ਸੁੱਖਵਿੰਦਰ ਸਾਕਾ
ਰੂਪਨਗਰ : ਪਿਛਲੇ ਇਕ ਹਫ਼ਤੇ ਤੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ 8 ਦਿਨਾਂ ਵਿਚ 7ਵੀਂ ਵਾਰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਚ ਵਾਧਾ ਹੋਇਆ ਹੈ। ਅੱਜ ਦੀਆਂ ਵਧੀਆਂ ਕੀਮਤਾਂ ਤੋਂ ਬਾਅਦ ਪੈਟਰੋਲ 100.51 ਪ੍ਰਤੀ ਲਿਟਰ ਹੋ ਗਿਆ ਹੈ ਤੇ ਡੀਜ਼ਲ 89.23 ਰੁਪਏ 'ਤੇ ਪਹੁੰਚ ਗਿਆ ਹੈ। ਮਹਿੰਗਾਈ ਰੁਕਣ ਦਾ ਨਾਮ ਨੇ ਲੈ ਰਹੀ ਹੈ ਤੇ ਰੋਜ਼ਾਨਾ ਖਪਤ ਹੋਣ ਵਾਲੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਣਾ ਚਿੰਤਾਜਨਕ ਵਿਸ਼ਾ ਵੀ ਹੈ।
ਰੋਜ਼ਾਨਾ ਵਧ ਰਹੀਆਂ ਕੀਮਤਾਂ ਨੇ ਜਿੱਥੇ ਲੋਕਾਂ ਦੀ ਜੇਬ 'ਤੇ ਭਾਰ ਪਾਉਣਾ ਸ਼ੁਰੂ ਕਰ ਦਿੱਤਾ ਹੈ ਉੱਥੇ ਹੀ ਵਧੀਆ ਕੀਮਤਾਂ ਦੇ ਨਾਲ ਲੋਕਾਂ 'ਤੇ ਮਹਿੰਗਾਈ ਦੀ ਮਾਰ ਸਾਫ ਝਲਕਦੀ ਨਜ਼ਰ ਆ ਰਹੀ ਹੈ। ਦੇਖਿਆ ਜਾਵੇ ਤਾਂ ਪੈਟਰੋਲ ਸੈਂਕੜਾ ਪਾਰ ਕਰ ਚੁੱਕਿਆ ਹੈ ਤੇ ਡੀਜ਼ਲ ਸੈਂਕੜੇ ਤੋਂ 10 ਕਦਮ ਪਿੱਛੇ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Petrol, Petrol and diesel, Petrol Price Today, Punjab