿੱਚ ਕੈਂਪ ਬਾਰੇ ਲੋੜੀਦੀ ਜਾਣਕਾਰੀ ਪਹੁੰਚਾਈ ਜਾਵੇ । ਬਾਲ ਵਿਕਾਸ ਤੇ ਪ੍ਰੋਜੈਕਟ ਅਫਸਰ ਜਗਮੋਹਣ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸੁਪਰਵਾਈਜਰ, ਆਂਗਨਵਾੜੀ ਵਰਕਰ ਇਨ੍ਹਾਂ ਕੈਂਪਾ ਬਾਰੇ ਇਲਾਕੇ ਵਿੱਚ ਲੋੜਵੰਦਾਂ ਨੂੰ ਜਾਣਕਾਰੀ ਦੇਣ ਅਤੇ ਲਾਭ ਲੈਣ ਬਾਰੇ ਦੱਸ ਰਹੇ ਹਨ । ਉਨ੍ਹਾਂ ਦੱਸਿਆ ਕਿ ਹਰ ਲੋੜਵੰਦ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਇਹ ਉਪਰਾਲੇ ਕੀਤੇ ਜਾ ਰਹੇ ਹਨ ।

    First published:

    Tags: Anandpur Sahib, Old pension scheme, Pension, Punjab